ਕਨੇਡਾ ਜਾਣ ਵਾਲਿਆਂ ਲਈ ਆਈ ਵੱਡੀ ਖਬਰ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਭਰੂਣ ਦੇ ਚਲਦੇ ਹੋਏ ਹਵਾਈ ਆਵਾਜਾਈ ਉੱਪਰ ਬਹੁਤ ਗਹਿਰਾ ਅਸਰ ਪਿਆ ਹੈ। ਜਿਸ ਨੂੰ ਦੇਖਦੇ ਹੋਏ ਮਾਰਚ ਤੋਂ ਹੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿੱਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਯਾਤਰੀ ਆਪਣੀ ਮੰਜ਼ਿਲ ਤੇ ਪਹੁੰਚ ਸਕਣ। ਬ੍ਰਿਟੇਨ ਵਿੱਚ ਆਏ ਨਵੇਂ ਵਾਇਰਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਉਡਾਣਾਂ ਤੇ ਰੋਕ ਲਗਾ ਦਿੱਤੀ ਗਈ ਹੈ। ਜਿਸ ਕਾਰਨ ਆਉਣ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪੀ ਸੀ ਆਰ ਟੈਸਟ ਜ਼ਰੂਰੀ ਕਰ ਦਿੱਤਾ ਗਿਆ ਹੈ।

ਇਹ ਟੈਸਟ ਨੱਕ ਜਾ ਮੂੰਹ ਰਾਹੀਂ ਸਵੈਬ ਦੇ ਦੁਆਰਾ ਕੀਤਾ ਜਾਂਦਾ ਹੈ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕੈਨੇਡਾ ਵੱਲੋਂ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਹੁਣ ਕੈਨੇਡਾ ਜਾਣ ਵਾਲਿਆਂ ਲਈ ਇਕ ਹੋਰ ਵੱਡੀ ਖਬਰ ਦਾ ਐਲਾਨ ਹੋਇਆ ਹੈ। ਇਸ ਐਲਾਨ ਦੇ ਬਾਰੇ ਵਿਚ ਦੱਸਿਆ ਗਿਆ ਹੈ ਕਿ ਕੈਨੇਡਾ ਸਰਕਾਰ ਵੱਲੋਂ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਕੈਨੇਡਾ ਦੇ ਨਿਯਮਾਂ ਨੂੰ ਹੋਰ ਸਖਤ ਕੀਤਾ ਜਾ ਰਿਹਾ ਹੈ । ਕੈਨੇਡਾ ਵੱਲੋਂ ਇਨ੍ਹਾਂ ਨਿਯਮਾਂ ਨੂੰ 7 ਜਨਵਰੀ ਤੋਂ ਲਾਗੂ ਕਰ ਦਿੱਤਾ ਜਾਵੇਗਾ।

ਹੁਣ ਕੈਨੇਡਾ ਆਉਣ ਵਾਲੇ ਯਾਤਰੀਆਂ ਦੀ ਕਰੋਨਾ ਰਿਪੋਰਟ ਨੈਗਟਿਵ ਹੋਣ ਤੇ ਹੀ ਕੈਨੇਡਾ ਵਿੱਚ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹਰ ਵਿਅਕਤੀ ਨੂੰ ਕੈਨੇਡਾ ਵਿੱਚ ਦਾਖਲ ਹੋਣ ਲਈ ਆਪਣੀ ਕਰੋਨਾ ਦੀ ਨੇਗਟਿਵ ਰਿਪੋਰਟ ਨਾਲ ਲੈ ਕੇ ਆਉਣੀ ਪਵੇਗੀ । ਬਿਨਾਂ ਨੇਗਟਿਵ ਰਿਪੋਰਟ ਤੋਂ ਕਿਸੇ ਵੀ ਯਾਤਰੀ ਨੂੰ ਕੈਨੇਡਾ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਨੈਸ਼ਨਲ ਕੌਂਸਲ ਔਫ ਕੈਨੇਡਾ ਜਿਸ ਅਧੀਨ ਦੇਸ਼ ਦੀਆਂ ਵੱਡੀਆਂ ਏਅਰਲਾਈਨਸ ਹਨ, ਓਟਾਵਾ ਦੀਆਂ ਯੋਜਨਾਵਾਂ ਨੂੰ ਵੀ ਚਿਤਾਵਨੀ ਦਿੱਤੀ ਹੈ।

ਬਹੁਤ ਸਾਰੇ ਆਲੋਚਕਾਂ ਦਾ ਕਹਿਣਾ ਹੈ ਕਿ ਇਹ ਨਿਯਮ ਸਿਰਫ ਹਵਾਈ ਯਾਤਰੀਆਂ ਤੇ ਹੀ ਨਹੀਂ ਸਗੋਂ ਹੋਰ ਤਰੀਕਿਆਂ ਨਾਲ ਸਫ਼ਰ ਕਰਨ ਵਾਲੇ ਲੋਕਾਂ ਤੇ ਵੀ ਲਾਗੂ ਹੋਣਾ ਚਾਹੀਦਾ ਹੈ। ਅਧਿਕਾਰੀਆਂ ਨੇ ਦੱਸਿਆ ਹੈ ਕਿ 5 ਤੇ ਇਸ ਤੋਂ ਵੱਧ ਸਾਲ ਦੀ ਉਮਰ ਦੇ ਲੋਕਾਂ ਨੂੰ 72 ਘੰਟੇ ਪਹਿਲਾਂ ਪੀ ਸੀ ਆਰ ਟੈਸਟ ਰਿਪੋਰਟ ਲੈਣੀ ਪਵੇਗੀ। ਉਸ ਤੋਂ ਬਾਅਦ ਹੀ ਤੁਸੀਂ ਕੈਨੇਡਾ ਵਿੱਚ ਦਾਖਲ ਹੋ ਸਕਦੇ ਹੋ। ਇਸ ਦੇ ਨਾਲ ਹੀ ਵਿਅਕਤੀ ਦੀ ਕਰੋਨਾ ਰਿਪੋਰਟ ਨੈਗਟਿਵ ਹੋਣ ਦੇ ਬਾਵਜ਼ੂਦ ਵੀ ਉਸ ਨੂੰ 14 ਦਿਨ ਦੇ ਲਈ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ। ਕਿਸੇ ਨੂੰ ਵੀ ਇਸ ਤੋਂ ਛੋਟ ਨਹੀਂ ਦਿੱਤੀ ਜਾਵੇਗੀ।

error: Content is protected !!