ਕਿਸਾਨ ਅੰਦੋਲਨ : ਹੁਣੇ ਹੁਣੇ ਸਰਕਾਰ ਨੇ ਦਿੱਤਾ ਹੁਕਮ – ਲਗਾਈ ਇਹ ਪਾਬੰਦੀ

ਤਾਜਾ ਵੱਡੀ ਖਬਰ

ਕਿਸਾਨੀ ਸੰਘਰਸ਼ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਕਰ ਰਹੇ ਹਨ। ਓਥੇ ਹੀ ਕਿਸਾਨਾਂ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ਉਪਰ ਕੇਸਰੀ ਝੰਡਾ ਲਹਿਰਾਏ ਜਾਣ ਦੀ ਘਟਨਾ ਨੂੰ ਲੈ ਕੇ ਸਰਕਾਰ ਵੱਲੋਂ ਕਿਸਾਨਾਂ ਉਪਰ ਸਖਤੀ ਵਰਤੀ ਜਾ ਰਹੀ ਹੈ। 26 ਜਨਵਰੀ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਦੇ ਧਰਨੇ ਸਥਾਨ ਉੱਪਰ ਅਤੇ ਹਰਿਆਣਾ ਦੇ ਵਿੱਚ ਵੀ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।

ਜਿਨ੍ਹਾਂ ਨੂੰ ਸਰਕਾਰ ਵੱਲੋਂ 26 ਜਨਵਰੀ ਤੋਂ ਹੀ ਬੰਦ ਕੀਤਾ ਗਿਆ ਹੈ। ਹੁਣ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਲੈ ਕੇ ਹੋਰ ਹੁਕਮ ਦਿੱਤਾ ਗਿਆ ਹੈ। ਸਰਕਾਰ ਵੱਲੋਂ ਦਿੱਲੀ ਨਾਲ-ਨਾਲ ਹਰਿਆਣਾ ਵਿਚ ਵੀ ਕਈ ਜਗ੍ਹਾ ਉਪਰ ਇੰਟਰਨੈੱਟ ਨੂੰ ਬੰਦ ਕੀਤਾ ਹੋਇਆ ਹੈ। ਚੰਡੀਗੜ੍ਹ ਹਰਿਆਣਾ ਸਰਕਾਰ ਨੇ ਕਿਸਾਨ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਇੰਟਰਨੈੱਟ ਉਪਰ ਲਗਾਈ ਗਈ ਪਾਬੰਦੀ ਨੂੰ ਹੋਰ ਅੱਗੇ ਵਧਾ ਦਿੱਤਾ ਹੈ। ਜਿਸ ਨੂੰ ਹੁਣ ਸਰਕਾਰ ਵਲੋ 5 ਫਰਵਰੀ ਸ਼ਾਮ 5 ਵਜੇ ਤੱਕ ਇੰਟਰਨੈਟ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਹਰਿਆਣੇ ਵਿੱਚ ਇਸ ਸਮੇਂ ਦੌਰਾਨ ਦੋ ਜ਼ਿਲ੍ਹਿਆਂ ਸੋਨੀਪਤ ਅਤੇ ਝੱਜਰ ਵਿੱਚ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ। ਇਨ੍ਹਾਂ ਜ਼ਿਲਿਆਂ ਵਿਚ ਇੰਟਰਨੈਟ ਸੇਵਾਵਾਂ ਅਤੇ ਮੋਬਾਈਲ ਨੈਟਵਰਕ ‘ਤੇ ਪੇਸ਼ ਕੀਤੀਆਂ ਜਾਂਦੀਆਂ ਸਾਰੀਆਂ ਡੋਂਗਲ ਸੇਵਾਵਾਂ ਦੇ ਬੰਦ ਹੋਣ ਦੀ ਮਿਆਦ 5 ਫਰਵਰੀ 2021 ਸ਼ਾਮ 5 ਵਜੇ ਤੱਕ ਕਰ ਦਿੱਤੀ ਗਈ ਹੈ। ਵਾਇਸ ਕਾਲ ਪਹਿਲਾਂ ਦੀ ਤਰ੍ਹਾਂ ਕੀਤੀ ਜਾ ਸਕਦੀ ਹੈ। ਹਰਿਆਣੇ ਦੇ ਮੁੱਖ ਮੰਤਰੀ
ਮਨੋਹਰ ਲਾਲ ਖੱਟਰ ਸਰਕਾਰ ਨੇ ਬੁੱਧਵਾਰ ਨੂੰ ਪਾਣੀਪਤ ਅਤੇ ਚਰਖੀ ਦਾਦਰੀ ਵਿਚ ਇੰਟਰਨੈਟ ਸਹੂਲਤਾਂ ਬਹਾਲ ਕੀਤੀਆਂ ਸਨ।

ਉੱਥੇ ਹੀ ਅਜੇ ਤੱਕ ਕੈਥਲ, ਜੀਂਦ, ਰੋਹਤਕ, ਸੋਨੀਪਤ ਅਤੇ ਝੱਜਰ ਵਿਚ ਇੰਟਰਨੈੱਟ’ਤੇ ਪਾਬੰਦੀ ਪਹਿਲਾਂ ਦੀ ਤਰਾਂ ਹੀ ਲਗਾਤਾਰ ਜਾਰੀ ਹੈ। ਜਿੱਥੇ ਦਿੱਲੀ ਸਰਕਾਰ ਵੱਲੋਂ ਇੰਟਰਨੈਟ ਸੇਵਾਵਾਂ ਉਪਰ ਰੋਕ ਲਗਾਈ ਗਈ ਹੈ ਉਥੇ ਹੀ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਬਿਜਲੀ ਤੇ ਪਾਣੀ ਦੀ ਸਪਲਾਈ ਕੱਟ ਦਿੱਤੀ ਗਈ ਸੀ। ਉਥੇ ਹੀ ਦਿੱਲੀ ਦੇ ਲੋਕਾਂ ਵੱਲੋਂ ਕਿਸਾਨਾਂ ਦੀ ਭਰਪੂਰ ਸਹਾਇਤਾ ਕੀਤੀ ਜਾ ਰਹੀ ਹੈ।

error: Content is protected !!