ਕਿਸੇ ਦੀਆਂ ਖੁਸ਼ੀਆਂ ਕਿਸੇ ਲਈ ਬਣ ਗਈ ਮੌਤ – ਪੰਜਾਬ ਚ ਇਥੇ ਵਾਪਰਿਆ ਇਹ ਭਾਣਾ

ਆਈ ਤਾਜਾ ਵੱਡੀ ਖਬਰ 

ਬੀਤੇ ਦਿਨ ਬਸੰਤ ਪੰਚਮੀ ਦਾ ਤਿਉਹਾਰ ਲੋਕਾਂ ਵੱਲੋਂ ਧੂਮ-ਧਾਮ ਨਾਲ ਮਨਾਇਆ ਗਿਆ ਉਥੇ ਹੀ ਲੋਕਾਂ ਨੂੰ ਪਤੰਗਬਾਜ਼ੀ ਕਰਦੇ ਸਮੇਂ ਇਹਤਿਆਤ ਵਰਤਣ ਦੇ ਆਦੇਸ਼ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੇ ਜਾਂਦੇ ਰਹੇ ਹਨ। ਉਥੇ ਹੀ ਇਸ ਪਤੰਗਬਾਜ਼ੀ ਦੇ ਚਲਦੇ ਹੋਏ ਚਾਈਨਾ ਡੋਰ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਪਹਿਲਾਂ ਹੀ ਚਾਈਨਾ ਡੋਰ ਅਤੇ ਪਲਾਸਟਿਕ ਡੋਰ ਦੀ ਵਿਕਰੀ ਉਪਰ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਕਿਉਂਕਿ ਬਹੁਤ ਸਾਰੇ ਹਾਦਸੇ ਇਸ ਚਾਈਨਾ ਦੀ ਡੋਰ ਕਾਰਨ ਹੀ ਵਾਪਰ ਰਹੇ ਹਨ ਅਤੇ ਇਸ ਦੀ ਚਪੇਟ ਵਿੱਚ ਆਉਣ ਕਾਰਨ ਕਈ ਘਰਾਂ ਦੇ ਚਿਰਾਗ ਬੁਝ ਰਹੇ ਹਨ। ਪਰ ਫਿਰ ਵੀ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਚੋਰੀ ਚਾਈਨਾ ਡੋਰ ਦੀ ਵਿਕਰੀ ਕੀਤੀ ਜਾ ਰਹੀ ਹੈ।

ਉੱਥੇ ਹੀ ਇਸ ਚਾਈਨਾ ਡੋਰ ਦੇ ਕਾਰਨ ਵਾਪਰ ਰਹੇ ਹਾਦਸਿਆਂ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਸੰਗਰੂਰ ਵਿੱਚ ਜਿੱਥੇ ਬਸੰਤ ਪੰਚਮੀ ਦੇ ਮੌਕੇ ਤੇ ਇਸ ਚਾਈਨਾ ਡੋਰ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਹਾਦਸੇ ਵਾਪਰੇ ਸਨ। ਹੁਣ ਕਿਸੇ ਦੀਆਂ ਖੁਸ਼ੀਆਂ ਕਿਸੇ ਲਈ ਮੌਤ ਬਣ ਗਈਆਂ ਹਨ ਜਿੱਥੇ ਇਹ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਖਬਰ ਸ਼ਾਹੀ ਸ਼ਹਿਰ ਪਟਿਆਲਾ ਤੋਂ ਸਾਹਮਣੇ ਆਈ ਹੈ। ਜਿੱਥੇ ਪਤੰਗਬਾਜ਼ੀ ਕਰਦੇ ਹੋਏ ਇੱਕ ਪਰਵਾਰ ਵੱਲੋਂ ਖੁਸ਼ੀ ਮਨਾਈ ਜਾ ਰਹੀ ਸੀ ਤਾਂ ਉਥੇ ਹੀ ਇਸ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਗਲਾਂ ਵੱਡੇ ਜਾਣ ਕਾਰਨ ਮੌਤ ਹੋ ਗਈ।

ਜਿਸ ਸਮੇਂ ਪਵਨ ਕੁਮਾਰ 53 ਸਾਲਾ , ਨਿਵਾਸੀ ਕਲਿਆਣ ਡੇਰਾ ਨਾਭਾ ਰੋਡ ਪਟਿਆਲਾ। ਜੋ ਕਿ ਪਾਵਰਕਾਮ ਦੇ ਵਿੱਚ ਜੇ ਈ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ। ਜਦੋਂ ਉਹ ਜਾ ਰਹੇ ਸਨ ਤਾਂ ਅਬਲੋਵਾਲ ਪੁਲੀ ਦੇ ਕੋਲ ਇਹ ਹਾਦਸਾ ਵਾਪਰ ਗਿਆ ਜਿੱਥੇ ਇੱਕ ਡੋਰ ਨੇ ਉਨ੍ਹਾਂ ਦੀ ਗਲ ਨੂੰ ਵੱਢ ਸੁੱਟਿਆ, ਜਦੋਂ ਤਕ ਉਹ ਸੰਭਲਦੇ ਬਹੁਤ ਦੇਰ ਹੋ ਚੁੱਕੀ ਸੀ, ਜਿਨ੍ਹਾਂ ਨੂੰ ਲੋਕਾਂ ਵੱਲੋਂ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਗਿਆ।

ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਪੁਲਸ ਨੂੰ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੇਸ ਦਰਜ ਕੀਤਾ ਗਿਆ ਹੈ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਮ੍ਰਿਤਕ ਆਪਣੇ ਪਰਵਾਰ ਵਿੱਚ ਇਕ ਲੜਕੀ ਅਤੇ ਇਕ ਲੜਕਾ ਛੱਡ ਗਿਆ ਹੈ। ਇਸ ਘਟਨਾ ਕਾਰਨ ਜਿੱਥੇ ਲੋਕਾਂ ਵਿਚ ਡਰ ਹੈ ਉਥੇ ਹੀ ਰੋਸ ਵੇਖਿਆ ਜਾ ਰਿਹਾ ਹੈ।

error: Content is protected !!