ਕੇਜਰੀਵਾਲ ਨੇ ਨਹਿਲੇ ਤੇ ਦਹਿਲਾ ਲਗਾਇਆ ਚੰਨੀ ਨੂੰ ਆਖੀ ਅਜਿਹੀ ਗਲ੍ਹ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਦੀਆਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੁੱਝ ਹੀ ਸਮਾਂ ਬਾਕੀ ਬਚਿਆ ਹੈ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਐਲਾਨ ਕੀਤੇ ਜਾ ਰਹੇ ਹਨ ਅਤੇ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਕ-ਦੂਸਰੇ ਉਪਰ ਕਈ ਤਰਾਂ ਦੇ ਨਿਸ਼ਾਨੇ ਵੀ ਸਾਧੇ ਜਾ ਰਹੇ ਹਨ। ਹੁਣ ਕੇਜਰੀਵਾਲ ਨੇ ਨਹਿਲੇ ਤੇ ਦਹਿਲਾ ਲਗਾਇਆ ਹੈ। ਜਿੱਥੇ ਚੰਨੀ ਨੂੰ ਅਜਿਹੀ ਗਲ੍ਹ ਆਖੀ ਹੈ, ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ ਜਿਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਮੋਗਾ ਵਿੱਚ ਇਕ ਰੈਲੀ ਨੂੰ ਸੰਬੋਧਨ ਕੀਤਾ ਗਿਆ।

ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਣ ਵੀ ਕੀਤੇ ਹਨ। ਜਿਸ ਵਿਚ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਔਰਤਾਂ ਦੇ ਖਾਤੇ ਵਿਚ ਇਕ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਦਿੱਤੇ ਜਾਣਗੇ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਤੇ ਤੰਜ਼ ਵੀ ਕੱਸੇ ਗਏ ਹਨ ਜਿਸ ਵਿੱਚ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਮੈਨੂੰ ਧਾਰਾਂ ਚੋਣੀਆਂ ਅਤੇ ਗੁੱਲੀ-ਡੰਡਾ ਖੇਡਣਾ ਨੀ ਆਉਂਦਾ,ਮੈਨੂੰ ਹ-ਸ-ਪ-ਤਾ-ਲ ਤੇ ਸਕੂਲ ਬਣਾਉਂਦੇ ਆਉਂਦੇ ਹਨ।

ਉਨ੍ਹਾਂ ਵੱਲੋਂ ਦਿੱਤੇ ਗਏ ਇਸ ਬਿਆਨ ਦੇ ਸਭ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦੇ ਅਧਾਰ ਤੇ ਪੰਜਾਬ ਵਿੱਚ ਵਿਕਾਸ ਕਾਰਜ ਕੀਤੇ ਜਾਣ ਦਾ ਭਰੋਸਾ ਦੁਆਇਆ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨਕਲੀ ਅਰਵਿੰਦ ਕੇਜਰੀਵਾਲ ਆਖਿਆ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਦਿਆਂ ਹੋਇਆ ਆਖਿਆ ਗਿਆ ਹੈ ਕਿ ਮੈਨੂੰ ਧਾਰਾਂ ਚੋਣੀਆਂ ਤੇ ਗੁੱਲੀ-ਡੰਡਾ ਖੇਡਣਾ ਨਹੀਂ ਆਉਂਦਾ ਪਰ ਮੈਨੂੰ ਹਸਪਤਾਲ ਤੇ ਸਕੂਲ ਬਣਾਉਂਦੇ ਆਉਂਦੇ ਹਨ। ਉਨਾਂ ਮੁੱਖ ਮੰਤਰੀ ਤੇ ਤੰਜ ਕੱਸਦੇ ਹੋਏ ਆਖਿਆ ਹੈ ਕਿ ਉਨ੍ਹਾਂ ਵੱਲੋਂ ਵੀ ਮੁਹੱਲਾ ਕਲੀਨਿਕ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਹੈ।

error: Content is protected !!