ਕਰਲੋ ਘਿਓ ਨੂੰ ਭਾਂਡਾ : ਕੈਪਟਨ ਅਮਰਿੰਦਰ ਸਿੰਘ ਨੂੰ ਲੱਗਾ ਇਹ ਵੱਡਾ ਝਟਕਾ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚੱਲਦੇ ਸਿਆਸਤ ਦਾ ਮਾਹੌਲ ਕਾਫੀ ਭਖਿਆ ਹੋਇਆ ਹੈ । ਵੱਖ ਵੱਖ ਸਿਆਸੀ ਲੀਡਰ ਵੱਖੋ ਵੱਖਰੇ ਹੱਥਕੰਡੇ ਅਪਣਾ ਰਹੇ ਹਨ ਚੋਣ ਪ੍ਰਚਾਰ ਕਰਨ ਦੇ ਤੇ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਕਿਹਾ ਜਾ ਰਿਹਾ ਹੈ । ਸਿਆਸੀ ਲੀਡਰ ਇਨ੍ਹਾਂ ਚੋਣਾਂ ਤੋਂ ਪਹਿਲਾਂ ਕਾਫੀ ਸਰਗਰਮ ਨਜ਼ਰ ਆ ਰਹੇ ਹਨ । ਗੱਲ ਕੀਤੀ ਜਾਵੇ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਤਾਂ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕਾਂਗਰਸ ਪਾਰਟੀ ਨੂੰ ਛੱਡਣ ਤੋਂ ਬਾਅਦ ਕਾਫੀ ਸਰਗਰਮੀ ਸਿਆਸਤ ਵਿੱਚ ਦਿਖਾਈ ਜਾ ਰਹੀ ਹੈ।

ਇਸੇ ਵਿਚਕਾਰ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੀ ਇੱਕ ਅਜਿਹਾ ਝਟਕਾ ਲੱਗਿਆ ਹੈ ਜਿਸ ਦੀ ਚਰਚਾ ਹੁਣ ਸਾਰੇ ਪਾਸੇ ਤੇਜ਼ੀ ਨਾਲ ਛਿੜ ਚੁੱਕੀ ਹੈ । ਦਰਅਸਲ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਦੇ ਛੇ ਉਮੀਦਵਾਰਾਂ ਦੇ ਵੱਲੋਂ ਹਾਕੀ ਦੇ ਚੋਣ ਨਿਸ਼ਾਨ ਤੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਤੇ ਇਨ੍ਹਾਂ ਉਮੀਦਵਾਰਾਂ ਵੱਲੋਂ ਭਾਜਪਾ ਦੇ ਚੋਣ ਨਿਸ਼ਾਨ ਤੇ ਚੋਣਾਂ ਲੜਨ ਦੀ ਇੱਛਾ ਪ੍ਰਗਟਾਈ ਗਈ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬਠਿੰਡਾ ਸ਼ਹਿਰੀ, ਲੁਧਿਆਣਾ ਉੱਤਰੀ , ਲੁਧਿਆਣਾ ਸਾਊਥ ਤੇ ਆਤਮ ਨਗਰ ਸੀਟ ਤੋਂ ਉਮੀਦਵਾਰ ਨੇ ਕਮਲ ਚੋਣ ਨਿਸ਼ਾਨ ਦੀ ਮੰਗ ਕੀਤੀ ਹੈ ਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਕਮਲ ਚੋਣ ਨਿਸ਼ਾਨ ਤੇ ਚੋਣਾਂ ਲੜੀਆਂ ਜਾਣਗੀਆਂ ਤਾਂ ਲੋਕ ਇਸ ਪਾਰਟੀ ਤੇ ਵਿਸ਼ਵਾਸ ਕਰਕੇ ਉਨ੍ਹਾਂ ਨੂੰ ਵੱਧ ਵੋਟਾਂ ਪਾਉਣਗੇ । ਨਾਲ ਹੀ ਇਨ੍ਹਾਂ ਉਮੀਦਵਾਰਾਂ ਦਾ ਕਹਿਣਾ ਹੈ ਕਿ ਸ਼ਹਿਰੀ ਸੀਟਾਂ ਹੋਣ ਦੇ ਕਾਰਨ ਉਹ ਭਾਜਪਾ ਦੇ ਨਿਸ਼ਾਨ ਤੇ ਚੋਣਾਂ ਲੜਨਾ ਚਾਹੁੰਦੇ ਹਨ ।

ਇਨ੍ਹਾਂ ਉਮੀਦਵਾਰਾਂ ਵਿੱਚੋਂ ਇੱਕ ਉਮੀਦਵਾਰ ਦਾ ਕਹਿਣਾ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੀ ਹਨ। ਪਰ ਜਨਤਾ ਦਾ ਕਹਿਣਾ ਹੈ ਕਿ ਹਾਕੀ ਸਟਿੱਕ ਬਾਲ ਜ਼ਿਆਦਾ ਪ੍ਰਚਲਿਤ ਨਹੀਂ ਹੈ । ਜਿਸ ਕਾਰਨ ਭਾਜਪਾ ਪਾਰਟੀ ਦੇ ਚੋਣ ਨਿਸ਼ਾਨ ਯਾਨੀ ਕਿ ਕਮਲ ਤੇ ਚੋਣਾਂ ਲੜਨਗੀਆਂ ਚਾਹੁੰਦੇ ਹਨ ।

error: Content is protected !!