ਕਨੇਡਾ ਚ ਟਰੂਡੋ ਵਲੋਂ ਵੋਟਾਂ ਤੇ ਖੜੀ ਹੋ ਰਹੀ ਇਹ ਕੁੜੀ ਹੈ ਇਸ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਮੰਗੇਤਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਿਸਾਨੀ ਸੰਘਰਸ਼ ਦੇ ਦੌਰਾਨ ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾ ਵੱਲੋਂ ਅੱਗੇ ਆ ਕੇ ਕਿਸਾਨਾਂ ਦੀ ਮਦਦ ਕੀਤੀ ਗਈ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ਼ ਦੇ ਵਿੱਚ ਵੀ ਪੰਜਾਬ ਦੇ ਇਨ੍ਹਾਂ ਗਾਇਕਾਂ ਅਤੇ ਅਦਾਕਾਰਾ ਵੱਲੋਂ ਆਪਣੀ ਸ਼ਮੂਲੀਅਤ ਦਰਜ ਕਰਵਾ ਕੇ ਕਿਸਾਨਾਂ ਦੇ ਨਾਲ ਹੋਣ ਦੀ ਹਾਮੀ ਭਰ ਰਹੇ ਹਨ। ਦੇਸ਼ ਵਿੱਚ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਦੇ ਵਿੱਚ ਵੀ ਇਨ੍ਹਾਂ ਗਾਇਕ ਅਤੇ ਅਦਾਕਾਰਾ ਵੱਲੋਂ ਹਰ ਮੌਕੇ ਤੇ ਕਿਸਾਨਾਂ ਦੇ ਨਾਲ ਹੋਣ ਦਾ ਅਹਿਸਾਸ ਕਰਵਾਇਆ ਗਿਆ ਹੈ। ਉੱਥੇ ਹੀ ਕਰੋਨਾ ਦੇ ਬੁਰੇ ਦੌਰ ਵਿੱਚ ਵੀ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਹੈ। ਪੰਜਾਬ ਦੇ ਕੁਝ ਗਾਇਕ ਅਤੇ ਅਦਾਕਾਰ ਆਪਣੀ ਨਿੱਜੀ ਜਿੰਦਗੀ ਦੀਆਂ ਗੱਲਾਂ ਨੂੰ ਲੈ ਕੇ ਵੀ ਆਏ ਦਿਨ ਚਰਚਾ ਵਿਚ ਬਣੇ ਰਹਿੰਦੇ ਹਨ।

ਹੁਣ ਪੰਜਾਬੀ ਗਾਇਕ ਦੀ ਇਸ ਮੰਗੇਤਰ ਬਾਰੇ ਖਬਰ ਸਾਹਮਣੇ ਆਈ ਹੈ, ਜੋ ਕੈਨੇਡਾ ਵਿੱਚ ਟਰੂਡੋ ਵੱਲੋਂ ਵੋਟਾਂ ਤੇ ਖੜ੍ਹੀ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਇਨ੍ਹੀਂ ਦਿਨ੍ਹੀਂ ਚਰਚਾ ਵਿੱਚ ਬਣੇ ਹੋਏ ਹਨ ਜਿਨ੍ਹਾਂ ਵੱਲੋਂ ਸੋਸ਼ਲ ਮੀਡੀਆ ਉਪਰ ਇਕ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਮੰਗੇਤਰ ਕੈਨੇਡਾ ਦੇ ਬ੍ਰਿਟਿਸ਼ ਕਲੰਬੀਆ ਵਿੱਚ ਸੰਸਦ ਮੈਂਬਰਾਂ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਹਿੱਸਾ ਲੈਣ ਜਾ ਰਹੀ ਹੈ।

ਜਿੱਥੇ ਪੰਜਾਬੀ ਗਾਇਕ ਪਰਮੀਸ਼ ਵਰਮਾ ਵੱਲੋਂ ਆਪਣੀ ਮੰਗੇਤਰ ਨੂੰ ਵਧਾਈ ਦਿੱਤੀ ਗਈ ਹੈ ਉਥੇ ਹੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਪਰਮੀਸ਼ ਵਰਮਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਅਤੇ ਪੋਸਟਰ ਵੱਖ ਵੱਖ ਪੰਜਾਬੀ ਕਲਾਕਾਰਾਂ ਵੱਲੋਂ ਖੁਸ਼ੀ ਸਾਂਝੀ ਕਰਦੇ ਹੋਏ ਕੁਮੈਂਟ ਕੀਤੇ ਜਾ ਰਹੇ ਹਨ।

ਪਰਮੀਸ਼ ਵਰਮਾ ਵੱਲੋਂ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਮੈਨੂੰ ਆਪਣੇ ਜੀਵਨ ਸਾਥੀ ਉਪਰ ਬਹੁਤ ਮਾਣ ਹੈ ਅਤੇ ਮੈਂ ਉਨ੍ਹਾਂ ਨੂੰ ਬਹੁਤ ਬਹੁਤ ਮੁਬਾਰਕਬਾਦ ਦਿੰਦਾ ਹਾਂ ਅਤੇ ਲਿਬਰਲ ਪਾਰਟੀ ਲਈ ਨਾਮੀਨੇਸ਼ਨ ਜਿੱਤਣ ਤੇ ਵਧਾਈ। ਉਥੇ ਹੀ ਕਿਹਾ ਹੈ ਕਿ ਮੈਂ ਹਰ ਮੌਕੇ ਤੇ ਤੁਹਾਡੇ ਨਾਲ ਹਾਂ ਅਤੇ ਅਗਲੇ ਸੰਸਦ ਮੈਂਬਰ ਵਜੋਂ ਤੁਹਾਨੂੰ ਦੇਖਣ ਲਈ ਉਡੀਕ ਕਰ ਰਿਹਾ ਹੈ। ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਕੈਨੇਡਾ ਵਿੱਚ ਰਹਿ ਰਹੀ ਹੈ।

error: Content is protected !!