ਕੇਂਦਰ ਸਰਕਾਰ ਵਲੋਂ ਵਿਦਿਆਰਥੀਆਂ ਲਈ ਆਈ ਵੱਡੀ ਤਾਜਾ ਖਬਰ – ਹੋਣ ਲਗਾ ਇਹ ਕੰਮ

ਆਈ ਤਾਜਾ ਵੱਡੀ ਖਬਰ

ਕਰੋਨਾ ਨੇ ਜਿੱਥੇ ਸਭ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਤੋਂ ਵੱਧ ਅਸਰ ਬੱਚਿਆਂ ਦੀ ਪੜਾਈ ਤੇ ਪਿਆ ਹੈ। ਮਾਰਚ ਤੋਂ ਹੀ ਸਕੂਲਾਂ ਨੂੰ ਬੰਦ ਕਰਨਾ ਪਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਅਕਤੂਬਰ ਤੋਂ ਮੁੜ ਸਕੂਲਾਂ ਨੂੰ ਖੋਲ ਦਿੱਤਾ ਗਿਆ। ਪਰ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਹੀ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਤਾਂ ਜੋ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ। ਸਮੇਂ ਸਮੇਂ ਤੇ ਕੇਂਦਰ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ।

ਹੁਣ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਦਿੱਤੇ ਕੇਂਦਰੀ ਸਕਾਲਰਸ਼ਿਪ ਨਿਯਮਾਂ ਨੂੰ ਤਬਦੀਲ ਕਰ ਦਿੱਤਾ ਹੈ। ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵਜ਼ੀਫੇ ਆਉਣ ਵਾਲੇ ਪੰਜ ਸਾਲਾਂ ਵਿੱਚ ਚਾਰ ਕਰੋੜ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ 59 ਹਜ਼ਾਰ ਕਰੋੜ ਰੁਪਏ ਦਾ ਵਜ਼ੀਫਾ ਦਿੱਤਾ ਜਾਵੇਗਾ। ਵਿਦਿਆਰਥੀਆਂ ਨੂੰ ਸਿੱਖਿਆ ਪ੍ਰਣਾਲੀ ਨਾਲ ਜੋੜਨ ਲਈ ਇਹ ਸਹਾਇਤਾ ਦਿੱਤੀ ਜਾਵੇਗੀ।

ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਾਂਝੇ ਨਾ ਹੋਣਾ ਪਵੇ। ਦਿੱਤੀ ਜਾ ਰਹੀ ਵਜੀਫੇ ਦੀ ਰਕਮ 60% ਕੇਂਦਰ ਸਰਕਾਰ ਅਤੇ 40% ਸੂਬਾ ਸਰਕਾਰ ਵੱਲੋਂ ਦਿੱਤੀ ਜਾਵੇਗੀ। ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨੇ ਦੱਸਿਆ ਹੈ ਕਿ ਇਸ ਸਕੀਮ ਦੇ ਤਹਿਤ ਵਿਦਿਆਰਥੀਆਂ ਦੇ ਖਾਤੇ ਵਿੱਚ ਸਕੋਲਰਸ਼ਿਪ ਪੈਸੇ ਭੇਜੇ ਜਾਣਗੇ। ਜਿਸ ਨਾਲ ਸਮੇਂ ਦੀ ਬੱਚਤ ਹੋਵੇਗੀ। ਇਸ ਸਕੀਮ ਦੇ ਤਹਿਤ ਦਸਵੀਂ ਤੋਂ ਬਾਅਦ ਗਿਆਰਵੀਂ ਕਲਾਸ ਵਿੱਚ ਤੇ ਕੋਰਸ ਦੌਰਾਨ ਵੀ ਇਹ ਸਹਾਇਤਾ ਜਾਰੀ ਕੀਤੀ ਜਾਂਦੀ ਹੈ।

ਇਸ ਯੋਜਨਾ ਨੂੰ ਸੁਰੱਖਿਆ ਦੇ ਉਪਾਵਾਂ ਨਾਲ ਆਨਲਾਈਨ ਪਲੇਟਫਾਰਮ ਰਾਹੀਂ ਲਾਂਚ ਕੀਤਾ ਜਾਵੇਗਾ। ਯੋਗਤਾ ,ਜਾਤੀ ਦੀ ਸਥਿਤੀ, ਅਧਾਰ ,ਪਛਾਣ, ਅਤੇ ਬੈਂਕ ਖਾਤੇ ਦੇ ਵੇਰਵਿਆਂ ਦੀ ਪੋਰਟਲ ਤੇ ਹੀ ਜਾਂਚ ਕੀਤੀ ਜਾਵੇਗੀ। ਇਸ ਸਕੀਮ ਦੇ ਤਹਿਤ ਉੱਚ ਸਿੱਖਿਆ ਕੋਰਸਾਂ ਦੇ ਦਸਵੀਂ ਜਮਾਤ ਨੂੰ ਪੂਰਾ ਕਰਨ ਤੋਂ ਬਾਅਦ ਸਭ ਤੋਂ ਗਰੀਬ ਵਿਦਿਆਰਥੀਆਂ ਨੂੰ ਨਾਮਜ਼ਦ ਕਰਨ ਲਈ ਇਕ ਮੁਹਿੰਮ ਚਲਾਈ ਜਾਏਗੀ। ਅਨੁਮਾਨ ਮੁਤਾਬਕ ਦਸਵੀਂ ਜਮਾਤ ਦੀ ਪੜ੍ਹਾਈ 1.36 ਕਰੋੜ ਵਿਦਿਆਰਥੀ ਜਾਰੀ ਨਹੀਂ ਰੱਖ ਸਕਦੇ। ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਪੰਜ ਸਾਲਾਂ ਵਿੱਚ ਇਸ ਸਕੀਮ ਦੇ ਤਹਿਤ ਲਿਆਂਦਾ ਜਾਵੇਗਾ।

error: Content is protected !!