ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਆ ਰਹੀ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਰੋਟੀ, ਕੱਪੜਾ ਅਤੇ ਮਕਾਨ ਇਨਸਾਨ ਦੀਆਂ ਮੁਢਲੀਆਂ ਜਰੂਰਤਾਂ ਹਨ ਉਥੇ ਹੀ ਰਸੋਈ ਗੈਸ ਤੋਂ ਬਿਨਾਂ ਵੀ ਜ਼ਿੰਦਗੀ ਸੰਭਵ ਨਹੀਂ ਹੈ। ਅੱਜ ਦੇ ਦੌਰ ਵਿਚ ਇਨਸਾਨ ਦੀ ਜ਼ਰੂਰਤ ਦੀਆਂ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜਿਸ ਤੋਂ ਬਿਨਾਂ ਜ਼ਿੰਦਗੀ ਨੂੰ ਜਿਉਣ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਜਿਥੇ ਹਰ ਘਰ ਦੇ ਵਿੱਚ ਗੈਸ ਸਿਲੰਡਰ ਦਾ ਹੋਣਾ ਜਰੂਰੀ ਹੈ, ਉੱਥੇ ਹੀ ਇਹ ਗੈਸ ਸਿਲੰਡਰ ਹਰ ਜਗ੍ਹਾ ਤੇ ਗਰੀਬ ਪਰਿਵਾਰਾਂ ਦੀ ਪਹੁੰਚ ਵਿੱਚ ਵੀ ਹੋਣਾ ਚਾਹੀਦਾ ਹੈ। ਜਿੱਥੇ ਦੇਸ਼ ਅੰਦਰ ਮਹਿੰਗਾਈ ਦਿਨੋਂ-ਦਿਨ ਵਧ ਰਹੀ ਹੈ। ਉਥੇ ਹੀ ਤੇਲ, ਪੈਟ੍ਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਦੇ ਨਾਲ-ਨਾਲ ਖਾਣ ਪੀਣ ਦੀਆਂ ਬਹੁਤ ਸਾਰੀਆਂ ਚੀਜ਼ਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।

ਤਿਉਹਾਰਾਂ ਦੇ ਸੀਜ਼ਨ ਵਿੱਚ ਲੋਕਾਂ ਨੂੰ ਜਿਸ ਕਾਰਨ ਬਹੁਤ ਮੁਸ਼ਕਿਲ ਪੇਸ਼ ਆ ਰਹੀਆਂ ਹਨ। ਹੁਣ ਐਲ ਪੀ ਜੀ ਗੈਸ ਸਿਲੰਡਰ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਕੇਂਦਰ ਸਰਕਾਰ ਲੋਕਾਂ ਦੀ ਸਮੱਸਿਆਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਜਲਦ ਗੈਸ ਮੁਹਈਆ ਕਰਵਾਉਣ ਲਈ ਦੇਸ਼ ਭਰ ਦੀਆਂ ਦੁਕਾਨਾਂ ਉੱਪਰ ਛੋਟੇ ਐਲ ਪੀ ਜੀ ਗੈਸ ਸਿਲੰਡਰ ਉਪਲਬਧ ਕਰਵਾਏ ਜਾਣ ਦਾ ਐਲਾਨ ਕਰ ਦਿੱਤਾ ਹੈ। ਜਿਸ ਸਦਕਾ ਲੋਕਾਂ ਨੂੰ ਛੋਟੇ ਗੈਸ ਸਿਲੰਡਰ ਰਾਸ਼ਨ ਦੀਆਂ ਦੁਕਾਨਾਂ ਉੱਪਰ ਪ੍ਰਾਪਤ ਹੋ ਸਕਣਗੇ।

ਜਦ ਕਿ ਦੇਸ਼ ਅੰਦਰ ਰਾਸ਼ਨ ਦੀਆਂ ਦੁਕਾਨਾਂ ਦੀ ਗਿਣਤੀ ਕੁੱਲ 5.32 ਲੱਖ ਹੈ। ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਇਹ ਸੇਵਾਵਾਂ ਉਹਨਾਂ ਦੇ ਨਜ਼ਦੀਕ ਦਿੱਤੇ ਜਾਣ ਵਾਸਤੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿਸ ਵਾਸਤੇ ਸਰਕਾਰ ਵੱਲੋਂ ਡੀਲਰਾਂ ਨੂੰ ਮੁਦਰਾ ਲੋਨ ਦੇਣ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ ਜਿਥੇ ਇਸ ਯੋਜਨਾ ਲਈ ਦੁਕਾਨਦਾਰਾਂ ਨੂੰ ਵਿੱਤੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਖ਼ਪਤਕਾਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਦੁਕਾਨਾਂ ਨੂੰ ਨਵੇਂ ਤਰੀਕੇ ਨਾਲ ਸਜਾਇਆ ਜਾਵੇਗਾ।

ਇਸ ਯੋਜਨਾ ਵਾਸਤੇ ਡੀਲਰਾਂ ਨੂੰ ਅਸਾਨੀ ਨਾਲ ਮੁਦਰਾ ਲੋਨ ਸਕੀਮ ਦੇ ਤਹਿਤ ਕਿਸ਼ਤਾਂ ਵਿੱਚ ਕਰਜ਼ਾ ਮੁਹਈਆ ਕਰਵਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਜਿੱਥੇ ਇਸ ਯੋਜਨਾ ਨੂੰ ਲੈ ਕੇ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਦੀ ਪ੍ਰਧਾਨਗੀ ਹੇਠ ਸਾਰੀਆਂ ਸੂਬਾ ਸਰਕਾਰਾਂ ਨਾਲ ਮੀਟਿੰਗ ਕੀਤੀ ਗਈ ਹੈ। ਉੱਥੇ ਹੀ ਸਾਰਿਆਂ ਦੀ ਸਹਿਮਤੀ ਨਾਲ ਇਸ ਪ੍ਰਸਤਾਵ ਨੂੰ ਜਾਰੀ ਕੀਤਾ ਗਿਆ ਹੈ।

error: Content is protected !!