ਏਥੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਜਾਰੀ ਹੋ ਗਿਆ ਇਹ ਹੁਕਮ ਜਾਰੀ – ਜਿਆਦਾ ਕੇਸਾਂ ਨੂੰ ਦੇਖਦੇ ਹੋਏ

ਆਈ ਤਾਜ਼ਾ ਵੱਡੀ ਖਬਰ 

ਜਿਸ ਤਰ੍ਹਾਂ ਦੁਨੀਆਂ ਭਰ ਦੇ ਵਿੱਚ ਕੋਰੋਨਾ ਮਹਾਂਮਾਰੀ ਦਾ ਮੁੜ ਤੋਂ ਪ੍ਰਸਾਰ ਹੋ ਰਿਹਾ ਹੈ , ਉਸ ਦੇ ਚੱਲਦੇ ਹੁਣ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ ਟੀਕਾਕਰਨ ਪ੍ਰਕਿਰਿਆ ਤੇ ਪੂਰੀ ਤਰ੍ਹਾਂ ਜੋਰ ਦਿੱਤਾ ਜਾ ਰਿਹਾ ਹੈ । ਗੱਲ ਕੀਤੀ ਜਾਵੇ ਜੇਕਰ ਭਾਰਤ ਦੀ ਤਾਂ , ਭਾਰਤ ਦੇ ਵਿੱਚ ਵੀ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ਲਗਾਤਾਰ ਤੇਜ ਹੁੰਦੀ ਹੋਈ ਵਿਖਾਈ ਦੇ ਰਹੀ ਹੈ । ਕਿਉਂਕਿ ਜਿਸ ਤਰ੍ਹਾਂ ਦੇਸ਼ ਭਰ ਵਿੱਚੋਂ ਕੋਰੋਨਾ ਮਹਾਂਮਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ ਉਸ ਦੇ ਚੱਲਦੇ ਹੁਣ ਭਾਰਤ ਸਰਕਾਰ ਦੇ ਵੱਲੋਂ ਲਗਾਤਾਰ ਸਖ਼ਤੀਆਂ ਕੀਤੀਆਂ ਜਾ ਰਹੀਆਂ ਹਨ ।

ਦੇਸ਼ ਦੇ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਦੇ ਵਲੋ ਤਾਂ ਹੁਣ ਤਕ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਲੈ ਕੇ ਆਪਣੇ ਆਪਣੇ ਸੂਬੇ ਵਿਚ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ । ਲਗਾਤਾਰ ਹੀ ਲੋਕਾਂ ਨੂੰ ਸੁਚੇਤ ਕਰਨ ਦਾ ਕੰਮ ਵੀ ਜ਼ੋਰਾਂ ਤੇ ਚੱਲ ਰਿਹਾ ਹੈ। ਇਸੇ ਵਿਚਕਾਰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਕਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਵੇਖਦੇ ਹੋਏ ਪੰਦਰਾਂ ਸਾਲ ਤੋਂ ਅਠਾਰਾਂ ਸਾਲ ਦੇ ਬੱਚਿਆਂ ਲੲ ਵੱਡਾ ਐਲਾਨ ਕਰ ਦਿੱਤਾ ਗਿਆ ਹੈ ।

ਦਰਅਸਲ ਹੁਣ ਚੰਡੀਗਡ਼੍ਹ ਦੇ ਵਿਚ ਰੋਜ਼ਾਨਾ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਚੰਡੀਗਡ਼੍ਹ ਪ੍ਰਸ਼ਾਸਨ ਦੇ ਵੱਲੋਂ ਸਾਰੇ ਹੀ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਆਪਣੇ ਸਕੂਲ ਵਿੱਚ ਦਾਖਲ ਹੋਣ ਵਾਲੇ ਸਾਰੇ ਵਿਦਿਆਰਥੀ ਜਿਹਨਾ ਦੀ ਉਮਰ ਪੰਦਰਾਂ ਸਾਲ ਤੋਂ ਅਠਾਰਾਂ ਸਾਲ ਦੇ ਵਿਚਕਾਰ ਹੈ

ਉਨ੍ਹਾਂ ਬੱਚਿਆਂ ਨੂੰ ਕੋਰੋਨਾ ਟੀਕਾਕਰਨ ਦੇ ਉਪਲੱਬਧ ਵਿਕਲਪ ਬਾਰੇ ਸੂਚਿਤ ਕਰਨ , ਇੰਨਾ ਹੀ ਨਹੀਂ ਜੇਕਰ ਨਿਰਦੇਸ਼ਾਂ ਦੀ ਪਾਲਣਾ ਚੰਗੀ ਤਰ੍ਹਾਂ ਨਾ ਹੋਵੇ ਤਾ ਉਸਦੇ ਖ਼ਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇ । ਜ਼ਿਕਰਯੋਗ ਹੈ ਕਿ ਹਾਲ ਹੀ ਦੇ ਵਿੱਚ ਬੱਚਿਆਂ ਦੇ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ ਹੈ । ਜਿਸ ਨੂੰ ਲੈ ਕੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਸਖ਼ਤੀ ਕੀਤੀ ਗਈ ਹੈ ।

error: Content is protected !!