ਕਨੇਡਾ ਤੋਂ ਇਹਨਾਂ ਪੰਜਾਬੀ ਕੁੜੀਆਂ ਬਾਰੇ ਆਈ ਵੱਡੀ ਖਬਰ – ਪੰਜਾਬ ਤੱਕ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਜਾਣ ਦੀ ਚਾਹਤ ਰੱਖੀ ਜਾਂਦੀ ਹੈ। ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜੋ ਆਉਣ ਵਾਲੀਆਂ ਕਈ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣ ਜਾਂਦੇ ਹਨ। ਅਜਿਹੀ ਨੌਜਵਾਨ ਪੀੜ੍ਹੀ ਉਪਰ ਸਾਰੇ ਲੋਕਾਂ ਵੱਲੋਂ ਫਖਰ ਕੀਤਾ ਜਾਂਦਾ ਹੈ, ਜਿਨ੍ਹਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕੀਤਾ ਜਾਂਦਾ ਹੈ। ਵਿਦੇਸ਼ਾ ਵਿੱਚ ਸਖ਼ਤ ਮਿਹਨਤ ਕਰਕੇ ਪੰਜਾਬੀਆਂ ਵੱਲੋਂ ਇੱਕ ਅਜਿਹਾ ਮੁਕਾਮ ਹਾਸਲ ਕੀਤਾ ਜਾਂਦਾ ਹੈ, ਜਿਸ ਦੀ ਦੇਸ਼ਾਂ-ਵਿਦੇਸ਼ਾਂ ਵਿੱਚ ਵੀ ਚਰਚਾ ਹੁੰਦੀ ਹੈ। ਬਹੁਤ ਸਾਰੇ ਲੋਕਾਂ ਵੱਲੋਂ ਕੈਨੇਡਾ ਦਾ ਰੁਖ਼ ਕੀਤਾ ਜਾਂਦਾ ਹੈ ਅਤੇ ਕੈਨੇਡਾ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ।

ਹੁਣ ਕੈਨੇਡਾ ਤੋਂ ਇਨ੍ਹਾਂ ਪੰਜਾਬੀ ਕੁੜੀਆਂ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਤੱਕ ਚਰਚਾ ਹੋ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਦੋ ਪੰਜਾਬੀ ਮੁਟਿਆਰਾਂ ਨੂੰ ਸਰੀ ਪੁਲਿਸ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਦੋ ਮੁਟਿਆਰਾਂ ਪੰਜਾਬੀ ਭਾਈਚਾਰੇ ਨਾਲ ਸਬੰਧਤ ਹਨ ਜਿਨ੍ਹਾਂ ਦਾ ਨਾਮ ਜਸਪ੍ਰੀਤ ਜੈਸੀ ਸੁੰਨੜ ਅਤੇ ਮਾਨਵ ਗਿੱਲ ਹੈ। ਮਾਨਵ ਗਿੱਲ ਫਰੇਜ਼ਰ ਹੈਲਥ ਵਿੱਚ ਕਲੀਨਿਕ ਆਪ੍ਰੇਸ਼ਨ ਦੀ ਮੈਨੇਜਰ ਹੈ। ਸਿਹਤ ਸੁਰੱਖਿਆ ਖੇਤਰ ਵਿੱਚ ਉਸਨੂੰ ਵਿਸ਼ਾਲ ਤਜਰਬਾ ਹੈ। ਉਸਨੇ ਵਿਕਟੋਰੀਆ ਯੂਨੀਵਰਸਿਟੀ ਤੋਂ ਬੀ ਐਸ ਸੀ ਨਰਸਿੰਗ ਕੀਤੀ ਹੋਈ ਹੈ ਅਤੇ ਬ੍ਰਿਟਿਸ਼ ਕਲੰਬੀਆ ਯੂਨੀਵਰਸਿਟੀ ਤੋਂ ਮਾਸਟਰ ਆਫ ਐਡਮਿਨਿਸਟਰੇਸ਼ਨ ਕੀਤੀ ਹੋਈ ਹੈ।

ਉਹ ਬੀਸੀ ਸੈਟਰ ਫਾਰ ਡਿਜ਼ੀਜ਼ ਕੰਟਰੋਲ ਲਈ ਜਨਤਕ ਸਿਹਤ ਪ੍ਰਬੰਧਕ ਵੀ ਰਹੀ ਹੈ। ਏਸ ਤਰ੍ਹਾਂ ਹੀ ਜਸਪ੍ਰੀਤ ਜੈਸੀ ਨੇ ਕੈਲਗਰੀ ਯੂਨੀਵਰਸਿਟੀ ਤੋਂ ਜੂਰੀਸ ਡਾਕਟਰ ਅਤੇ ਸਾਇਮਨ ਫਰੇਜ਼ਰ ਯੂਨੀਵਰਸਿਟੀ ਤੋਂ ਬੀ ਏ ਕ੍ਰਿਮੀਨੌਲੋਜੀ ਜੀ ਦੀ ਡਿਗਰੀ ਹਾਸਲ ਕੀਤੀ ਹੈ। ਉਸ ਨੂੰ ਆਮ ਅਤੇ ਵਿਵਾਦਗ੍ਰਸਤ ਮੁਕੱਦਮੇਬਾਜ਼ੀ ਦਾ ਤਜਰਬਾ ਵੀ ਹੈ। ਜੋ ਹਸਪਤਾਲ ਕਰਮਚਾਰੀ ਯੂਨੀਅਨ ਲਈ ਇਨ ਹਾਊਸ ਕਾਨੂੰਨੀ ਸਲਾਹਕਾਰ ਹੈ। ਉਹ ਕਿਰਤ ਸਬੰਧੀ ਰੋਜਗਾਰ ਅਤੇ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਵਿੱਚ ਮਾਹਿਰ ਹੈ। ਉਹ ਕੈਨੇਡੀਅਨ ਬਾਰ ਐਸੋਸੀਏਸ਼ਨ ਬੀ ਸੀ ਫੈਮਿਲੀ ਲਾਅ ਸੈਕਸ਼ਨ ਐਗਜ਼ੀਕਿਊਟਿਵ ਵਿੱਚ ਸੇਵਾ ਨਿਭਾਅ ਚੁੱਕੀ ਹੈ।

ਉਸ ਨੇ ਇੱਕੁਏਡੋਰ ਅਤੇ ਵਿਕਾਸ ਪ੍ਰਾਜੈਕਟਾਂ ਵਿੱਚ ਵੀ ਸਵੈ-ਸੇਵੀ ਦੇ ਤੌਰ ਤੇ ਕੰਮ ਕੀਤਾ ਹੈ। ਜਸਪ੍ਰੀਤ ਅੱਜ ਕੱਲ ਸਰੀ ਵਿਮੈਨਸ ਸੈਂਟਰ ਦੇ ਬੋਰਡ ਅਤੇ ਕੈਨੇਡਾ ਵਿੱਚ ਸੰਯੁਕਤ ਰਾਸ਼ਟਰ ਸੰਘ ਵਿੱਚ ਸੇਵਾ ਨਿਭਾ ਰਹੀ ਹੈ। ਉਸ ਨੇ ਬੈਂਕਾਕ ਵਿਚ ਸੰਯੁਕਤ ਰਾਸ਼ਟਰ ਦੇ ਦਫ਼ਤਰ ਅਤੇ ਨਸ਼ਾ ਤੇ ਅਪਰਾਧ ਨਾਲ ਵੀ ਕੰਮ ਕੀਤਾ ਹੈ। ਉਸ ਨੇ ਵੱਖ-ਵੱਖ ਦੱਖਣਪੂਰਬੀ ਏਸ਼ੀਆਈ ਦੇਸ਼ਾਂ ਦੇ ਬੱਚਿਆਂ ਦੀ ਸੁਰੱਖਿਆ ਅਤੇ ਮਨੁੱਖੀ ਤਸਕਰੀ ਵਿਰੋਧੀ ਕਾਨੂੰਨ ਦਾ ਖਰੜਾ ਤਿਆਰ ਕਰਨ ਵਿੱਚ ਵੀ ਸਹਾਇਤਾ ਕੀਤੀ ਹੈ। ਮਾਨਵ ਗਿੱਲ ਦੀ ਨਿਯੁਕਤੀ ਦੀ ਮਿਆਦ 31 ਦਸੰਬਰ 2022 ਤੱਕ ਲਾਗੂ ਰਹੇਗੀ ਅਤੇ ਜਸਪ੍ਰੀਤ ਸੁੰਨੜ ਦੀ ਨਿਯੁਕਤੀ 30 ਜੂਨ 2023 ਤੱਕ ਕੀਤੀ ਗਈ ਹੈ।

error: Content is protected !!