ਇੰਡੀਆ ਚ ਏਅਰਪੋਰਟ ਤੇ ਆਇਆ ਅਜਿਹਾ ਫੋਨ ਸੁਣਦੇ ਸਾਰ ਮਚੀ ਹਾਹਾਕਾਰ ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਉਨ੍ਹਾਂ ਦੇ ਮਨ ਅੰਦਰ ਡਰ ਪੈਦਾ ਕਰ ਦਿੰਦੀਆਂ ਹਨ। ਸਰਕਾਰ ਵੱਲੋਂ ਜਿਥੇ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਚੌਕਸੀ ਵਰਤੀ ਜਾਂਦੀ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕਿਸੇ ਨਾ ਕਿਸੇ ਰਸਤੇ ਦਾ ਇਸਤੇਮਾਲ ਕੀਤਾ ਜਾਂਦਾ ਹੈ। ਦੇਸ਼ ਅੰਦਰ ਜਿਥੇ ਹਵਾਈ ਉਡਾਨਾਂ ਨੂੰ ਸੁਰੱਖਿਅਤ ਮੰਨਿਆ ਜਾਂਦਾ ਹੈ ਉੱਥੇ ਹੀ ਕਈ ਤਰ੍ਹਾਂ ਦੇ ਹਾਦਸੇ ਵੀ ਸਾਹਮਣੇ ਆ ਜਾਂਦੇ ਹਨ। ਜਿੱਥੇ ਕੁਝ ਲੋਕਾਂ ਵੱਲੋਂ ਡਰ ਪੈਦਾ ਕਰਨ ਲਈ ਕਈ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ।

ਹੁਣ ਇੰਡੀਆ ਦੇ ਇਸ ਏਅਰਪੋਰਟ ਤੇ ਅਜਿਹਾ ਫੋਨ ਸੁਣਦੇ ਹੀ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਲਕੱਤਾ ਦੇ ਹਵਾਈ ਅੱਡੇ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਯਾਤਰੀਆਂ ਵਿੱਚ ਹਾਹਾਕਾਰ ਮਚ ਗਈ ਜਦੋਂ ਇੱਕ ਕੌਮਾਂਤਰੀ ਉਡਾਨ ਵਿੱਚ ਬੰਬ ਹੋਣ ਦੀ ਸੂਚਨਾ ਪ੍ਰਾਪਤ ਹੋਈ। ਇਹ ਘਟਨਾ ਐਤਵਾਰ ਸਵੇਰੇ ਲਗਭਗ ਸਾਢੇ ਸੱਤ ਵਜੇ ਵਾਪਰੀ। ਜਦੋਂ ਕਿਸੇ ਵੱਲੋਂ ਇਹ ਝੂਠੀ ਖ਼ਬਰ ਫੈਲਾ ਦਿੱਤੀ ਗਈ , ਕੇ ਚੀਨ ਤੇ ਦੱਖਣੀ ਪੂਰਬੀ ਏਸ਼ੀਆ ਨੂੰ ਜਾਣ ਵਾਲੀ ਕਿਸੇ ਫਲਾਈਟ ਵਿੱਚ ਬੰਬ ਹੋਣ ਦਾ ਖਦਸ਼ਾ ਹੈ।

ਇਸ ਖਬਰ ਦੀ ਜਾਂਚ ਕਰਨ ਲਈ ਬੰਬ ਨੂੰ ਨਕਾਰਾ ਕਰਨ ਵਾਲੀ ਟੀਮ ਮੌਕੇ ਉਪਰ ਪਹੁੰਚ ਗਈ ਹੈ ਅਤੇ ਇਸ ਖਬਰ ਨੂੰ ਲੈ ਕੇ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਹਵਾਈ ਅੱਡੇ ਤੇ ਉੱਤਰਦੇ ਹੀ ਉਸ ਉਡਾਣ ਨੂੰ ਪਾਸੇ ਲਿਜਾ ਕੇ ਸਾਰੇ ਯਾਤਰੀਆਂ ਦੀ ਜਾਂਚ ਕੀਤੀ ਗਈ। ਜਾਂਚ ਕਰਨ ਵਾਲੀ ਟੀਮ ਨੂੰ ਉਸ ਜਹਾਜ਼ ਵਿੱਚੋਂ ਕੁਝ ਵੀ ਪ੍ਰਾਪਤ ਨਹੀਂ ਹੋਇਆ।

ਪੂਰੀ ਜਾਂਚ ਕੀਤੇ ਜਾਣ ਤੋਂ ਬਾਅਦ ਹੀ ਉਸ ਉਡਾਣ ਨੂੰ ਦੁਬਈ ਵਾਸਤੇ ਭੇਜਿਆ ਜਾ ਸਕਿਆ। ਉਥੇ ਹੀ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਸੇ ਵਿਅਕਤੀ ਵੱਲੋਂ ਇਹ ਝੂਠੀ ਖ਼ਬਰ ਕਿਉ ਫੈਲਾਈ ਗਈ ਹੈ। ਕਿਉਂਕਿ ਕਿਸੇ ਫਲਾਈਟ ਵਿਚ ਬੰਬ ਹੋਣ ਦੀ ਖ਼ਬਰ ਨੇ ਲੋਕਾਂ ਨੂੰ ਡਰਾ ਕੇ ਰੱਖ ਦਿੱਤਾ ਸੀ। ਜਹਾਜ਼ ਦੀ ਜਾਂਚ ਕਰਨ ਤੋਂ ਬਾਅਦ ਇਹ ਸੂਚਨਾ ਝੂਠੀ ਨਿਕਲੀ। ਇਸ ਜਾਂਚ ਦੌਰਾਨ ਬਹੁਤ ਸਾਰੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ।

error: Content is protected !!