ਕੌਂਸਲਰ ਦੀ ਪਤਨੀ ਦੀ ਫੋਟੋ ਖਿੱਚਣ ਤੇ ਮਚਿਆ ਹੜਕੰਪ – ਪੰਜਾਬ ਚ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕੱਲ 20 ਫਰਵਰੀ ਨੂੰ ਐਤਵਾਰ ਦੇ ਦਿਨ ਜਿੱਥੇ ਵਿਧਾਨ ਸਭਾ ਚੋਣਾਂ ਸ਼ਾਂਤਮਈ ਢੰਗ ਨਾਲ ਹੋ ਗਈਆਂ ਹਨ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਆਪਣੀ ਪਾਰਟੀ ਦੀ ਜਿੱਤ ਵਾਸਤੇ ਕੋਸ਼ਿਸ਼ਾਂ ਕੀਤੀਆਂ ਗਈਆਂ। ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਜਿਥੇ ਲਗਾਤਾਰ ਹੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ। ਉਥੇ ਹੀ ਪਾਰਟੀ ਦੇ ਮੁੱਖ ਕਾਰਜ ਕਰਤਾਵਾਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਜਾ ਕੇ ਉਨ੍ਹਾਂ ਹਲਕਿਆਂ ਤੋਂ ਐਲਾਨੇ ਗਏ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ। ਵੱਖ-ਵੱਖ ਪਾਰਟੀਆਂ ਵੱਲੋਂ ਲੋਕਾਂ ਨੂੰ ਭਰਮਾਉਣ ਵਾਸਤੇ ਬਹੁਤ ਸਾਰੇ ਵਾਅਦੇ ਵੀ ਚੋਣਾਂ ਦੇ ਦੌਰਾਨ ਕੀਤੇ ਗਏ।

ਕੱਲ ਕਿਥੇ ਸ਼ਾਂਤਮਈ ਢੰਗ ਦੇ ਨਾਲ ਚੋਣਾਂ ਹੋਈਆਂ ਹਨ ਉੱਥੇ ਹੀ ਕਈ ਜਗ੍ਹਾ ਤੋਂ ਚੋਣਾ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਹੁਣ ਕੌਂਸਲਰ ਦੀ ਪਤਨੀ ਦੀ ਫੋਟੋ ਖਿੱਚੇ ਜਾਣ ਤੇ ਹੜਕੰਪ ਮਚਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਉਸ ਸਮੇਂ ਸਥਿਤੀ ਕੁਝ ਗੰਭੀਰ ਬਣ ਗਈ ਜਦੋਂ ਸਥਾਨਕ ਗਾਜੀ ਗੁੱਲਾ ਕੋਲ ਵਾਰਡ ਨੰਬਰ 66 ਵਿੱਚ ਕੌਂਸਲਰ ਦੀ ਪਤਨੀ ਵੱਲੋਂ ਜਦੋਂ ਇਕ ਬਜ਼ੁਰਗ ਨੂੰ ਵੋਟ ਪਾਉਣ ਵਾਸਤੇ ਪੋਲਿੰਗ ਬੂਥ ਵੱਲ ਲਿਜਾਇਆ ਗਿਆ ਤਾਂ, ਕੌਂਸਲਰ ਦੀ ਪਤਨੀ ਦੀ ਜਿੱਥੇ ਕਾਂਗਰਸੀ ਵਰਕਰਾਂ ਵੱਲੋਂ ਫੋਟੋ ਖਿੱਚੀ ਗਈ ਉੱਥੇ ਹੀ ਉਸ ਦਾ ਇਸ ਵਾਸਤੇ ਪਿੱਛਾ ਕੀਤਾ ਗਿਆ।

ਜਿੱਥੇ ਉਨ੍ਹਾਂ ਵੱਲੋਂ ਫੋਨ ਉਪਰ ਵੀ ਵੋਟ ਪਾਉਣ ਵਾਸਤੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੀ ਕਾਲ ਰਿਕਾਰਡਿੰਗ ਕੀਤੀ ਗਈ ਹੈ। ਇਸ ਘਟਨਾ ਦੇ ਕਾਰਨ ਜਿੱਥੇ ਕੌਂਸਲਰ ਦੇ ਹਮਾਇਤੀਆਂ ਵੱਲੋਂ ਕਾਂਗਰਸੀ ਵਰਕਰਾਂ ਦੇ ਖਿਲਾਫ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੰਦੇ ਹੋਏ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉੱਥੇ ਹੀ ਇਸ ਗੱਲ ਨੂੰ ਲੈ ਕੇ ਸਥਿਤੀ ਗੰਭੀਰ ਹੋਣ ਤੇ ਪੁਲਸ ਫੋਰਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਇਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਕੱਲ ਅਮਨ ਅਮਾਨ ਨਾਲ ਚੋਣਾਂ ਹੋਈਆਂ ਹਨ ਉਥੇ ਹੀ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰੀਆਂ ਹਨ।

error: Content is protected !!