ਕੁੜੀ ਨੇ ਆਪਣੇ ਵਿਆਹ ਚ ਆਉਣ ਵਾਲੇ ਮਹਿਮਾਨਾਂ ਲਈ ਰੱਖੀਆਂ ਅਜਿਹੀਆਂ ਸਖਤ ਸ਼ਰਤਾਂ – ਹਰ ਕੋਈ ਹੋ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ 

ਦੁਨੀਆ ਵਿਚ ਆਏ ਦਿਨ ਹੀ ਬਹੁਤ ਸਾਰੇ ਅਜੀਬੋ-ਗਰੀਬ ਮਾਮਲੇ ਸਾਹਮਣੇ ਆ ਜਾਂਦੇ ਹਨ। ਜੋ ਕਈ ਵਾਰ ਸਭ ਪਾਸੇ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵੱਖਰੇ ਢੰਗ ਨਾਲ ਕਈ ਤਰ੍ਹਾਂ ਦੇ ਸਮਾਗਮ ਕੀਤੇ ਜਾਂਦੇ ਹਨ। ਜਿਸ ਨਾਲ ਉਨ੍ਹਾਂ ਦੀ ਵੱਖਰੀ ਪਹਿਚਾਣ ਬਣ ਸਕੇ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਕਈ ਵਾਰ ਆਪਣੇ ਵਿਆਹ ਨੂੰ ਸਭ ਤੋਂ ਅਲੱਗ ਕਰਨ ਵਾਸਤੇ ਕੁਝ ਵੱਖਰਾ ਕੀਤਾ ਜਾਂਦਾ ਹੈ। ਉੱਥੇ ਹੀ ਉਹਨਾਂ ਵਿਆਹਾ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਘਟਨਾਵਾਂ ਹਰ ਪਾਸੇ ਚਰਚਾ ਵਿੱਚ ਬਣ ਜਾਂਦੀਆਂ ਹਨ। ਹੁਣ ਕੁੜੀ ਵੱਲੋਂ ਆਪਣੇ ਵਿਆਹ ਵਿੱਚ ਆਉਣ ਵਾਲੇ ਮਹਿਮਾਨਾਂ ਲਈ ਕੁੱਝ ਸਖ਼ਤ ਸ਼ਰਤਾਂ ਰੱਖੀਆਂ ਗਈਆਂ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼ੋਸ਼ਲ ਮੀਡੀਆ ਉਪਰ ਜਿੱਥੇ ਇੱਕ ਕੁੜੀ ਵੱਲੋਂ ਆਪਣੇ ਵਿਆਹ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਥੇ ਹੀ ਉਸ ਵੱਲੋਂ ਵਿਆਹ ਤੇ ਆਉਣ ਵਾਲੇ ਮਹਿਮਾਨਾਂ ਲਈ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਥੇ ਉਸ ਵੱਲੋਂ ਕੁਝ ਸਖ਼ਤ ਸ਼ਰਤਾਂ ਰੱਖੀਆਂ ਗਈਆਂ ਹਨ ਜਿਸ ਕਾਰਨ ਇਸ ਲੜਕੀ ਦਾ ਵਿਆਹ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕਿਉਂਕਿ ਇਸ ਲੜਕੀ ਵੱਲੋਂ ਵਿਆਹ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਲਈ ਨਿਯਮਾਂ ਦੀ ਇੱਕ ਲਿਸਟ ਸੋਸ਼ਲ ਮੀਡੀਆ ਉਪਰ ਵੀ ਸਾਂਝੀ ਕੀਤੀ ਗਈ ਹੈ।

ਜਿਸ ਵਿੱਚ ਵਿਆਹ ਵਾਲੀ ਲੜਕੀ ਜੈਸਮੀਨ ਕਰੂਜ਼ ਵੱਲੋਂ ਆਪਣੇ ਵਿਆਹ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਵਾਸਤੇ ਬਹੁਤ ਸਾਰੇ ਨਿਯਮਾਂ ਦੀ ਲਿਸਟ ਸਾਂਝੀ ਕੀਤੀ ਜਿਸ ਵਿੱਚ ਉਸ ਵੱਲੋਂ ਲਿਖਿਆ ਗਿਆ ਹੈ ਕਿ ਉਸ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਵੱਲੋਂ ਵਾਈਟ ਕਪੜੇ ਨਹੀਂ ਪਾਏ ਜਾਣਗੇ ਕਿਉਂਕਿ ਉਸ ਵੱਲੋਂ ਆਪਣੇ ਵਿਆਹ ਦੇ ਮੌਕੇ ਤੇ ਸਫ਼ੈਦ ਪੁਸ਼ਾਕ ਪਹਿਨੀ ਜਾ ਰਹੀ ਹੈ। ਅਗਰ ਕੋਈ ਵੀ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਕੱਪੜਿਆ ਉੱਪਰ ਵਾਈਨ ਸੁੱਟ ਦਿੱਤੀ ਜਾਵੇਗੀ।

ਉਥੇ ਹੀ ਉਸ ਵੱਲੋਂ ਆਪਣੇ ਵਿਆਹ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਨੂੰ ਆਖਿਆ ਗਿਆ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਾਲ ਨਾ ਲੈ ਕੇ ਆਉਣ, ਅਗਰ ਕੋਈ ਲੈ ਕੇ ਆਉਣਾ ਚਾਹੁੰਦਾ ਹੈ ਤਾਂ ਉਸ ਨੂੰ ਇਸ ਲਈ ਰਿਆਇਤ ਦਿੱਤੀ ਜਾਵੇਗੀ ਕਿ ਉਹ ਆਪਣੇ ਬੱਚੇ ਆਪਣੇ ਨਾਲ ਹੀ ਰੱਖਣ। ਇਸ ਤੋਂ ਇਲਾਵਾ ਵਿਆਹ ਸਮਾਗਮ ਵਿੱਚ ਸ਼ਰਾਬੀ ਡਰਾਈਵਰਾਂ ਦੇ ਆਉਣ ਉਪਰ ਵੀ ਮਨਾਹੀ ਕੀਤੀ ਗਈ ਹੈ। ਜਿਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਉਹ ਹੀ ਵਿਆਹ ਵਿੱਚ ਸ਼ਾਮਲ ਹੋ ਸਕਦੇ ਹਨ।

error: Content is protected !!