ਕਨੇਡਾ ਚ ਜਸਟਿਨ ਟਰੂਡੋ ਨੇ 6 ਜਨਵਰੀ ਤੱਕ ਲਈ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਬ੍ਰਿਟੇਨ ਦੇ ਵਿੱਚ ਫੈਲੀ ਹੋਈ ਨਵੀਂ ਕਿਸਮ ਦੀ ਕਰੋਨਾ ਦੇ ਕੇਸਾਂ ਨੇ ਸਾਰੀ ਦੁਨੀਆਂ ਨੂੰ ਫਿਰ ਤੋਂ ਚਿੰਤਾ ਵਿਚ ਪਾ ਦਿੱਤਾ ਹੈ।ਵਿਸ਼ਵ ਵਿਚ ਫੈਲੀ ਕਰੋਨਾ ਨੇ ਸਾਰੀ ਦੁਨੀਆਂ ਨੂੰ ਚਪੇਟ ਵਿੱਚ ਲਿਆ ਹੋਇਆ ਹੈ। ਕੁਝ ਦੇਸ਼ਾਂ ਵਿੱਚ ਇਸਦੀ ਅਗਲੀ ਲਹਿਰ ਸ਼ੁਰੂ ਹੋਣ ਦੇ ਨਾਲ ਕੇਸਾਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਜਿਸ ਦੇ ਸਿੱਟੇ ਵਜੋਂ ਬਹੁਤ ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਕੀਤੀ ਜਾ ਰਹੀ ਹੈ। ਜਿਸ ਨਾਲ ਇਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਦੀ ਦੇ ਵਧਣ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ।

ਅਮਰੀਕਾ ਵਾਂਗ ਹੀ ਕੈਨੇਡਾ ਦੇ ਵਿੱਚ ਵੀ ਕਰੋਨਾ ਕੇਸਾਂ ਵਿਚ ਬਹੁਤ ਜ਼ਿਆਦਾ ਵਾਧਾ ਹੋ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪਾਬੰਦੀਆਂ ਨੂੰ ਸਖਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਕੈਨੇਡਾ ਦੇ ਵਿਚ ਜਿੱਥੇ ਬਹੁਤ ਜਗ੍ਹਾ ਤੇ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 6 ਜਨਵਰੀ ਤੱਕ ਲਈ ਇਕ ਹੋਰ ਐਲਾਨ ਕਰ ਦਿੱਤਾ ਗਿਆ ਹੈ।

ਬ੍ਰਿਟੇਨ ਦੇ ਵਿੱਚ ਵਧ ਰਹੇ ਨਵੀ ਕਿਸਮ ਦੇ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਨਾਂ ਨੂੰ ਬਹੁਤ ਸਾਰੇ ਦੇਸ਼ਾਂ ਵੱਲੋਂ ਬੰਦ ਕਰ ਦਿੱਤਾ ਗਿਆ ਹੈ। ਹੁਣ ਕੈਨੇਡਾ ਵੱਲੋਂ ਵੀ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਨੇ ਯੂ.ਕੇ. ਦੀ ਯਾਤਰਾ ਕਰਨ ਸਬੰਧੀ ਲੱਗੀਆਂ ਪਾਬੰਦੀਆਂ ਦੋ ਹਫਤੇ ਲਈ ਹੋਰ ਵਧਾ ਦਿੱਤੀਆਂ ਹਨ। ਇਹ ਪਾਬੰਦੀ 6 ਜਨਵਰੀ ਤੱਕ ਲਾਗੂ ਰਹੇਗੀ। ਪ੍ਰਧਾਨ ਮੰਤਰੀ ਜਸਟਿਨ

ਟਰੂਡੋ ਨੇ ਕਿਹਾ ਹੈ ਕਿ ਯੂ. ਕੇ. ਵਿਚ ਕੋਰੋਨਾਵਾਇਰਸ ਦੇ ਨਵੇਂ ਸਟਰੇਂਨ ਦੇ ਕੇਸਾਂ ਬਾਰੇ ਮਿਲੀ ਜਾਣਕਾਰੀ ਅਨੁਸਾਰ ਇਸ ਵਾਇਰਸ ਨੂੰ ਰੋਕਣ ਲਈ 72 ਘੰਟੇ ਲਈ ਯਾਤਰਾ ਤੇ ਪਾਬੰਦੀ ਲਗਾਈ ਗਈ ਸੀ। ਪਰ ਹੁਣ ਉੱਥੇ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਕੈਨੇਡਾ ਦੇ ਲੋਕਾਂ ਨੂੰ ਸੁਰੱਖਿਅਤ ਰੱਖਣਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਲਈ ਕਿ ਇਸ ਵਾਇਰਸ ਨੂੰ ਦੇਸ਼ ਵਿਚ ਦਾਖਲ ਹੋਣ ਤੋਂ ਰੋਕਣ ਲਈ ਇਸ ਮਿਆਦ ਵਿਚ ਵਾਧਾ ਕੀਤਾ ਗਿਆ ਹੈ। ਇਸ ਲਈ ਕੈਨੇਡਾ ਦੇ ਸਾਰੇ ਬਾਰਡਰਾਂ ਤੇ ਕਰੋਨਾ ਨੂੰ ਰੋਕਣ ਲਈ ਪਹਿਲਾਂ ਹੀ ਪਾਬੰਦੀਆਂ ਲਗਾਈਆਂ ਹੋਈਆਂ ਹਨ।

error: Content is protected !!