ਕਿਸਾਨਾਂ ਲਈ ਆਈ ਵੱਡੀ ਖਬਰ – ਸਰਕਾਰ ਹੋ ਗਈ ਇਸ ਕੰਮ ਲਈ ਮਿਹਰਬਾਨ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਜਿੱਥੇ ਕਿਸਾਨਾਂ ਦੇ ਹਿੱਤਾਂ ਵਿੱਚ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਜਿਨ੍ਹਾਂ ਦਾ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ ਜਿਸ ਨਾਲ ਉਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਇਸ ਲਈ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਲਾਗੂ ਕੀਤੇ ਗਏ ਹਨ। ਕਿਸਾਨ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲ ਰਹੇ ਹਨ ਇਸ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਖੁਸ਼ ਕਰਨ ਲਈ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਲਈ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਨੂੰ ਟਰੈਕਟਰ ਖਰੀਦਣ ਲਈ ਨਵੀਂ ਯੋਜਨਾ ਦੇ ਤਹਿਤ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਟ੍ਰੈਕਟਰ ਦੀ ਕੀਮਤ ਦਾ 50 ਪ੍ਰਤੀਸ਼ਤ ਭੁਗਤਾਨ ਕਰਨਾ ਪਵੇਗਾ। ਉਸ ਸਮੇਂ ਕੇਂਦਰ ਸਰਕਾਰ ਬਾਕੀ ਬਚੇ ਅੱਧੇ ਪੈਸੇ ਨੂੰ ਸਬਸਿਡੀ ਵਜੋਂ ਦਿੰਦਾ ਹੈ। ਸਕੀਮ ਲਈ ਕਿਹੜੇ ਦਸਤਾਵੇਜ਼ਾਂ ਦੀ ਜ਼ਰੂਰਤ ਹੋਵੇਗੀ ਇਸ ਬਾਰੇ ਵਿੱਚ ਸਰਕਾਰ ਵੱਲੋਂ ਦੱਸਿਆ ਜਾ ਰਿਹਾ ਹੈ।

ਹੁਣ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਇਸ ਯੋਜਨਾ ਨਾਲ ਬਹੁਤ ਸਾਰੇ ਕਿਸਾਨਾਂ ਨੂੰ ਫਾਇਦਾ ਹੋਵੇਗਾ ਜੋ ਸਬਸਿਡੀ ਟਰੈਕਟਰ ਖਰੀਦਣਾ ਚਾਹੁੰਦੇ ਹਨ। ਇਕ ਟਰੈਕਟਰ ਖਰੀਦਣ ਤੇ ਸਬਸਿਡੀ ਦਿੱਤੀ ਜਾਵੇਗੀ। ਇਸੇ ਲਈ ਕਿਸਾਨ ਕੋਲ ਆਧਾਰ ਕਾਰਡ, ਜਮੀਨੀ ਕਾਗਜਾਤ, ਪਾਸਪੋਰਟ ਸਾਈਜ਼ ਫੋਟੋ, ਬੈਂਕ ਦੇ ਵੇਰਵੇ ਆਦਿ ਹੋਣਾ ਜ਼ਰੂਰੀ ਹੈ। ਇਸ ਯੋਜਨਾ ਦੇ ਤਹਿਤ ਕਿਸਾਨ ਕਿਸੇ ਵੀ ਨੇੜਲੇ ਸੀਐਸਸੀ ਕੇਂਦਰ ਦਾ ਦੌਰਾ ਕਰਕੇ ਆਨ-ਲਾਈਨ ਅਪਲਾਈ ਕਰ ਸਕਦੇ ਹਨ।

ਕਿਸਾਨਾਂ ਨੂੰ ਖੇਤੀ ਦੇ ਕੰਮ ਵਿੱਚ ਕਈ ਕਿਸਮ ਦੀਆਂ ਮਸ਼ੀਨਾਂ ਦੀ ਲੋੜ ਹੁੰਦੀ ਹੈ,ਜਿਨ੍ਹਾਂ ਵਿੱਚੋਂ ਟਰੈਕਟਰ ਵੀ ਇਕ ਹੈ, ਜਿਸ ਨਾਲ ਕਿਸਾਨ ਟਰੈਕਟਰ ਨਾਲ ਵਹਾਈ , ਢੋਆਈ ਆਦਿ ਕੰਮ ਕਰਦਾ ਹੈ। ਇਸ ਯੋਜਨਾ ਨਾਲ ਉਨ੍ਹਾਂ ਕਿਸਾਨਾਂ ਨੂੰ ਰਾਹਤ ਮਿਲੇਗੀ ਜੋ ਵਿਤੀ ਸੰਕਟ ਦੇ ਕਾਰਣ ਟਰੈਕਟਰ ਨਹੀਂ ਲੈ ਸਕਦੇ, ਜਾਂ ਕੁਝ ਕਿਸਾਨ ਕਰਾਏ ਤੇ ਟਰੈਕਟਰ ਲੈ ਕੇ ਖੇਤੀ ਕਰਦੇ ਹਨ। ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਸਰਕਾਰ ਵੱਲੋਂ ਇਹ ਯੋਜਨਾ ਲਿਆਂਦੀ ਗਈ ਹੈ।

error: Content is protected !!