ਇੱਟ ਨਾਲ ਪੰਜਾਬ ਦੇ ਇਸ ਪਿੰਡ ਚ ਹੋ ਗਿਆ ਇਹ ਵੱਡਾ ਕਾਂਡ – ਮਚਿਆ ਹੜਕੰਪ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਕਹਿੰਦੇ ਹਨ ਇੱਕ ਇੱਕ ਇੱਟ ਨੂੰ ਜੋੜ ਕੇ ਪੂਰਾ ਮਕਾਨ ਬਣਦਾ ਹੈ । ਉਸ ਮਕਾਨ ਵਿੱਚ ਖ਼ੁਸ਼ੀਆਂ ਪਰਿਵਾਰ ਦੇ ਇਕੱਠੇ ਰਹਿਣ ਨਾਲ ਹੀ ਆਉਂਦੀਆਂ ਹਨ । ਇੱਕ ਇੱਕ ਇੱਟ ਦਾ ਮੁੱਲ ਉਸ ਨੂੰ ਹੀ ਪਤਾ ਹੁੰਦਾ ਹੈ ਜਿਸ ਨੇ ਆਪਣੀ ਮਿਹਨਤ ਸਦਕਾ ਆਪਣੇ ਘਰ ਨੂੰ ਬਣਾਇਆ ਹੋਵੇ । ਇਸੇ ਇੱਟ ਦੇ ਕਾਰਨ ਅੱਜ ਇਕ ਅਜਿਹਾ ਹਾਦਸਾ ਵਾਪਰ ਗਿਆ ਹੈ ਜਿਸ ਦੀ ਚਰਚਾ ਹੁਣ ਚਾਰੇ ਪਾਸੇ ਛਿੜ ਚੁੱਕੀ ਹੈ । ਦਰਅਸਲ ਇੱਕ ਇੱਟ ਨਾਲ ਇਕ ਔਰਤ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਗੋਨਿਆਣਾ ਦੇ ਪਿੰਡ ਹਰਰਾਏਪੁਰ ਦੀ ਹੈ । ਜਿਥੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਵਿਅਕਤੀ ਵੱਲੋਂ ਇੱਕ ਜ਼ਨਾਨੀ ਦੇ ਮੱਥੇ ਵਿੱਚ ਇੱਟ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸੁਖਵਿੰਦਰ ਸਿੰਘ ਦੇ ਵੱਲੋਂ ਥਾਣੇ ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ਦੇ ਮੁਤਾਬਕ ਪਤਾ ਚੱਲਿਆ ਹੈ ਕਿ ਬੀਤੇ ਦਿਨੀਂ ਪਿੰਡ ਦੇ ਹੀ ਇਕ ਵਿਅਕਤੀ ਜਿਸ ਦਾ ਨਾਮ ਭੁਪਿੰਦਰ ਸਿੰਘ ਹੈ । ਉਸ ਨੇ ਉਨ੍ਹਾਂ ਦੀ ਮਾਤਾ ਪਰਮਜੀਤ ਕੌਰ ਦੀ ਪੁਰਾਣੀ ਰੰਜਿਸ਼ ਦੇ ਚਲਦਿਆਂ ਮੱਥੇ ਵਿੱਚ ਇੱਟ ਮਾਰ ਦਿੱਤੀ ।

ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਭੁਪਿੰਦਰ ਸਿੰਘ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਅਮਨਦੀਪ ਕੌਰ ਨੂੰ ਸੁਖਵਿੰਦਰ ਸਿੰਘ ਦੀ ਮਾਤਾ ਭੜਕਾਉਂਦੀ ਹੈ । ਜਿਸ ਕਾਰਨ ਉਸਦੇ ਵੱਲੋਂ ਗੁੱਸੇ ਵਿੱਚ ਆ ਕੇ ਮੇਰੀ ਮਾਤਾ ਦੇ ਮੱਥੇ ਤੇ ਵਿੱਚ ਇੱਟ ਮਾਰ ਦਿੱਤੀ ਗਈ । ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ । ਉਸ ਨੇ ਦੱਸਿਆ ਕਿ ਦੋਸ਼ੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ ।

ਫਿਲਹਾਲ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਪੁਲੀਸ ਦੇ ਵੱਲੋਂ ਹੁਣ ਇਸ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਪੁਲੀਸ ਦੇ ਵੱਲੋਂ ਹੁਣ ਦੋਸ਼ੀ ਨੂੰ ਪੜਤਾਲ ਲਈ ਜਗ੍ਹਾ ਜਗ੍ਹਾ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ।

error: Content is protected !!