ਓਮਿਕਰੋਨ ਦੇ ਖਤਰੇ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਤੋਂ ਜਾਰੀ ਹੋ ਗਿਆ ਇਹ ਵੱਡਾ ਹੁਕਮ ਜਾਰੀ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਦੇਸ਼ਾਂ ਵਿੱਚ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ,ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਵੀ ਇਸ ਨਵੇਂ ਵਾਇਰਸ ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬਾ ਸਰਕਾਰਾਂ ਗੰਭੀਰ ਚਿੰਤਾ ਵਿਚ ਨਜ਼ਰ ਆ ਰਹੀਆਂ ਹਨ। ਜਿੱਥੇ ਕੁਝ ਸੂਬਿਆਂ ਵਿਚ ਇਸ ਸਾਲ ਵਿੱਚ ਹੁਣ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਹੁਣ ਚੋਣਾ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਵਧ ਰਹੇ ਕਰੋਨਾ ਦੇ ਮਾਮਲੇ ਲਗਾਤਾਰ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ । ਵਧ ਰਹੇ ਮਾਮਲਿਆਂ ਦੇ ਕਾਰਨ ਸੂਬਾ ਸਰਕਾਰਾਂ ਵੱਲੋਂ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਕਈ ਸੂਬਿਆਂ ਵਿੱਚ ਵਿਦਿਅਕ ਅਦਾਰਿਆਂ ਅਤੇ ਹੋਰ ਕਈ ਥਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਟੀਕਾਕਰਨ ਦੇ ਬਾਵਜੂਦ ਵੀ ਜਿੱਥੇ ਨਵਾਂ ਵਾਇਰਸ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ।

ਉਥੇ ਹੀ ਕਰੋਨਾ ਦੀ ਤੀਜੀ ਲਹਿਰ ਦੇ ਆਉਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ। ਹੁਣ ਓਮੀਕਰੋਨ ਦੇ ਖ਼ਤਰੇ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਕਰੋਨਾ ਤੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਸੁਪਰੀਮ ਕੋਰਟ ਵੱਲੋਂ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਹੁਣ ਦੋ ਹਫ਼ਤੇ ਤਕ ਸੁਪਰੀਮ ਕੋਰਟ ਵੱਲੋਂ ਅਦਾਲਤ ਵਿੱਚ ਹੋਣ ਵਾਲੇ ਮਾਮਲਿਆਂ ਦੀ ਸੁਣਵਾਈ ਡਿਜੀਟਲ ਮਾਧਿਅਮ ਨਾਲ ਕੀਤੀ ਜਾਵੇਗੀ। ਉੱਥੇ ਹੀ ਇਸ ਨੂੰ 3 ਜਨਵਰੀ ਤੋਂ ਲਾਗੂ ਕੀਤਾ ਜਾ ਰਿਹਾ ਹੈ। ਜਿਸ ਬਾਰੇ ਸਭ ਲੋਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਉਥੇ ਹੀ ਅਦਾਲਤੀ ਕਮਰਿਆਂ ਵਿੱਚ ਵੀ ਦੋ ਹਫ਼ਤਿਆਂ ਤੱਕ ਲਈ ਸੁਣਵਾਈ ਨੂੰ ਮੁਅੱਤਲ ਕੀਤਾ ਗਿਆ ਹੈ। ਜਿੱਥੇ ਸੁਪਰੀਮ ਕੋਰਟ ਵਿੱਚ ਹੁਣ ਹਾਈਬਰਿਡ ਅਤੇ ਫ਼ਿਜ਼ੀਕਲ ਤੇ ਸੁਣਵਾਈ ਨਹੀਂ ਕੀਤੀ ਜਾਵੇਗੀ। ਜਿੱਥੇ ਕਰੋਨਾ ਦੇ ਕਾਰਨ ਕਾਫੀ ਸਮਾਂ ਡੀਜ਼ੀਟਲ ਤਰੀਕੇ ਨਾਲ ਸੁਣਵਾਈ ਕੀਤੀ ਗਈ। ਉੱਥੇ ਹੀ 7 ਅਕਤੂਬਰ ਤੋਂ ਮੁੜ ਬੁੱਧਵਾਰ ਅਤੇ ਵੀਰਵਾਰ ਦੋ ਦਿਨਾਂ ਲਈ ਫ਼ਿਜ਼ੀਕਲ ਸੁਣਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ।

ਹੁਣ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਸੁਣਵਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕਰੋਨਾ ਵਿੱਚ ਸੁਧਾਰ ਹੋਣ ਤੋਂ ਬਾਅਦ ਇਸ ਨੂੰ ਵਧਾਇਆ ਜਾਵੇਗਾ। ਦੋ ਹਫਤਿਆਂ ਲਈ ਇਸ ਸਰਕੂਲਰ ਨੂੰ ਜਾਰੀ ਕਰ ਦਿੱਤਾ ਗਿਆ ਹੈ ਕਿ ਇਸ ਮਾਧਿਅਮ ਰਾਹੀਂ ਸਾਰੇ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।

error: Content is protected !!