ਕਿਸਾਨ ਸੰਘਰਸ਼ : ਧਰਮਿੰਦਰ ਦੀ ਘਰਵਾਲੀ ਹੇਮਾ ਮਾਲਨੀ ਵਲੋਂ ਹੁਣ ਆ ਗਈ ਏਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਪੰਜਾਬ ਦੇ ਬਹੁਤ ਸਾਰੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਹਮਾਇਤ ਦੇਣੀ ਸ਼ੁਰੂ ਕੀਤੀ ਗਈ ਸੀ। ਉਸ ਦਾ ਅਸਰ ਅੱਜ ਵਿਸ਼ਵ ਦੀਆਂ ਚੋਟੀ ਦੀਆਂ ਮਹਾਨ ਹਸਤੀਆਂ ਉਪਰ ਵੀ ਆ ਚੁੱਕਾ ਹੈ। ਜੋ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਕਿਸਾਨ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੀ ਆਲੋਚਨਾ ਕਰ ਰਹੀਆਂ ਹਨ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਜਿਥੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਥੇ ਹੀ 26 ਜਨਵਰੀ ਦੀਆਂ ਘਟਨਾਵਾਂ ਤੋਂ ਬਾਅਦ ਦੇਸ਼ ਦੀਆਂ ਕੁਝ ਫ਼ਿਲਮੀ ਹਸਤੀਆਂ ਵੱਲੋਂ ਟਵਿੱਟਰ ਉਪਰ ਟਵੀਟ ਕੀਤੇ ਜਾ ਰਹੇ ਹਨ।

ਉਥੇ ਹੀ ਇਸ ਮਸਲੇ ਨੂੰ ਅੰਤਰਰਾਸ਼ਟਰੀ ਪੱਧਰ ਤੇ ਖਿਡਾਰੀਆਂ ਅਤੇ ਅਦਾਕਾਰਾ ਵੱਲੋਂ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਹਮਾਇਤ ਦਿੰਦੇ ਹੋਏ ਇਹਨਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਧਰਮਿੰਦਰ ਦੀ ਪਤਨੀ ਹੇਮਾ ਮਾਲਣੀ ਵੱਲੋਂ ਵੀ ਕਿਸਾਨੀ ਸੰਘਰਸ਼ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਹਸਤੀਆਂ ਵੱਲੋਂ ਟਵਿਟਰ ਉਪਰ ਕੀਤੇ ਜਾ ਰਹੇ ਟਵੀਟ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ। ਜੋ ਇਸ ਨੂੰ ਦੇਸ਼ ਦਾ ਅੰਦਰੂਨੀ ਮਾਮਲਾ ਦੱਸ ਰਹੇ ਹਨ।

ਹੁਣ ਇਹਨਾਂ ਦੇ ਕੀਤੇ ਗਏ ਟਵੀਟ ਨੂੰ ਲੈ ਕੇ ਬਾਲੀਵੁੱਡ ਦੀ ਫਿਲਮੀ ਅਦਾਕਾਰਾ ਹੇਮਾਮਾਲਿਨੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਵੀ ਟਵੀਟ ਕਰਦੇ ਹੋਏ ਆਖਿਆ ਹੈ ਕਿ ਮੈਂ ਉਨ੍ਹਾਂ ਸਾਰੀਆਂ ਹਸਤੀਆਂ ਦੇ ਰੂਬਰੂ ਹਾਂ, ਜੋ ਸਾਡੇ ਸ਼ਾਨਦਾਰ ਦੇਸ਼ ਲਈ ਬੇਬਾਕੀ ਨਾਲ ਸਾਡੇ ਅੰਦਰੂਨੀ ਮੁੱਦਿਆਂ ਅਤੇ ਨੀਤੀਆਂ ਬਾਰੇ ਕੁਮੈਂਟ ਕਰ ਰਹੇ ਹਨ। ਹੇਮਾ ਮਾਲਿਨੀ ਤੋਂ ਇਲਾਵਾ ਅਕਸ਼ੇ ਕੁਮਾਰ, ਅਜੈ ਦੇਵਗਨ, ਸੁਨੀਲ ਸ਼ੈਟੀ ਅਤੇ ਕਈ ਹੋਰ ਹਸਤੀਆਂ ਵੱਲੋਂ ਵੀ ਕਿਸਾਨੀ ਅੰਦੋਲਨ ਨੂੰ ਲੈ ਕੇ ਟਵੀਟ ਕੀਤੇ ਗਏ ਹਨ।

ਰਿਹਾਨਾ ਵੱਲੋਂ ਕੀਤੇ ਗਏ ਟਵੀਟ ਦਾ ਜਵਾਬ ਕੰਗਨਾ ਰਣੌਤ ਵੱਲੋਂ ਦਿੱਤਾ ਗਿਆ ਹੈ ਜਿਸ ਵਿੱਚ ਉਸ ਨੇ ਕਿਸਾਨਾਂ ਨੂੰ ਅੱਤਵਾਦੀ ਆਖਿਆ ਹੈ ਜੋ ਭਾਰਤ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਕੰਗਨਾ ਦੇ ਇਸ ਜਵਾਬ ਨੂੰ ਲੈ ਕੇ ਸਭ ਲੋਕਾਂ ਵੱਲੋਂ ਫਿਰ ਤੋ ਕੰਗਣਾਂ ਦੀ ਆਲੋਚਨਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਜਿੱਥੇ ਧਰਮਿੰਦਰ ਦਾ ਪਰਿਵਾਰ ਕਿਸਾਨੀ ਸੰਘਰਸ਼ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਚਰਚਾ ਵਿਚ ਰਿਹਾ ਹੈ। ਉੱਥੇ ਇੱਕ ਵਾਰ ਫਿਰ ਤੋਂ ਹੇਮਾ ਮਾਲਿਨੀ ਵੱਲੋਂ ਕੀਤੀ ਜਾ ਰਹੀ ਭਾਜਪਾ ਦੀ ਹਮਾਇਤ ਨੂੰ ਲੈ ਕੇ ਫਿਰ ਤੋਂ ਚਰਚਾ ਵਿਚ ਹੈ। ਕਿਉਂਕਿ ਹੇਮਾਂ ਮਾਲਣੀ ਵੱਲੋਂ ਸੋਸ਼ਲ ਮੀਡੀਆ ਤੇ ਕੀਤਾ ਗਿਆ ਟਵੀਟ ਵਾਇਰਲ ਹੋ ਰਿਹਾ ਹੈ ,ਜਿਸ ਤੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

error: Content is protected !!