ਕਰੋਨਾ ਕਾਰਨ ਸਫ਼ਰ ਕਰਨ ਵਾਲੇ ਇਹਨਾਂ ਲੋਕਾਂ ਲਈ ਆਈ ਮਾੜੀ ਖਬਰ ਸਰਕਾਰ ਵਲੋਂ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰਖਦੇ ਹੋਏ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਅਤੇ ਬਹੁਤ ਸਾਰੇ ਨਿਯਮਾਂ ਨੂੰ ਲਾਗੂ ਕੀਤਾ ਜਾਂਦਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਨੂੰ ਭਾਰੀ ਜੱਦੋ-ਜਹਿਦ ਕਰਨੀ ਪਈ ਹੈ। 19 ਨਵੰਬਰ ਨੂੰ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਬੀਤੇ ਦਿਨੀਂ ਇਨ੍ਹਾਂ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਰੱਦ ਕੀਤੇ ਜਾਣ ਦਾ ਮਤਾ ਪਾਸ ਕਰਨ ਪਿੱਛੋਂ ਰਾਸ਼ਟਰਪਤੀ ਦੀ ਮੰਨਜ਼ੂਰੀ ਮਿਲਣ ਤੇ ਰੱਦ ਕੀਤਾ ਗਿਆ ਹੈ। ਜਿੱਥੇ ਇਹ ਫੈਸਲਾ ਸੰਸਦ ਵਿੱਚ ਸਰਦ ਰੁੱਤ ਦੇ ਸੈਸ਼ਨ ਦੀ ਸ਼ੁਰੂਆਤ ਵਿੱਚ ਕੀਤਾ ਗਿਆ ਹੈ।

ਕਰੋਨਾ ਕਾਰਨ ਸਫ਼ਰ ਕਰਨ ਵਾਲੇ ਲੋਕਾਂ ਲਈ ਹੁਣ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਸਦ ਵਿੱਚ ਚੱਲ ਰਹੇ ਸਰਦ ਰੁੱਤ ਸ਼ੈਸ਼ਨ ਦੌਰਾਨ ਕਰੋਨਾ ਕਾਰਨ ਰੇਲਵੇ ਯਾਤਰਾ ਵਿਚ ਸੀਨੀਅਰ ਨਾਗਰਿਕਾਂ ਨੂੰ ਦਿੱਤੀ ਜਾ ਰਹੀ ਰਾਹਤ ਖਤਮ ਕਰ ਦਿੱਤੀ ਗਈ ਹੈ। ਜਿੱਥੇ ਪਹਿਲਾਂ ਬਜ਼ੁਰਗਾਂ ਦੀ ਉਮਰ ਹੱਦ ਦੇ ਅਨੁਸਾਰ ਜਿਸ ਵਿੱਚ ਮਰਦ ਦੀ ਉਮਰ 60 ਸਾਲ ਅਤੇ ਔਰਤਾਂ ਦੀ ਉਮਰ ਹੱਦ 58 ਸਾਲ ਲਈ ਰੇਲਵੇ ਵਿਭਾਗ ਵੱਲੋਂ ਔਰਤ ਯਾਤਰੀਆਂ ਨੂੰ 50 ਫ਼ੀਸਦੀ ਅਤੇ ਪੁਰਸ਼ ਯਾਤਰੀਆਂ ਨੂੰ 40 ਫੀਸਦੀ ਦੀ ਛੋਟ ਦਿੱਤੀ ਗਈ ਸੀ।

ਇਹ ਛੋਟ ਜਿਥੇ ਪਿਛਲੇ ਸਾਲ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਤੋਂ ਪਹਿਲਾਂ ਜਾਰੀ ਸੀ। ਹੁਣ ਰੇਲਵੇ ਵਿਭਾਗ ਵੱਲੋਂ ਇਹ ਰਿਆਇਤਾਂ ਵਾਪਸ ਲੈ ਲਈਆਂ ਗਈਆਂ ਹਨ। ਉਥੇ ਹੀ ਆਉਣ ਵਾਲੇ ਸਮੇਂ ਵਿੱਚ ਕੁਝ ਖਾਸ ਮੈਡੀਕਲ ਸਥਿਤੀਆਂ ਵਾਲੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਹੀ ਰਿਆਇਤ ਦਿੱਤੀ ਜਾਵੇਗੀ। ਕਰੋਨਾ ਕਾਰਨ ਲੋਕਾਂ ਦੀ ਯਾਤਰਾ ਨੂੰ ਦੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਭਾਰਤੀ ਰੇਲਵੇ ਵੱਲੋ ਸੀਨੀਅਰ ਨਾਗਰਿਕਾਂ ਵਿਦਿਆਰਥੀਆਂ ,ਖਿਡਾਰੀ ,ਮੈਡੀਕਲ ਪੇਸ਼ਾਵਰ ਆਦਿ ਤਹਿਤ 53 ਸ਼੍ਰੇਣੀਆਂ ਨੂੰ ਇਹ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ।

ਜਿੱਥੇ ਭਾਰਤੀ ਰੇਲਵੇ ਵੱਲੋਂ ਕਰੋਨਾ ਪਾਬੰਦੀਆਂ ਦੇ ਕਾਰਨ ਕਰਾਏ ਵਿੱਚ ਇਹਨਾਂ ਰਿਆਇਤਾਂ ਨੂੰ ਮੁੜ ਸ਼ੁਰੂ ਨਹੀਂ ਕੀਤਾ ਗਿਆ। ਇਸ ਬਾਰੇ ਜਾਣਕਾਰੀ ਅੱਜ ਸਰਦ ਰੁੱਤ ਸ਼ੈਸ਼ਨ ਦੌਰਾਨ ਲੋਕ ਸਭਾ ਵਿੱਚ ਇੱਕ ਲਿਖਤੀ ਸਵਾਲ ਦੇ ਲਿਖਤੀ ਜਵਾਬ ਵਿਚ ਕੇਂਦਰੀ ਰੇਲ ਸੰਚਾਰ ਅਤੇ ਇਲੈਕਟਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਵੱਲੋਂ ਦਿੱਤੀ ਗਈ ਹੈ। ਜਿੱਥੇ ਰੇਲਵੇ ਵੱਲੋਂ ਹੁਣੇ ਐਲਾਨ ਕਰ ਦਿੱਤਾ ਗਿਆ ਹੈ ਕਿ ਬਜ਼ੁਰਗ ਨਾਗਰਿਕਾਂ ਨੂੰ ਕਿਰਾਏ ਵਿੱਚ ਰਿਆਇਤਾਂ ਸਮੇਤ ਅਤੇ ਹੋਰ ਯਾਤਰੀਆਂ ਨੂੰ ਰਿਆਇਤੀ ਟਿਕਟਾਂ ਦਿੱਤੀਆਂ ਜਾਣਗੀਆਂ।

error: Content is protected !!