ਕਨੇਡਾ ਜਾਣ ਵਾਲਿਆਂ ਲਈ ਰਾਤੋ ਰਾਤ ਆ ਗਈ ਇਹ ਚੰਗੀ ਖਬਰ – ਜਨਤਾ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਅਤੇ ਪਾਬੰਦੀਆਂ ਨੂੰ ਦੇਖਦੇ ਹੋਏ ਜਿੱਥੇ ਉਡਾਣਾਂ ਨੂੰ ਰੋਕ ਦਿੱਤਾ ਗਿਆ ਸੀ। ਜਿਸ ਨਾਲ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਕਾਰਨ ਭਾਰਤ ਵਿੱਚ ਕਰੋਨਾ ਕੇਸਾਂ ਵਿੱਚ ਵਾਧਾ ਨਾ ਹੋ ਸਕੇ। ਉਥੇ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਜਿਸ ਕਾਰਨ ਵਿਦੇਸ਼ਾਂ ਵਿੱਚ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਅਤੇ ਡੈਲਟਾ ਵੈਰੀਏਂਟ ਦੇ ਕਾਰਨ ਹੀ ਕੈਨੇਡਾ ਸਰਕਾਰ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਸੀ।

ਹੁਣ ਭਾਰਤ ਵਿੱਚ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਅਤੇ ਕਰੋਨਾ ਸਥਿਤੀ ਕਾਬੂ ਹੇਠ ਆਉਣ ਤੋਂ ਬਾਅਦ ਕੈਨੇਡਾ ਸਰਕਾਰ ਵੱਲੋਂ ਮੁੜ ਤੋਂ ਸਿੱਧੀਆਂ ਉਡਾਣਾਂ ਨੂੰ 27 ਸਤੰਬਰ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਕੈਨੇਡਾ ਜਾਣ ਵਾਲਿਆਂ ਲਈ ਰਾਤੋ ਰਾਤ ਚੰਗੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਭਾਰਤ ਤੋਂ ਕੈਨੇਡਾ ਅਤੇ ਕੈਨੇਡਾ ਤੋਂ ਭਾਰਤ ਲਈ ਜਿੱਥੇ ਸਿੱਧੀਆਂ ਉਡਾਣਾਂ ਸ਼ੁਰੂ ਹੋ ਚੁੱਕੀਆਂ ਹਨ। ਉਥੇ ਹੀ ਯਾਤਰੀਆਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਵੀ ਖਤਮ ਹੋ ਗਈਆਂ ਹਨ। ਕਿਉਂਕਿ ਪਹਿਲਾਂ ਯਾਤਰੀਆਂ ਨੂੰ ਮਹਿੰਗੀਆਂ ਟਿਕਟਾਂ ਦੇ ਜ਼ਰੀਏ ਭਾਰਤ ਅਤੇ ਕੈਨੇਡਾ ਜਾਣ ਲਈ ਰਸਤੇ ਵਿਚ ਕਈ ਦੇਸ਼ਾਂ ਵਿਚੋਂ ਹੋ ਕੇ ਗੁਜ਼ਰਨਾ ਪੈਂਦਾ ਸੀ।

ਜਿਨ੍ਹਾਂ ਵਿੱਚ ਦੁਬਈ ,ਮੈਕਸੀਕੋ ਅਤੇ ਹੋਰ ਛੋਟੇ ਦੇਸ਼ ਸ਼ਾਮਲ ਸਨ। ਜਿੱਥੇ ਯਾਤਰੀਆਂ ਨੂੰ ਹੋਟਲ ਵਿਚ ਰੁਕਣਾ ਪੈਂਦਾ ਸੀ। ਜਿਸ ਕਾਰਨ ਯਾਤਰੀਆਂ ਦਾ ਬਹੁਤ ਸਾਰਾ ਪੈਸਾ ਖਰਾਬ ਹੋ ਰਿਹਾ ਸੀ। ਕਿਉਂਕਿ ਰਸਤੇ ਵਿੱਚ ਸਟੇਅ ਦੇ ਕਾਰਨ ਯਾਤਰੀਆਂ ਨੂੰ ਵਾਧੂ ਖਰਚਾ ਕਰਨਾ ਪੈ ਰਿਹਾ ਸੀ। ਹੁਣ ਜਿੱਥੇ ਕੁੱਝ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਉਸਦੇ ਨਾਲ ਹੀ ਟਿਕਟਾਂ ਦੀ ਕੀਮਤ ਵਿਚ ਵੀ ਕਮੀ ਆ ਗਈ ਹੈ। ਇਸ ਸਬੰਧੀ ਕਾਰੋਬਾਰੀਆਂ ਵੱਲੋਂ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਹੈ ਕਿ ਟਿਕਟਾਂ ਦੀ ਬੁਕਿੰਗ ਵਿੱਚ ਗਿਰਾਵਟ ਦੇਖੀ ਗਈ ਹੈ।

ਜਿੱਥੇ ਲੋਕਾਂ ਨੂੰ ਪਹਿਲਾਂ ਕੈਨੇਡਾ ਜਾਣ ਲਈ 3 ਲੱਖ ਰੁਪਏ ਤੱਕ ਦੀ ਟਿਕਟ ਲੈਣੀ ਪੈ ਰਹੀ ਸੀ। ਉੱਥੇ ਹੀ ਸਿੱਧੀਆਂ ਉਡਾਨਾ ਦੇ ਸ਼ੁਰੂ ਹੋਣ ਨਾਲ ਇਸ ਵਿੱਚ ਗਿਰਾਵਟ ਆ ਗਈ ਹੈ। ਕਰੋਨਾ ਪਾਬੰਦੀਆਂ ਦੇ ਅਨੁਸਾਰ ਅਤੇ 18 ਘੰਟੇ ਪਹਿਲਾਂ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਦੇ ਨਾਲ ਸਿੱਧੀਆਂ ਉਡਾਨਾ ਵਿਚ ਸਫ਼ਰ ਕੀਤਾ ਜਾ ਸਕਦਾ ਹੈ।

error: Content is protected !!