ਕਨੇਡਾ ਜਾਣ ਵਾਲੇ ਪੰਜਾਬੀਆਂ ਲਈ ਆ ਰਹੀ ਹੈ ਇਹ ਵੱਡੀ ਖੁਸ਼ਖਬਰੀ ਕਨੇਡਾ ਦੇ ਸਸੰਦ ਵਿਚ ਪੇਸ਼ ਹੋ ਗਈ ਪਟੀਸ਼ਨ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉੱਥੇ ਕੈਨੇਡਾ ਦੀ ਧਰਤੀ ਤੇ ਬਹੁਗਿਣਤੀ ਵਿੱਚ ਬਹੁਤ ਸਾਰੇ ਪੰਜਾਬੀ ਪਰਿਵਾਰ ਵਸੇ ਹੋਏ ਹਨ। ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਵੀ ਕੈਨੇਡਾ ਜਾਣ ਨੂੰ ਵਧੇਰੇ ਪਹਿਲ ਦਿੱਤੀ ਜਾ ਰਹੀ ਹੈ ਅਤੇ ਕੈਨੇਡਾ ਬਹੁਤ ਸਾਰੇ ਲੋਕਾਂ ਦਾ ਮਨਪਸੰਦ ਦੇਸ਼ ਹੈ। ਜਿੱਥੇ ਦੇਸ਼ ਦੀ ਖੂਬਸੂਰਤੀ ਲੋਕਾਂ ਨੂੰ ਆਪਣੇ ਵੱਲ ਪ੍ਰੇਰਿਤ ਕਰਦੀ ਹੈ ਉੱਥੇ ਇਸ ਦੇਸ਼ ਦੇ ਸਰਲ ਕਾਨੂੰਨ ਵੀ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰ ਰਹੇ ਹਨ। ਪੰਜਾਬੀਆਂ ਵੱਲੋਂ ਜਿੱਥੇ ਕੈਨੇਡਾ ਵਿਚ ਜਾਕੇ ਬਹੁਤ ਵੱਡੀਆਂ ਪੁਲਾਂਘਾਂ ਪੁੱਟੀਆਂ ਗਈਆਂ ਹਨ ਉਥੇ ਹੀ ਕੈਨੇਡਾ ਸਰਕਾਰ ਵੱਲੋਂ ਵੀ ਅਜਿਹੇ ਪੰਜਾਬੀਆਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾ ਰਿਹਾ ਹੈ। ਪਰ ਬਹੁਤ ਸਾਰੇ ਲੋਕਾਂ ਨੂੰ ਪੰਜਾਬ ਆਉਣ ਜਾਣ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ।

ਹੁਣ ਕੈਨੇਡਾ ਜਾਣ ਵਾਲੇ ਪੰਜਾਬੀਆਂ ਲਈ ਇਹ ਵੱਡੀ ਖੁਸ਼ਖਬਰੀ ਆਈ ਹੈ ਜਿੱਥੇ ਹੁਣ ਕਨੇਡਾ ਦੇ ਸੰਸਦ ਵਿੱਚ ਇਹ ਪਟੀਸ਼ਨ ਪੇਸ਼ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਤੋਂ ਕੈਨੇਡਾ ਆਉਣ ਜਾਣ ਵਾਲੇ ਯਾਤਰੀਆਂ ਨੂੰ ਦਿੱਲੀ ਹਵਾਈ ਅੱਡੇ ਤੋਂ ਉਡਾਣ ਭਰਨੀ ਪੈਂਦੀ ਹੈ। ਅਤੇ ਕੈਨੇਡਾ ਤੋਂ ਵਾਪਸ ਦਿੱਲੀ ਅਤੇ ਫਿਰ ਪੰਜਾਬ ਜਾਇਆ ਜਾਂਦਾ ਹੈ। ਇਸ ਨਾਲ ਜਿੱਥੇ ਯਾਤਰੀਆਂ ਨੂੰ ਵਧੇਰੇ ਸਫ਼ਰ ਕਰਨਾ ਪੈਂਦਾ ਹੈ ਉੱਥੇ ਹੀ ਵਧੇਰੇ ਪੈਸਾ ਖਰਚਣਾ ਪੈਂਦਾ ਹੈ। ਕਿਉਂਕਿ ਦਿੱਲੀ ਹਵਾਈ ਅੱਡੇ ਤੋਂ ਪੰਜਾਬ ਤੱਕ ਲਈ ਆਉਣ-ਜਾਣ ਦੌਰਾਨ ਸਫ਼ਰ ਵਾਸਤੇ ਜਿਥੇ ਯਾਤਰੀਆਂ ਵੱਲੋਂ ਰੇਲ ਗੱਡੀਆਂ, ਬੱਸਾਂ ਅਤੇ ਆਪਣੀਆਂ ਗੱਡੀਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ।

ਉਥੇ ਹੀ ਭਾਰੀ ਕਿਰਾਇਆ ਦੇਣਾ ਪੈਂਦਾ ਹੈ। ਪੰਜਾਬੀਆਂ ਦੀਆਂ ਇਨ੍ਹਾਂ ਮੁਸ਼ਕਲਾਂ ਨੂੰ ਦੇਖਦੇ ਹੋਏ ਹੀ ਕੈਨੇਡਾ ਤੋਂ ਪੰਜਾਬ ਦੇ ਅੰਮ੍ਰਿਤਸਰ ਲਈ ਸਿੱਧੀ ਉਡਾਨ ਸ਼ੁਰੂ ਕੀਤੇ ਜਾਣ ਦੀ ਮੰਗ ਪੰਜਾਬੀਆਂ ਵੱਲੋਂ ਕਾਫੀ ਲੰਮੇਂ ਸਮੇਂ ਤੋਂ ਕੀਤੀ ਜਾ ਰਹੀ ਹੈ। ਜਿਸ ਬਾਰੇ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਬਰੈੱਡ ਵਿਸ ਵੱਲੋਂ ਕੈਨੇਡਾ ਚ ਵਸਦੇ ਵੱਡੀ ਗਿਣਤੀ ਚ ਪੰਜਾਬੀਆਂ ਦੀ ਲੋੜ ਨੂੰ ਵੇਖਦੇ ਹੋਏ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ।

ਇਕ ਪਟੀਸ਼ਨ ਉਪਰ ਜਿੱਥੇ ਕੈਨੇਡਾ ਵਸਦੇ 14 ਹਜ਼ਾਰ ਤੋਂ ਵੱਧ ਲੋਕਾਂ ਵੱਲੋਂ ਦਸਤਖਤ ਕੀਤੇ ਗਏ ਹਨ। ਉੱਥੇ ਹੀ ਕੈਨੇਡਾ ਸਰਕਾਰ ਨੂੰ ਇਸ ਪਟੀਸ਼ਨ ਨੂੰ ਦਾਖਲ ਕਰਦੇ ਹੋਏ ਬੇਨਤੀ ਕੀਤੀ ਗਈ ਹੈ ਭਾਰਤੀ ਹਾਈ ਕਮਿਸ਼ਨ ਨਾਲ ਅਤੇ ਏਅਰਲਾਈਨਸ ਨਾਲ ਇਸ ਮਾਮਲੇ ਨੂੰ ਲੈ ਕੇ ਗੱਲਬਾਤ ਕੀਤੀ ਜਾਵੇ। ਜਿਸ ਸਦਕਾ ਕੈਨੇਡਾ ਤੋਂ ਅੰਮ੍ਰਿਤਸਰ ਅਤੇ ਅਮ੍ਰਿਤਸਰ ਤੋਂ ਕੈਨੇਡਾ ਦੇ ਵੈਨਕੂਵਰ ਅਤੇ ਟੋਰਾਂਟੋ ਲਈ ਸਿੱਧੀਆਂ ਉਡਾਣਾਂ ਨੂੰ ਸ਼ੁਰੂ ਕੀਤਾ ਜਾ ਸਕੇ।

error: Content is protected !!