ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਅੰਦਰ ਤ-ਨਾ-ਅ ਭਰੇ ਮਾਹੌਲ ਦੇ ਵਿੱਚ ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ ਚੱਲ ਰਿਹਾ ਖੇਤੀ ਦਾ ਮੁੱਦਾ ਇਸ ਸਮੇਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿਛਲੇ ਤਕਰੀਬਨ ਤਿੰਨ ਮਹੀਨਿਆਂ ਤੋਂ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੱਲੀ ਆ ਰਹੀ ਖਿ-ਚੋ-ਤਾ-ਣ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ। ਇਸ ਸਬੰਧੀ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਦੀਆਂ 5 ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਹ ਕਿਸੇ ਤੋੜ ਸਿਰੇ ਨਾ ਚੜ੍ਹ ਸਕੀਆਂ। ਅੱਜ ਦੋਵਾਂ ਧਿਰਾਂ ਦੇ ਵਿੱਚ 6ਵੇਂ ਦੌਰ ਦੀ ਗੱਲ ਬਾਤ ਵਿਗਿਆਨ ਭਵਨ ਦੇ ਵਿੱਚ ਕਿਸਾਨ ਜਥੇ ਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਯਲ ਅਤੇ ਸੋਮ ਪ੍ਰਕਾਸ਼ ਦੀ ਮੌਜੂਦਗੀ ਵਿੱਚ ਕੀਤੀ ਗਈ।

ਜਿਸ ਵਿੱਚ ਕਈ ਗੱਲਾਂ ਉੱਤੇ ਦੋਵਾਂ ਧਿਰਾਂ ਦੀ ਰਜ਼ਾਮੰਦੀ ਬਣ ਚੁੱਕੀ ਹੈ। ਇਸ ਬਾਰੇ ਗੱਲ ਕਰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਆਖਿਆ ਹੈ ਕਿ ਕਿਸਾਨਾਂ ਨੇ ਅੱਜ ਦੀ ਮੀਟਿੰਗ ਦੇ ਵਿਚ 4 ਪ੍ਰਸਤਾਵ ਰੱਖੇ ਸਨ ਜਿਨ੍ਹਾਂ ਵਿੱਚੋਂ ਦੋ ਉੱਪਰ ਦੋਵਾਂ ਧਿਰਾਂ ਦੀ ਸਹਿਮਤੀ ਬਣ ਚੁੱਕੀ ਹੈ। ਇਨ੍ਹਾਂ ਵਿੱਚ ਵਾਤਾਵਰਣ ਸਬੰਧੀ ਆਰਡੀਨੈਂਸ ਉਪਰ ਰਜ਼ਾਮੰਦੀ ਹੋ ਗਈ ਹੈ ਅਤੇ ਐਮਐਸਪੀ ਦੇ ਕਾਨੂੰਨ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਜਿਸ ਉਪਰ ਸਾਡੀ ਸਰਕਾਰ

ਲਿਖਤੀ ਭਰੋਸਾ ਦੇਣ ਨੂੰ ਤਿਆਰ ਹੈ ਕਿ ਭਵਿੱਖ ਵਿਚ ਐਮ ਐਸ ਪੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ। ਬਿਜਲੀ ਦੇ ਬਿੱਲ ਨੂੰ ਲੈ ਕੇ ਵੀ ਦੋਵਾਂ ਧਿਰਾਂ ਵਿਚਕਾਰ ਗੱਲ ਬਾਤ ਇੱਕ ਹੋ ਚੁੱਕੀ ਹੈ ਅਤੇ ਪਰਾਲੀ ਦੇ ਮੁੱਦੇ ਉੱਪਰ ਵੀ ਸਹਿਮਤੀ ਦੋਵਾਂ ਧਿਰਾਂ ਦੇ ਨਾਲ ਬਣ ਗਈ ਹੈ। ਅੱਗੇ ਗੱਲ ਕਰਦੇ ਹੋਏ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਦੋਵਾਂ ਧਿਰਾਂ ਦੇ ਦਰਮਿਆਨ ਇਸ ਮਸਲੇ ਦਾ 50 ਫ਼ੀਸਦੀ ਹੱਲ ਹੋ ਚੁੱਕਾ ਹੈ। ਸਰਕਾਰ ਦੀ ਕਿਸਾਨਾਂ ਦੇ ਪ੍ਰਤੀ ਸਨਮਾਨ

ਅਤੇ ਸੰਵੇਦਨਾ ਹੈ ਅਤੇ ਉਮੀਦ ਹੈ ਕਿ ਜਲਦ ਹੀ ਦੋਵਾਂ ਧਿਰਾਂ ਦੇ ਵਿਚ ਇਸ ਮਸਲੇ ਨੂੰ ਸੁਲਝਾ ਲਿਆ ਜਾਵੇਗਾ। ਕਮੇਟੀ ਬਣਾਉਣ ਨੂੰ ਲੈ ਕੇ ਸਰਕਾਰ ਨੇ ਆਖਿਆ ਹੈ ਕਿ ਉਹ ਪਹਿਲੇ ਦਿਨ ਤੋਂ ਹੀ ਤਿਆਰ ਹਨ। ਇਸੇ ਦੌਰਾਨ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅੰਦੋਲਨ ਕਾਰੀ ਬਜ਼ੁਰਗ, ਔਰਤਾਂ ਅਤੇ ਬੱਚਿਆਂ ਨੂੰ ਘਰ ਵਾਪਸ ਭੇਜ ਦੇਣਾ ਚਾਹੀਦਾ ਹੈ।

error: Content is protected !!