ਕਨੇਡਾ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਨੌਜਵਾਨ ਪੀੜ੍ਹੀ ਜਿਥੇ ਵਿਦੇਸ਼ਾਂ ਦਾ ਰੁਖ ਕਰ ਰਹੀ ਹੈ। ਉਥੇ ਹੀ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਵਾਸਤੇ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਜਿੱਥੇ ਜਾ ਕੇ ਉਹ ਨੌਜਵਾਨ ਆਪਣੇ ਅਤੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਬਹੁਤ ਸਾਰੇ ਬੱਚਿਆਂ ਵੱਲੋਂ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ। ਅਤੇ ਉਸ ਸੁਪਨੇ ਨੂੰ ਹਕੀਕਤ ਵਿਚ ਬਦਲਣ ਲਈ ਮਾਪਿਆਂ ਵੱਲੋਂ ਵੀ ਆਪਣੀ ਜ਼ਿੰਦਗੀ ਦੀ ਪੂਰੀ ਜਮ੍ਹਾਪੂੰਜੀ ਉਨ੍ਹਾਂ ਬੱਚਿਆਂ ਦੀਆਂ ਖੁਸ਼ੀਆਂ ਲਈ ਵਰਤ ਦਿੱਤੀ ਜਾਂਦੀ ਹੈ। ਪਰ ਪਿਛਲੇ ਕੁੱਝ ਸਾਲਾਂ ਤੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨਾਲ ਕੈਨੇਡਾ ਵਿੱਚ ਬਹੁਤ ਸਾਰੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਤੇ ਇਨ੍ਹਾਂ ਦੋ ਢਾਈ ਸਾਲਾਂ ਵਿੱਚ ਕੈਨੇਡਾ ਵਿੱਚ ਬਹੁਤ ਸਾਰੇ ਵਿਦਿਆਰਥੀ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਏ ਹਨ।

ਵਿਦੇਸ਼ ਤੋਂ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨਾਲ ਪੰਜਾਬ ਵਿੱਚ ਵੀ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਕੈਨੇਡਾ ਵਿਚ ਕਹਿਰ ਵਾਪਰਿਆ ਹੈ ਜਿੱਥੇ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ 21 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਪੰਜਾਬੀ ਨੌਜਵਾਨ ਲੁਧਿਆਣਾ ਤੋਂ ਪੰਜਾਬੀ ਜਾਗਰਣ ਦੇ ਇੰਚਾਰਜ ਭੁਪਿੰਦਰ ਸਿੰਘ ਬਸਰਾ ਦਾ ਪੁੱਤਰ ਸੀ।

ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਭੁਪਿੰਦਰ ਸਿੰਘ ਬਸਰਾ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਪੁੱਤਰ ਚੰਦਨਦੀਪ ਸਿੰਘ ਬਸਰਾ ਉੱਚ ਵਿਦਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦਾ ਬੇਟਾ ਬੀਮਾਰ ਹੋ ਗਿਆ ਸੀ ਅਤੇ ਜੋ ਕੁਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ। ਆਪਣੇ ਬੇਟੇ ਨੂੰ ਮਿਲਣ ਵਾਸਤੇ ਭੁਪਿੰਦਰ ਸਿੰਘ ਬਸਰਾ ਉਨ੍ਹਾਂ ਦੀ ਪਤਨੀ ਅਤੇ ਬੇਟੀ ਵੀ ਆਪਣੇ ਬੇਟੇ ਕੋਲ ਕੈਨੇਡਾ ਪਹੁੰਚੇ ਸਨ। ਪਰ ਉਨ੍ਹਾਂ ਦਾ ਬੇਟਾ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ।

ਮ੍ਰਿਤਕ ਨੌਜਵਾਨ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਅੰਤਿਮ ਸੰਸਕਾਰ ਇਕ ਹਫਤੇ ਬਾਅਦ ਲੁਧਿਆਣਾ ਵਿਖੇ ਕੀਤਾ ਜਾਵੇਗਾ। ਕਿਉਂਕਿ ਉਨ੍ਹਾਂ ਨੂੰ ਕੈਨੇਡਾ ਤੋਂ ਇੰਡੀਆ ਆਉਣ ਵਾਸਤੇ ਇੱਕ ਹਫਤੇ ਦਾ ਸਮਾਂ ਲੱਗ ਜਾਵੇਗਾ। ਪਿਤਾ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਦੇ ਪੁੱਤਰ ਨੂੰ ਮਾਡਲਿੰਗ ਦਾ ਸ਼ੋਕ ਸੀ ਉੱਥੇ ਹੀ ਉਸ ਵੱਲੋਂ ਸਮਾਜਿਕ ਬੁਰਾਈਆਂ ਨੂੰ ਉਜਾਗਰ ਕਰਦੇ ਹੋਏ ਸਮਾਜ ਨੂੰ ਸਹੀ ਸੇਧ ਦੇਣ ਵਾਸਤੇ ਇੱਕ ਆਪਣਾ ਚੈਨਲ ਵੀ ਚਲਾਇਆ ਜਾ ਰਿਹਾ ਸੀ।

error: Content is protected !!