ਕਨੇਡਾ ਤੋਂ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ਚ ਆਖਰ ਟਰੂਡੋ ਵਲੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਦਾ ਰੁਖ਼ ਕੀਤਾ ਜਾਂਦਾ ਹੈ ਅਤੇ ਵਿਦੇਸ਼ਾਂ ਵਿੱਚ ਜਾਣ ਲਈ ਕਈ ਤਰਾਂ ਦੇ ਤਰੀਕੇ ਵੀ ਅਪਣਾਏ ਜਾਂਦੇ ਹਨ। ਪਰ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਪਰ ਲਵਪ੍ਰੀਤ ਅਤੇ ਬੇਅੰਤ ਕੌਰ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਨੂੰ ਲੈ ਕੇ ਆਏ ਦਿਨ ਹੀ ਕੋਈ ਨਾ ਕੋਈ ਨਵੀਂ ਜਾਣਕਾਰੀ ਸਾਹਮਣੇ ਆਈ ਰਹਿੰਦੀ ਹੈ। ਉੱਥੇ ਹੀ ਇਸ ਕੇਸ ਦੇ ਉਜਾਗਰ ਹੋਣ ਦੇ ਨਾਲ ਹੀ ਪੰਜਾਬ ਵਿੱਚ ਅਜਿਹੇ ਹੋਰ ਬਹੁਤ ਸਾਰੇ ਕੇਸ ਸਾਹਮਣੇ ਆਏ ਹਨ ਜਿੱਥੇ ਬਹੁਤ ਸਾਰੇ ਨੌਜਵਾਨ ਮੁੰਡੇ ਅਤੇ ਕੁੜੀਆਂ ਵੱਲੋਂ ਆਪਣੇ ਜੀਵਨ ਸਾਥੀ ਨੂੰ ਕੈਨੇਡਾ ਨਾ ਬੁਲਾਏ ਜਾਣ ਕਾਰਨ ਬਹੁਤ ਸਾਰੇ ਪਰਿਵਾਰ ਮਾਨਸਿਕ ਅਤੇ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਹਨ।

ਹੁਣ ਕੈਨੇਡਾ ਤੋਂ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ਵਿੱਚ ਆਖਰ ਟਰੂਡੋ ਸਰਕਾਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇਸ ਮਾਮਲੇ ਸਬੰਧੀ ਇਕ ਪੱਤਰ ਲਿਖਿਆ ਗਿਆ ਸੀ। ਜਿਸ ਦਾ ਜਵਾਬ ਉਨ੍ਹਾਂ ਵੱਲੋਂ ਦਿੱਤਾ ਗਿਆ ਸੀ। ਹੁਣ ਜਸਟਿਨ ਟਰੂਡੋ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿੱਥੇ ਠੱਗੀ ਮਾਰਨ ਵਾਲੇ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਉਨ੍ਹਾਂ ਖ਼ਿਲਾਫ਼ ਸ਼ਿਕੰਜਾ ਕਸਿਆ ਜਾਵੇਗਾ ਉਥੇ ਹੀ ਇਮੀਗਰੇਸ਼ਨ ਨਿਯਮਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।

ਉਥੇ ਹੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜਸਟਿਨ ਟਰੂਡੋ ਵੱਲੋਂ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਗਈ ਹੈ, ਠੱਗੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਦਰਵਾਜ਼ੇ ਸਾਰਿਆਂ ਲਈ ਖੁਲ੍ਹੇ ਰਹਿਣਗੇ ਇੰਮੀਗ੍ਰੇਸ਼ਨ ਦੇ ਨਿਯਮਾਂ ਵਿੱਚ ਵੀ ਸਰਕਾਰ ਵੱਲੋਂ ਸਖਤੀ ਨਹੀਂ ਕੀਤੀ ਜਾਵੇਗੀ। ਉੱਥੇ ਹੀ ਧੋਖਾਧੜੀ ਵਾਲੇ ਵਿਆਹਾਂ ਦੇ ਕੇਸਾਂ ਵਿਚ ਲਗਾਤਾਰ ਵਾਧੇ ਨੂੰ ਦੇਖਦੇ ਹੋਏ ਉਨ੍ਹਾਂ ਉੱਪਰ ਅਤੇ ਏਜੰਟਾਂ ਉਪਰ ਸ਼ਿਕੰਜਾ ਕੱਸਿਆ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਆਖਿਆ ਹੈ ਕਿ ਕੈਨੇਡਾ ਆਉਣ ਦੇ ਨਿਯਮ ਲੋਕ ਕੈਨੇਡਾ ਦੀ ਸਰਕਾਰੀ ਵੈਬਸਾਈਟ ਤੇ ਦੇਖ ਸਕਦੇ ਹਨ ਜਿਸ ਨਾਲ ਧੋਖਾਧੜੀ ਵਰਗੇ ਮਾਮਲਿਆਂ ਤੋਂ ਬਚਿਆ ਜਾ ਸਕਦਾ ਹੈ। ਜਸਟਿਨ ਟਰੂਡੋ ਦੇ ਬਿਆਨ ਦੇ ਅਨੁਸਾਰ ਕੈਨੇਡਾ ਜਾਣ ਦੇ ਚਾਹਵਾਨ ਲੋਕਾਂ ਲਈ ਵੱਡੀ ਰਾਹਤ ਹੈ। ਉੱਥੇ ਹੀ ਇਹ ਮਾਮਲਾ ਕੈਨੇਡਾ ਸਰਕਾਰ ਤੱਕ ਪਹੁੰਚਾਉਣ ਵਾਲੀ ਮਨੀਸ਼ਾ ਗੁਲਾਟੀ ਕੋਲ ਪਹੁੰਚ ਕੇ 42 ਹੋਰ ਮੁੰਡੇ ਇਨਸਾਫ ਦੀ ਗੁਹਾਰ ਲਗਾ ਰਹੇ ਹਨ, ਉਨ੍ਹਾਂ ਦੀਆਂ ਪਤਨੀਆਂ ਇਸ ਵਕਤ ਕੈਨੇਡਾ ਵਿੱਚ ਬੈਠੀਆਂ ਹੋਈਆਂ ਹਨ, ਜਿਨ੍ਹਾਂ ਦੇ ਸਤਾਏ ਹੋਏ ਇਹ ਨੌਜਵਾਨਾ ਨੂੰ ਇਨਸਾਫ਼ ਨਹੀਂ ਮਿਲ ਸਕਿਆ।

error: Content is protected !!