ਕਨੇਡਾ ਤੋਂ ਆਈ ਕਿਸਾਨ ਅੰਦੋਲਨ ਦੀ ਹਮਾਇਤ ਚ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਅੰਦਰ 26 ਨਵੰਬਰ ਤੋਂ ਕੀਤੇ ਜਾ ਰਹੇ ਕਿਸਾਨ ਅੰਦੋਲਨ ਦਾ ਸੇਕ ਵਿਦੇਸ਼ਾਂ ਤੱਕ ਵੀ ਪਹੁੰਚਿਆ ਹੋਇਆ ਹੈ ਜਿਸ ਕਾਰਨ ਵਿਦੇਸ਼ਾਂ ਵਿਚ ਵੱਸਦੇ ਭਾਰਤੀ ਅਤੇ ਪੰਜਾਬੀਆਂ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਵਿਦੇਸ਼ਾਂ ਵਿੱਚ ਵੱਸਦੇ ਭਾਰਤੀਆਂ ਵੱਲੋਂ ਕਿਸਾਨਾਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ,ਤੇ ਉਨ੍ਹਾਂ ਦੇ ਹੱਕ ਵਿੱਚ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੱਖ ਵੱਖ ਤਰੀਕੇ ਨਾਲ ਕੇਂਦਰ ਸਰਕਾਰ ਖਿਲਾਫ ਰੋਸ ਜਾਹਿਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਇਨ੍ਹਾਂ ਰੈਲੀਆਂ ਨੂੰ ਕੱਢ ਕੇ ਕਿਸਾਨਾਂ ਦੇ ਨਾਲ ਹੋਣ ਦਾ ਸਬੂਤ ਦਿੱਤਾ ਜਾ ਰਿਹਾ ਹੈ। ਸਭ ਲੋਕਾਂ ਵੱਲੋਂ ਵੱਖਰੇ ਵੱਖਰੇ ਢੰਗ ਨਾਲ ਇਹ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਕੈਨੇਡਾ ਵਿਚ ਵਸਦੇ ਪੰਜਾਬੀਆਂ ਵੱਲੋਂ ਕਿਸਾਨਾਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਕੈਨੇਡਾ ਵਿਚ ਵਸਦੇ ਹੋਏ ਪੰਜਾਬੀਆਂ ਵੱਲੋਂ ਕਿਸਾਨੀ ਸੰਘਰਸ਼ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ। ਕੈਨੇਡਾ ਤੋਂ ਹੀ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਸੂਬੇ ਓਂਟਾਰੀਓ ਦੇ ਸ਼ਹਿਰ ਟਰਾਂਟੋ ਅਤੇ ਬਰੈਂਪਟਨ ਵਿੱਚ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਇਸ ਹਫਤੇ ਮੁਜ਼ਾਹਰਿਆਂ ਦਾ ਸਿਲ ਸਿਲਾ ਲਗਾ ਤਾਰ ਜਾਰੀ ਹੈ।

ਜਿਸ ਵਿੱਚ ਭਾਰੀ ਗਿਣਤੀ ਵਿਚ ਲੋਕਾਂ ਨੇ ਇਸ ਵਿੱਚ ਹਿੱਸਾ ਲਿਆ। ਬਰੈਂਪਟਨ ਦੇ ਸਟੀਲਜ਼ , ਤੇ ਉਨਟਾਰੀਓ ਵਿਖੇ ਵੀ ਲੋਕਾਂ ਵੱਲੋਂ ਇਸ ਅੰਦੋਲਨ ਲਈ ਮੁਜ਼ਾਹਰੇ ਵਿੱਚ ਭਰਵੀਂ ਹਾਜ਼ਰੀ ਲਗਵਾਈ ਗਈ। ਕੈਨੇਡਾ ਵਿਚ ਵਸਦੇ ਪੰਜਾਬੀਆਂ ਵੱਲੋਂ ਭਾਰਤ ਵਿਚ ਚਲਾਏ ਜਾ ਰਹੇ ਕਿਸਾਨੀ ਅੰਦੋਲਨ ਦੇ ਨਾਲ ਸੰਪਰਕ ਰੱਖਿਆ ਜਾ ਰਿਹਾ ਹੈ। ਤੇ ਲੋਕਾਂ ਵੱਲੋਂ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ਗਣਤੰਤਰ ਦਿਵਸ ਲਈ ਕੀਤੀਆਂ ਜਾ ਰਹੀਆਂ ਹਨ। ਟਰਾਂਟੋ ਦੇ ਭਾਰਤੀ ਕੌਂਸਲੇਟ ਦਫ਼ਤਰ ਅੱਗੇ ਸ਼ਨੀਵਾਰ ਨੂੰ ਭਰਵਾਂ ਮੁਜ਼ਾਹਰਾ ਵੇਖਣ ਨੂੰ ਮਿਲਿਆ।

ਇਸ ਤਰਾਂ ਹੀ ਮੁਜ਼ਾਹਰਾ ਐਤਵਾਰ ਨੂੰ ਬ੍ਰੈਂਪਟਨ ਦੇ ਵਿੱਚ ਵੀ ਕੀਤਾ ਗਿਆ। ਕਾਰ ਰੈਲੀ ਦੇ ਰੂਪ ਵਿੱਚ ਵੀ ਵੱਡਾ ਕਾਫ਼ਲਾ ਟਰਾਂਟੋ ਦੇ ਭਾਰਤੀ ਕੌਂਸਲੇਟ ਦਫ਼ਤਰ ਅੱਗੇ ਸ਼ਨੀਵਾਰ ਨੂੰ ਪਹੁੰਚਿਆ ਹੈ। ਇਨ੍ਹਾਂ ਮੁਜ਼ਾਹਰਿਆਂ ਦੌਰਾਨ ਲੋਕਾਂ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ।

error: Content is protected !!