ਇੰਡੀਆ ਵਾਲਿਆਂ ਲਈ ਇਸ ਦੇਸ਼ ਨੇ ਅੰਤਰਾਸ਼ਟਰੀ ਯਾਤਰੀਆਂ ਨੂੰ ਲੈ ਕੇ 26 ਤਰੀਕ ਤੋਂ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਚੱਲਦੇ ਹੋਏ ਪਿਛਲੇ ਸਾਲ ਤੋਂ ਹੀ ਹਵਾਈ ਉਡਾਨਾਂ ਨੂੰ ਬੰਦ ਕੀਤਾ ਗਿਆ ਸੀ। ਜਿੱਥੇ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਸਾਰੇ ਦੇਸ਼ਾਂ ਵਿੱਚ ਆਪਣਾ ਪਰਸਾਰ ਕਰ ਚੁੱਕੀ ਸੀ। ਜਿਸ ਨੂੰ ਰੋਕਣ ਵਾਸਤੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ ਦੂਜੇ ਦੇਸ਼ਾਂ ਤੋਂ ਆਉਣ-ਜਾਣ ਵਾਲੀਆਂ ਉਡਾਨਾਂ ਨੂੰ ਵੀ ਅਣਮਿਥੇ ਸਮੇਂ ਲਈ ਰੋਕ ਦਿੱਤਾ ਗਿਆ ਸੀ। ਭਾਰਤ ਵਿੱਚ ਕਰੋਨਾ ਦੇ ਵਾਧੇ ਅਤੇ ਡੈਲਟਾ ਵੈਰੀਐਂਟ ਦੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਨੂੰ ਰੋਕਿਆ ਗਿਆ ਸੀ। ਕਰੋਨਾ ਕੇਸਾਂ ਵਿਚ ਕਮੀ ਆਉਣ ਅਤੇ ਟੀਕਾਕਰਨ ਤੋਂ ਬਾਅਦ ਹਾਲਾਤਾਂ ਨੂੰ ਕਾਬੂ ਹੇਠ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਲਾਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ।

ਹੁਣ ਇੰਡੀਆ ਵਾਲਿਆਂ ਲਈ ਇਸ ਦੇਸ਼ ਵੱਲੋਂ ਵੀ ਅੰਤਰ-ਰਾਸ਼ਟਰੀ ਯਾਤਰੀਆਂ ਨੂੰ ਲੈ ਕੇ 26 ਤਰੀਕ ਤੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਸਿੰਗਾਪੁਰ ਸਰਕਾਰ ਵੱਲੋਂ ਵੀ ਕਰੋਨਾ ਪਾਬੰਦੀਆਂ ਨੂੰ ਲਾਗੂ ਕਰਦੇ ਹੋਏ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਨੂੰ ਰੋਕਿਆ ਗਿਆ ਸੀ। ਉਥੇ ਹੀ ਸਥਿਤੀ ਕਾਬੂ ਹੇਠ ਦੇਖਦੇ ਹੋਏ ਸਿੰਘਾਪੁਰ ਸਰਕਾਰ ਵੱਲੋਂ ਬੰਗਲਾਦੇਸ਼ ਪਾਕਿਸਤਾਨ ਅਤੇ ਭਾਰਤ ਸਮੇਤ ਕੁਝ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਇਜਾਜ਼ਤ ਦੇ ਦਿੱਤੀ ਗਈ ਹੈ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਨੂੰ 26 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਜਿੱਥੇ ਸਿੰਗਾਪੁਰ ਸਰਕਾਰ ਨੇ ਉਡਾਣਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਉਥੇ ਹੀ ਇਸ ਦੀ ਜਾਣਕਾਰੀ ਸ਼ਨੀਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਖਾਸ ਸਮਝੌਤੇ ਦੇ ਤਹਿਤ ਹੀ ਖਾਸ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ। ਜਿਥੇ 25 ਦੇਸ਼ਾਂ ਨਾਲ ਨਾਲ ਦੋ-ਪੱਖੀ ਹਵਾਈ ਯਾਤਰਾ ਦਾ ਕਰਾਰ ਕੀਤਾ ਗਿਆ ਸੀ ਜਿਸ ਵਿੱਚ ਭਾਰਤ ਵੀ ਸ਼ਾਮਲ ਸੀ। ਹੁਣ ਸਿੰਗਾਪੁਰ ਸਰਕਾਰ ਵੱਲੋਂ ਉਨ੍ਹਾਂ ਵਰਕਰਾਂ ਨੂੰ ਵੀ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਕੰਮ ਦੇ ਸਿਲਸਿਲੇ ਵਿੱਚ ਸਿੰਗਾਪੁਰ ਜਾਇਆ ਜਾ ਰਿਹਾ ਹੈ।

ਉੱਥੇ ਹੀ ਉਨ੍ਹਾਂ ਵਰਕਰਾਂ ਨੂੰ ਕੰਮ ਤੇ ਆਉਣ ਲਈ ਕੁਝ ਖਾਸ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ ਜਿਨ੍ਹਾਂ ਵਿੱਚ ਉਹਨਾਂ ਦਾ ਟੀਕਾਕਰਨ ਜ਼ਰੂਰੀ ਕੀਤਾ ਗਿਆ ਹੈ। ਸਿੰਗਾਪੁਰ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਹੀ ਆਪਣੇ ਦੇਸ਼ ਵਿਚ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਟੀਕੇ ਦੀਆਂ ਦੋ ਖੁਰਾਕਾਂ ਲਈਆਂ ਗਈਆਂ ਹਨ। ਉਥੇ ਹੀ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਟੀਕਾਕਰਨ ਵਾਲੇ ਯਾਤਰੀਆਂ ਵੱਲੋਂ ਸਿੰਗਾਪੁਰ ਦੇ ਰਸਤੇ ਕਿਸੇ ਵੀ ਦੇਸ਼ ਦੀ ਯਾਤਰਾ ਕੀਤੀ ਜਾ ਸਕਦੀ ਹੈ।

error: Content is protected !!