ਇੰਡੀਆ ਚ ਏਨੇ ਸਿਮ ਕਾਰਡ ਰੱਖਣ ਵਾਲੇ ਲੋਕਾਂ ਦੇ ਨੰਬਰ ਬੰਦ ਕਰਨ ਦੇ ਹੁਕਮ ਹੋ ਗਏ ਜਾਰੀ

ਆਈ ਤਾਜਾ ਵੱਡੀ ਖਬਰ 

ਵਿਗਿਆਨ ਨੇ ਇੰਨੀ ਜ਼ਿਆਦਾ ਕਾਢ ਕੱਢੀ ਹੈ ਕਿ ਇਨਸਾਨ ਦੀ ਜ਼ਰੂਰਤ ਦੀਆਂ ਸਭ ਚੀਜ਼ਾਂ ਨੂੰ ਬਣਾਇਆ ਜਾ ਰਿਹਾ ਹੈ। ਜਿੱਥੇ ਇਨਸਾਨ ਵੱਲੋਂ ਇਨ੍ਹਾਂ ਚੀਜ਼ਾਂ ਦਾ ਉਪਯੋਗ ਕੀਤਾ ਜਾਂਦਾ ਹੈ। ਜਿਸ ਫਾਇਦਾ ਉਸ ਨੂੰ ਆਪਣੇ ਸਕੇ ਸੰਬੰਧੀਆਂ ਨਾਲ ਗੱਲ ਬਾਤ ਕਰਨ ਲਈ ਮਿਲ ਸਕੇ। ਉਥੇ ਹੀ ਕੁਝ ਲੋਕਾਂ ਵੱਲੋਂ ਅਜਿਹੀਆਂ ਚੀਜ਼ਾਂ ਦੀ ਦੁਰਵਰਤੋਂ ਕੀਤੇ ਜਾਣ ਨਾਲ ਬਹੁਤ ਸਾਰੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ। ਮੋਬਾਇਲ ਫੋਨ ਜਿੱਥੇ ਅੱਜ ਦੇ ਦੌਰ ਵਿੱਚ ਹਰ ਇੱਕ ਇਨਸਾਨ ਦੀ ਅਹਿਮ ਜ਼ਰੂਰਤ ਬਣ ਗਈ ਹੈ ਜਿਸ ਤੋਂ ਬਿਨਾਂ ਇਨਸਾਨ ਦੀ ਜ਼ਿੰਦਗੀ ਅਧੂਰੀ ਹੈ। ਕਿਉਂਕਿ ਇਹ ਹੁਣ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਨਾਲ ਜੁੜੇ ਹੋਏ ਕੰਮ ਵੀ ਕਰਦਾ ਹੈ। ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਜ਼ਰੀਏ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।

ਹੁਣ ਇੰਡੀਆ ਵਿੱਚ ਏਨੇ ਸਿਮ ਕਾਰਡ ਰੱਖਣ ਵਾਲੇ ਲੋਕਾਂ ਦੇ ਨੰਬਰ ਬੰਦ ਕਰਨ ਬਾਰੇ ਹੁਕਮ ਜਾਰੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤ ਵਿੱਚ 9 ਤੋਂ ਵਧੇਰੇ ਸਿਮ ਕਾਰਡ ਰੱਖਣ ਵਾਲਿਆਂ ਉਪਰ ਦੂਰ ਸੰਚਾਰ ਵਿਭਾਗ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜਿੱਥੇ ਇਸ ਤੋਂ ਵਧੇਰੇ ਸਿਮ ਕਾਰਡ ਰੱਖਣ ਵਾਲਿਆਂ ਦੇ ਨੰਬਰ ਬੰਦ ਕਰ ਦਿੱਤੇ ਜਾਣਗੇ। ਇਸ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕੇ ਗਾਹਕਾਂ ਦੇ ਕੋਲ ਮਨਜ਼ੂਰੀ ਤੋਂ ਜ਼ਿਆਦਾ ਸਿਮ ਕਾਰਡ ਹੋਣ ਦੇ ਹਾਲਾਤਾਂ ਵਿੱਚ ਉਨ੍ਹਾਂ ਵੱਲੋਂ ਆਪਣੀ ਮਰਜ਼ੀ ਨਾਲ ਹੀ ਜ਼ਰੂਰਤ ਅਨੁਸਾਰ ਨੰਬਰ ਰੱਖੇ ਜਾਣਗੇ ਅਤੇ ਬਾਕੀਆਂ ਨੂੰ ਬੰਦ ਕਰਨ ਦਾ ਬਦਲ ਦਿੱਤਾ ਜਾ ਰਿਹਾ ਹੈ।

ਦੂਰ ਸੰਚਾਰ ਵਿਭਾਗ ਵੱਲੋਂ ਇਹ ਫੈਸਲਾ ਕੀਤਾ ਜਾ ਰਿਹਾ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਅੱਜ ਦੇ ਦੌਰ ਵਿਚ ਬਹੁਤ ਸਾਰੇ ਨੰਬਰਾਂ ਦੀ ਗਲਤ ਵਰਤੋਂ ਕੀਤੀ ਜਾਂਦੀ ਹੈ ਜਿਸ ਦੇ ਜ਼ਰੀਏ ਧੋਖਾਧੜੀ ,ਆਟੋਮੈਟਿਕ ਕਾਲਾ, ਇਤਰਾਜਯੋਗ ਕਾਲਾਂ, ਵਿੱਤੀ ਅਪਰਾਧਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਇਨ੍ਹਾਂ ਘਟਨਾਵਾਂ ਨੂੰ ਰੋਕਣ ਵਾਸਤੇ ਹੀ ਇਹ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ। ਜਿਸ ਵਾਸਤੇ ਸਾਰੀਆਂ ਮੋਬਾਈਲ ਕੰਪਨੀਆਂ ਨੂੰ ਉਹ ਸਾਰੇ ਮੋਬਾਇਲ ਨੰਬਰਾਂ ਨੂੰ ਡੇਟਾਬੇਸ ਤੋਂ ਹਟਾਉਣ ਲਈ ਆਦੇਸ਼ ਦਿੱਤੇ ਗਏ ਹਨ ਜੋ ਕਿ ਨਿਯਮਾਂ ਮੁਤਾਬਕ ਵਰਤੋਂ ਵਿੱਚ ਨਹੀਂ ਹਨ। ਲਾਗੂ ਕੀਤੇ ਗਏ ਨਿਯਮਾਂ ਦੇ ਅਨੁਸਾਰ ਹੁਣ ਕਿਸੇ ਵੀ ਗਾਹਕ ਕੋਲ ਲਾਗੂ ਕੀਤੀਆਂ ਗਈਆਂ ਹਦਾਇਤਾਂ ਤੋਂ ਵਧੇਰੇ ਸਿਮ ਕਾਰਡ ਪਾਏ ਜਾਂਦੇ ਹਨ ਤਾਂ ਉਨ੍ਹਾਂ ਸਾਰੇ ਸਿਮ ਕਾਰਡ ਦੀ ਜਾਂਚ ਕੀਤੀ ਜਾਵੇਗੀ।

error: Content is protected !!