ਕੈਪਟਨ ਦੇ ਦਫਤਰ ਚ ਹੋ ਗਈ ਇਹ ਵਾਰਦਾਤ – 3 ਨੂੰ ਕੀਤਾ ਗਿਆ ਗਿਰਫ਼ਤਾਰ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਵਧ ਰਹੀਆਂ ਲੁੱਟਾ ਖੋਹਾ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਦਰਜ ਕੀਤਾ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਦੀ ਲੁਟੇਰਿਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਵੱਖ-ਵੱਖ ਤਰੀਕਿਆ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਲੋਕਾਂ ਦੀ ਸੋਚ ਤੋ ਪਰੇ ਹੁੰਦੇ ਹਨ। ਪੁਲੀਸ ਵੱਲੋਂ ਜਿੱਥੇ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੇ ਤਰੀਕੇ ਅਪਣਾਏ ਜਾਂਦੇ ਹਨ। ਉਥੇ ਹੀ ਅਜਿਹੇ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ। ਜਿਸ ਨਾਲ ਪੁਲੀਸ ਦੀ ਮੋਜੂਦਗੀ ਉਪਰ ਵੀ ਕਈ ਤਰਾਂ ਦੇ ਸਵਾਲ ਖੜੇ ਹੋ ਜਾਂਦੇ ਹਨ। ਜਿੱਥੇ ਇਸ ਸਮੇਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਵੀ ਵਧ ਰਿਹਾ ਹੈ।

ਹੁਣ ਕੈਪਟਨ ਦੇ ਦਫ਼ਤਰ ਵਿੱਚ ਇਹ ਵਾਰਦਾਤ ਹੋ ਗਈ ਹੈ ਜਿੱਥੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਕਾਂਗਰਸ ਪਾਰਟੀ ਤੋਂ ਵੱਖ ਹੋਣ ਤੋਂ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਸੀ ਉਥੇ ਹੀ ਬੀਤੇ ਦਿਨੀਂ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ,ਦਫ਼ਤਰ ਦੇ ਉਦਘਾਟਨ ਸਮਾਰੋਹ ਦੇ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾ ਦੇ ਪੰਜ ਮਹਿੰਗੇ ਫੋਨ ਇੱਕ ਗੈਂਗ ਵੱਲੋਂ ਚੋਰੀ ਕੀਤੇ ਗਏ ਹਨ।

ਇਸ ਘਟਨਾ ਦੀ ਜਾਣਕਾਰੀ ਸੈਕਟਰ 3 ਦੀ ਪੁਲਿਸ ਨੂੰ ਦਿੱਤੀ ਗਈ ਹੈ ਜਿੱਥੇ ਖੰਨਾ ਸ਼ਸ਼ੀ ਵਰਧਨ ਵੱਲੋਂ ਇਸ ਦੀ ਸ਼ਿਕਾਇਤ ਕੀਤੀ ਗਈ। ਪੁਲੀਸ ਵੱਲੋਂ ਇਸ ਘਟਨਾ ਦੀ ਜਾਂਚ ਕਰਦੇ ਹੋਏ ਵੀਡੀਓ ਫੁਟੇਜ ਦੇਖੀ ਅਤੇ ਇਕ ਨੌਜਵਾਨ ਵੱਲੋਂ ਬਣਾਈ ਗਈ ਵੀਡੀਓ ਵਿਚ ਫੋਨ ਚੋਰੀ ਕਰਦਾ ਹੋਇਆ ਨੌਜਵਾਨ ਕੈਦ ਹੋ ਗਿਆ।ਜਿਸ ਦੀ ਪਛਾਣ ਸੰਜੀਵਨ ਵਾਸੀ ਖਰੜ ਵਜੋਂ ਹੋਈ ਹੈ। ਜੋ ਆਪਣੇ ਸਾਥੀਆਂ ਦੇ ਨਾਲ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਸੀ ਤੇ ਜਿਸ ਨੇ ਕੁੜਤਾ ਪਜਾਮਾ ਪਾਇਆ ਹੋਇਆ ਸੀ।

ਪੁਲਿਸ ਵੱਲੋਂ ਜਿਥੇ ਇਸ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਪੜਤਾਲ ਕੀਤੀ ਗਈ। ਉਥੇ ਹੀ ਦੋ ਦੋਸ਼ੀ ਰਾਜੇਸ਼ ਅਤੇ ਸਾਹਿਲ ਵੀ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕੋਲੋਂ ਚੋਰੀ ਕੀਤੇ ਹੋਏ ਪੰਜ ਮਹਿੰਗੇ ਮੋਬਾਇਲ ਫ਼ੋਨ ਵੀ ਬਰਾਮਦ ਕਰ ਲਏ ਗਏ ਹਨ। ਇਨ੍ਹਾਂ ਤਿੰਨ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੈਕਟਰ-9 ਵਿਚ ਸ਼ੋਅਰੂਮ ਨੰਬਰ 61 ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਦੇ ਦਫ਼ਤਰ ਦਾ ਉਦਘਾਟਨ 6 ਦਸੰਬਰ ਨੂੰ ਕੀਤਾ ਗਿਆ ਸੀ।

error: Content is protected !!