ਕਿਸਾਨ ਅੰਦੋਲਨ : ਹੁਣੇ ਹੁਣੇ 29 ਦਸੰਬਰ ਬਾਰੇ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੂਰੇ ਸੰਸਾਰ ਭਰ ਦੇ ਵਿੱਚ ਭਾਰਤ ਦੇਸ਼ ਅੰਦਰ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਖੇਤੀ ਅੰਦੋਲਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦਾ ਵਿਸ਼ਵ ਪੱਧਰ ਉੱਤੇ ਚਰਚਾ ਦਾ ਵਿਸ਼ਾ ਬਣਨਾ ਆਪਣੇ ਆਪ ਦੇ ਵਿਚ ਇਸ ਅੰਦੋਲਨ ਦੇ ਮਨੋਰਥ ਨੂੰ ਸਾਰਥਕ ਕਰਦਾ ਹੈ। ਦੇਸ਼ਾਂ ਵਿਦੇਸ਼ਾਂ ਤੋਂ ਲੋਕਾਂ ਵੱਲੋਂ ਇਸ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਜਾ ਚੁੱਕਿਆ ਹੈ। ਰੋਜ਼ਾਨਾ ਹੀ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਲੋਕ ਇਸ ਧਰਨੇ ਦੇ ਵਿਚ ਸ਼ਾਮਲ ਹੋ ਰਹੇ ਹਨ। ਦਿੱਲੀ ਦੀਆਂ ਸਰਹੱਦਾਂ ਉਪਰ ਵੱਧਦੀ ਹੋਈ ਇਹ ਗਿਣਤੀ ਇਸ ਗੱਲ ਦਾ ਸਬੂਤ ਹੈ ਕਿ ਲੋਕ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਘਰਾਂ ਨੂੰ ਪਰਤਣਗੇ।

ਹੁਣ ਤੱਕ ਕੇਂਦਰ ਸਰਕਾਰ ਦੀਆਂ ਕਿਸਾਨਾਂ ਦੇ ਨਾਲ ਕਈ ਵਾਰ ਬੈਠਕਾਂ ਹੋ ਚੁੱਕੀਆਂ ਹਨ। ਇਨ੍ਹਾਂ ਬੈਠਕਾਂ ਦੇ ਵਿੱਚ ਜਿਥੇ ਕੇਂਦਰ ਸਰਕਾਰ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਰਾਹੀਂ ਇਨ੍ਹਾਂ ਕਿ ਜੇਕਰ ਉਨ੍ਹਾਂ ਦੇ ਲਾਭ ਦੱਸ ਰਹੀ ਹੈ ਉਥੇ ਹੀ ਦੂਜੇ ਪਾਸੇ ਕਿਸਾਨ ਜੱਥੇ ਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ਉਪਰ ਅੜੀਆਂ ਹੋਈਆਂ ਹਨ। ਹੁਣੇ ਹੁਣੇ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕਿ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਦੇ ਵਿਚ ਇਕ ਹੋਰ ਮੀਟਿੰਗ ਹੋਣ ਵਾਲੀ ਹੈ।

ਇਹ ਮੀਟਿੰਗ ਇਸ ਮਹੀਨੇ ਦੀ 29 ਤਰੀਕ ਨੂੰ ਕੀਤੀ ਜਾਵੇਗੀ ਜਿਸ ਵਿੱਚ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਅਤੇ ਵੱਖ ਵੱਖ ਆਗੂਆਂ ਹਿੱਸਾ ਲੈਣਗੇ। ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਾਲੇ ਹੋਣ ਵਾਲੀ ਇਸ ਮੀਟਿੰਗ ਦੀ ਜਾਣਕਾਰੀ ਭਾਜਪਾ ਆਗੂ ਹਰਜੀਤ ਗਰੇਵਾਲ ਵੱਲੋਂ ਦਿੱਤੀ ਗਈ ਹੈ। ਇਹ ਵੀ ਸੁਣਨ ਵਿਚ ਮਿਲ ਰਿਹਾ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦੀ ਅਗਲੀ ਹੋਣ ਵਾਲੀ ਮੀਟਿੰਗ ਵਿਗਿਆਨ ਭਵਨ ਵਿੱਚ ਕੀਤੀ ਜਾਵੇਗੀ। ਇਹ

ਉਮੀਦ ਜਤਾਈ ਜਾ ਰਹੀ ਹੈ ਕਿ ਦੋਵਾਂ ਧਿਰਾਂ ਵਿਚ ਇਹ ਹੋਣ ਵਾਲੀ ਮੀਟਿੰਗ 29 ਦਸੰਬਰ ਨੂੰ 11 ਵਜੇ ਸ਼ੁਰੂ ਹੋ ਸਕਦੀ ਹੈ। ਇਸ ਮੀਟਿੰਗ ਉਪਰ ਪੂਰੇ ਵਿਸ਼ਵ ਦੀਆਂ ਨਜ਼ਰਾਂ ਬਣੀਆਂ ਹੋਈਆਂ ਹਨ। ਬਹੁਤ ਸਾਰੇ ਸਿਆਸੀ ਆਗੂਆਂ ਵੱਲੋਂ ਇਹ ਆਸ ਪ੍ਰਗਟਾਈ ਜਾ ਰਹੀ ਹੈ ਕਿ ਇਸ ਮੀਟਿੰਗ ਦੇ ਨਾਲ ਖੇਤੀ ਅੰਦੋਲਨ ਨੂੰ ਖਤਮ ਕੀਤਾ ਜਾ ਸਕਦਾ ਹੈ। ਦੋਵੇਂ ਧਿਰਾਂ ਆਪਸ ਦੇ ਵਿੱਚ ਬੈਠ ਕੇ ਸਹਿਮਤੀ ਨਾਲ ਇਸ ਮਸਲੇ ਦਾ ਹੱਲ ਕੱਢ ਸਕਦੀਆਂ ਹਨ।

error: Content is protected !!