ਕਰਲੋ ਘਿਓ ਨੂੰ ਭਾਂਡਾ ਮੁੱਖ ਮੰਤਰੀ ਚੰਨੀ ਨੂੰ ਪਈਆਂ ਭਾਜੜਾਂ ਭਾਰੀ ਵਿਰੋਧ ਕਾਰਨ ਗੱਡੀਆਂ ਬਦਲ ਬਦਲ ਨਿਕਲਣਾ ਪਿਆ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਕਈ ਜਗਾ ਤੇ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਸੰਬੋਧਨ ਕਰਦੇ ਹੋਏ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਵਿਧਾਇਕਾਂ ਦੇ ਨਾਮ ਵੀ ਐਲਾਨ ਕਰ ਦਿੱਤੇ ਗਏ ਹਨ। ਉੱਥੇ ਹੀ ਕਾਂਗਰਸ ਵੱਲੋਂ ਵੀ ਹੁਣ ਆਪਣੀਆਂ ਚੋਣ ਰੈਲੀਆਂ ਦਾ ਅਗਾਜ਼ ਕਰ ਦਿੱਤਾ ਗਿਆ ਹੈ ਜਿੱਥੇ ਅਗਲੇ ਸਾਲ ਵਿਧਾਨਸਭਾ ਚੋਣਾਂ ਹੋਣ ਲਈ ਤਿੰਨ ਮਹੀਨੇ ਦਾ ਸਮਾਂ ਬਚਿਆ ਹੈ। ਉਥੇ ਹੀ ਬੀਤੇ ਦਿਨੀਂ ਲੁਧਿਆਣਾ ਦੇ ਵਿਚ ਚਰਨਜੀਤ ਸਿੰਘ ਚੰਨੀ ਵੱਲੋਂ ਪਹਿਲੀ ਰੈਲੀ ਨੂੰ ਸੰਬੋਧਨ ਕੀਤਾ ਗਿਆ। ਉੱਥੇ ਹੀ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਪੰਜਾਬੀ ਯੂਨੀਵਸਿਟੀ ਵਿੱਚ ਜਾ ਕੇ ਵੀ ਸੰਬੋਧਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਟੀਚਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਹੁਣ ਮੁੱਖ ਮੰਤਰੀ ਨੂੰ ਭਾਜੜਾ ਪਈਆਂ ਹਨ ਜਿੱਥੇ ਉਨ੍ਹਾਂ ਦਾ ਵਿਰੋਧ ਕਰਨ ਤੇ ਉਨ੍ਹਾਂ ਨੂੰ ਗੱਡੀਆਂ ਬਦਲ ਕੇ ਨਿਕਲਣਾ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਹਲਕੇ ਵਿੱਚ ਕਈ ਜਗ੍ਹਾ ਤੇ ਵਿਕਾਸ ਕਾਰਜਾਂ ਵਾਸਤੇ ਨੀਂਹ ਪੱਥਰ ਰੱਖਣ ਗਏ ਸਨ। ਉਥੇ ਹੀ ਉਨ੍ਹਾਂ ਦੇ ਆਉਣ ਦੀ ਖਬਰ ਮਿਲਦੇ ਹੀ ਕੱਚੇ ਕਰਮਚਾਰੀਆਂ, ਬੇਰੁਜ਼ਗਾਰ ਅਧਿਆਪਕਾਂ ਅਤੇ ਹੋਰ ਕਈ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਸਾਰੀਆਂ ਥਾਵਾਂ ਉੱਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਾਰੀ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਰੋਧ ਕੀਤਾ ਗਿਆ ਹੈ।

ਉਥੇ ਹੀ ਪ੍ਰਦਰਸ਼ਨ ਕਰਦੇ ਹੋਏ ਲੋਕਾਂ ਵੱਲੋਂ ਉਨ੍ਹਾਂ ਦੀਆਂ ਗੱਡੀਆਂ ਨੂੰ ਵੀ ਰੋਕਿਆ ਗਿਆ ਅਤੇ ਉਨ੍ਹਾਂ ਦੇ ਕਾਫਲੇ ਵਿੱਚ ਕੁੱਝ ਗੱਡੀਆਂ ਨੂੰ ਰੋਕੇ ਜਾਣ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਖ-ਵੱਖ ਜਗ੍ਹਾ ਤੇ ਗੱਡੀਆਂ ਤਬਦੀਲ ਕਰਕੇ ਉਨ੍ਹਾਂ ਜਗ੍ਹਾ ਤੋਂ ਨਿਕਲਣਾ ਪਿਆ। ਉਥੇ ਹੀ ਵੱਖ-ਵੱਖ ਜਗ੍ਹਾ ਤੇ ਜ਼ਬਰਦਸਤ ਹੁੰਦੇ ਵਿਰੋਧ ਪ੍ਰ-ਦ-ਰ-ਸ਼-ਨ ਨੂੰ ਦੇਖਦੇ ਹੋਏ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ ਵੀ ਨਜ਼ਰ ਆਏ।

ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਹਲਕੇ ਗੁਰੂ ਹਰ ਸਹਾਏ ਸਬ-ਡਿਵੀਜ਼ਨਲ ਪ੍ਰਬੰਧਕੀ ਕੰਪਲੈਕਸ ਦਾ ਨੀਂਹ ਪੱਥਰ ਰੱਖ ਰਹੇ ਸਨ, ਉਸ ਸਮੇਂ ਜਦੋਂ ਉਹ ਸਟੇਜ ਤੋਂ ਸੰਬੋਧਨ ਕਰਨ ਲੱਗੇ ਤਾਂ ਉਸ ਜਗ੍ਹਾ ਤੇ ਪਹਿਲਾਂ ਤੋਂ ਮੌਜੂਦ ਈ ਟੀ ਟੀ ਅਧਿਆਪਕ, ਹੋਰ ਜਥੇਬੰਦੀਆਂ ਅਤੇ ਕੱਚੇ ਮੁਲਾਜ਼ਮਾਂ ਦੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਹ ਸਭ ਉਨ੍ਹਾਂ ਨੂੰ ਹਰ ਜਗ੍ਹਾ ਤੇ ਦੇਖਣ ਨੂੰ ਮਿਲਿਆ।

error: Content is protected !!