ਕੀ ਫਸਣਗੇ ਕੁੰਡੀਆਂ ਦੇ ਸਿੰਗ – ਮਜੀਠੀਆ ਅਤੇ ਸਿੱਧੂ ਦੇ ਇੱਕ ਦੂਜੇ ਖਿਲਾਫ ਚੋਣਾਂ ਲੜਨ ਨੂੰ ਲੈ ਕੇ ਆ ਰਹੀ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸ਼ਨੀਵਾਰ ਨੂੰ ਜਿਥੇ ਚੋਣ ਕਮਿਸ਼ਨ ਵੱਲੋਂ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਹੈ ਉਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਅਜੇ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਇੱਕ-ਦੂਜੇ ਪਾਰਟੀ ਉੱਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਚੋਣ ਕਮਿਸ਼ਨ ਵੱਲੋਂ ਜਿੱਥੇ ਚੋਣ ਜਾਬਤੇ ਦੌਰਾਨ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਜਿਸਦੇ ਅਨੁਸਾਰ ਹੀ ਪਾਰਟੀਆਂ ਹੁਣ ਆਪਣਾ ਚੋਣ ਪ੍ਰਚਾਰ ਕਰ ਸਕਣਗੀਆਂ। ਉਥੇ ਹੀ ਕਰੋਨਾ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।

ਹੁਣ ਇਥੇ ਮਜੀਠੀਆ ਅਤੇ ਸਿੱਧੂ ਦੇ ਇੱਕ ਦੂਜੇ ਦੇ ਖਿਲਾਫ ਚੋਣਾਂ ਲੜਨ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਕਲ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਗਈ ਹੈ। ਉੱਥੇ ਹੀ ਉਨ੍ਹਾਂ ਵੱਲੋਂ ਅੱਜ ਪ੍ਰੈਸ ਕਾਨਫਰੰਸ ਵੀ ਕੀਤੀ ਗਈ ਹੈ। ਨਵਜੋਤ ਸਿੱਧੂ ਵੱਲੋਂ ਜਿੱਥੇ ਡ੍ਰਗਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਤੰਜ ਕੱਸੇ ਜਾ ਰਹੇ ਸਨ। ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜ ਰਹੇ ਹਨ ਉੱਥੇ ਹੀ ਹੁਣ ਉਨ੍ਹਾਂ ਨੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਚੋਣ ਲੜਨ ਦੇ ਆਸਾਰ ਬਣ ਗਏ ਹਨ।

ਇਸ ਬਾਰੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀ ਗੱਲਬਾਤ ਕੀਤੀ ਗਈ ਹੈ। ਜਿੱਥੇ ਅੱਜ ਬਿਕਰਮ ਸਿੰਘ ਮਜੀਠੀਆ ਵੱਲੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਉਥੇ ਹੀ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਨੂੰ ਵੀ ਲੰਮੇ ਹੱਥੀਂ ਲਿਆ ਗਿਆ ਹੈ ਜਿਸ ਵਿੱਚ ਉਹਨਾਂ ਵੱਲੋਂ ਨਵਜੋਤ ਸਿੱਧੂ ਦਾ ਜ਼ਿਕਰ ਕੀਤਾ ਗਿਆ ਅਤੇ ਆਖਿਆ ਗਿਆ ਕਿ ਬੰਦੇ ਦਾ ਪੁੱਤ ਬਣਾਇਆ ਜਾਵੇਗਾ।

ਇਸ ਤਰਾਂ ਹੀ ਸੋਨੀਆ ਗਾਂਧੀ ਅਤੇ ਰਾਬਰਟ ਵਡੇਰਾ ਬਾਰੇ ਵੀ ਚਰਚਾ ਕੀਤੀ ਗਈ। ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਨੂੰ ਲੈ ਕੇ ਪਹਿਲਾਂ ਹੀ ਉਨ੍ਹਾਂ ਦੇ ਕੁਝ ਨਜ਼ਦੀਕੀਆਂ ਵੱਲੋਂ ਐਲਾਨ ਕੀਤਾ ਗਿਆ ਸੀ। ਹੁਣ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਉਸ ਫੈਸਲੇ ਨੂੰ ਪ੍ਰਵਾਨ ਕੀਤਾ ਜਾਵੇਗਾ ਜੋ ਸੰਗਤ ਦਾ ਫੈਸਲਾ ਹੋਵੇਗਾ।

error: Content is protected !!