ਖੁਸ਼ਖਬਰੀ : ਵਿਦਿਆਰਥੀਆਂ ਨੂੰ ਮੁਫ਼ਤ ਸਿਖਿਆ ਦੇਣ ਬਾਰੇ ਇਥੇ ਹੋ ਗਿਆ ਇਹ ਐਲਾਨ – ਮਾਪਿਆਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਜਿੱਥੇ ਬੱਚਿਆਂ ਦੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਪਿਛਲੇ ਸਾਲ ਦੇਸ਼ ਅੰਦਰ ਜਿੱਥੇ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬੱਚਿਆਂ ਦੀ ਪੜ੍ਹਾਈ ਆਨਲਾਈਨ ਵੀ ਜਾਰੀ ਰੱਖੀ ਗਈ ਅਤੇ ਹੁਣ ਕਰੋਨਾ ਵਿਚ ਕਮੀ ਆਉਣ ਤੋਂ ਬਾਅਦ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਕਰੋਨਾ ਪਾਬੰਦੀਆਂ ਦੇ ਅਨੁਸਾਰ ਖੋਲ੍ਹਿਆ ਗਿਆ ਹੈ। ਉਥੇ ਹੀ ਸਕੂਲਾਂ ਵਿੱਚ ਆਉਣ ਵਾਲੇ ਅਧਿਆਪਕਾਂ ਅਤੇ ਬਾਕੀ ਸਟਾਫ਼ ਨੂੰ ਵੀ ਟੀਕਾਕਰਨ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ।

ਜਿਸ ਸਦਕਾ ਬੱਚਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ। ਹੁਣ ਵਿਦਿਆਰਥੀ ਦੀ ਮੁਫ਼ਤ ਸਿੱਖਿਆ ਨੂੰ ਲੈ ਕੇ ਇਕ ਵੱਡਾ ਐਲਾਨ ਹੋਇਆ ਹੈ ਜਿਸ ਨਾਲ ਮਾਪਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਕਰਵਾਰ ਨੂੰ ਰਾਜ ਪੱਧਰੀ ਕਰਵਾਏ ਗਏ ਸਮਾਗਮ ਵਿੱਚ ਪੰਚਕੂਲਾ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸਨਮਾਨ ਪ੍ਰੋਗਰਾਮ ਦੌਰਾਨ ਜਿੱਥੇ ਸਿਵਲ ਪ੍ਰੀਖਿਆਵਾਂ 2020 ਵਿੱਚ ਅਤੇ 2021 ਐਡਵਾਂਸ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ।

ਉੱਥੇ ਹੀ ਇਸ ਰਾਜ ਪੱਧਰੀ ਸਮਾਰੋਹ ਦੌਰਾਨ ਐਲਾਨ ਕੀਤਾ ਗਿਆ ਹੈ ਕਿ ਹਰਿਆਣਾ ਸੂਬੇ ਅੰਦਰ ਉਹਨਾਂ ਵਿਦਿਆਰਥੀਆਂ ਨੂੰ ਮੁਫ਼ਤ ਵਿਚ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਜਿਨ੍ਹਾਂ ਦੇ ਪਰਿਵਾਰ ਦੀ ਆਮਦਨ ਸਾਲਾਨਾ 1.80 ਲੱਖ ਰੁਪਏ ਤੋਂ ਘੱਟ ਹੈ। ਅਜਿਹੇ ਪਰਵਾਰਾਂ ਦੀ ਪਰਿਵਾਰਕ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਕੋਈ ਵੀ ਬੱਚਾ ਗਰੀਬੀ ਦੇ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹਿ ਸਕੇ ਤੇ ਉਸ ਬੱਚੇ ਦੇ ਸੁਪਨਿਆਂ ਨੂੰ ਉਡਾਣ ਨਾ ਮਿਲ ਸਕੇ।

ਉਥੇ ਹੀ ਉਨ੍ਹਾਂ ਦੱਸਿਆ ਕਿ ਰਾਜ ਅੰਦਰ ਲਾਗੂ ਕੀਤੀ ਗਈ ਪਰਿਵਾਰ ਪਹਿਚਾਣ ਪੱਤਰ ਯੋਜਨਾ , ਜਿਸ ਦੇ ਤਹਿਤ ਉਨ੍ਹਾਂ ਪਰਵਾਰਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਦੀ ਆਮਦਨ 1.80 ਲੱਖ ਤੋਂ ਘੱਟ ਹੈ ਉਨ੍ਹਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਉਥੇ ਹੀ ਉਨ੍ਹਾਂ ਗੱਲਬਾਤ ਕਰਦੇ ਹੋਏ ਸ਼ੁਕਰਵਾਰ ਨੂੰ ਆਖਿਆ ਹੈ ਕਿ ਸਰਕਾਰ ਦੀ ਇਸ ਯੋਜਨਾ ਦੇ ਨਾਲ ਕਿਸੇ ਵੀ ਗ਼ਰੀਬ ਪਰਿਵਾਰ ਦਾ ਪ੍ਰਤਿਭਾਸ਼ਾਲੀ ਬੱਚਾ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਰਹਿ ਸਕੇਗਾ।

error: Content is protected !!