ਖੱਟੜ ਨੇ ਮੁੱਖ ਮੰਤਰੀ ਹੋਣ ਦੇ ਬਾਵਜੂਦ ਕਹੀ ਅਜਿਹੀ ਗਲ੍ਹ ਕਿਸਾਨਾਂ ਬਾਰੇ ਕੇ ਸੁਣ ਸਭ ਰਹਿ ਗਏ ਹੈਰਾਨ ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਹੀ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਇਨ੍ਹਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੇਂਦਰ ਸਰਕਾਰ ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਆਏ ਦਿਨ ਹੀ ਕਿਸਾਨੀ ਸੰਘਰਸ਼ ਤੇਜ ਕੀਤਾ ਜਾ ਰਿਹਾ ਹੈ ਅਤੇ ਭਾਜਪਾ ਵਿਧਾਇਕਾਂ ਦੀਆਂ ਰੈਲੀਆਂ ਅਤੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉਥੇ ਹੀ ਕਈ ਜਗ੍ਹਾ ਤੇ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਜਾ ਰਿਹਾ ਹੈ। ਕੱਲ੍ਹ ਯੂਪੀ ਵਿੱਚ ਕਿਸਾਨਾਂ ਵੱਲੋਂ ਜਿੱਥੇ ਉਪ ਮੁੱਖ ਮੰਤਰੀ ਨੂੰ ਰੈਲੀ ਦੌਰਾਨ ਰੋਕਿਆ ਗਿਆ ਤੇ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿ-ਰੋ-ਧ ਕੀਤਾ ਗਿਆ।

ਓਥੇ ਹੀ ਕਾਰ ਚੜ੍ਹਾ ਦਿੱਤੇ ਜਾਣ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋਈ ਹੈ ਅਤੇ ਬਹੁਤ ਸਾਰੇ ਜ਼ਖਮੀ ਵੀ ਹੋ ਗਏ ਹਨ। ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਸਾਨਾਂ ਬਾਰੇ ਅਜਿਹੀ ਗੱਲ ਆਖੀ ਗਈ ਹੈ ਜਿਸ ਨੂੰ ਸੁਣ ਕੇ ਸਭ ਹੈਰਾਨ ਹਨ ਅਤੇ ਸਭ ਪਾਸੇ ਚਰਚਾ ਹੋ ਰਹੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕੱਲ੍ਹ ਚੰਡੀਗੜ੍ਹ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਵਿਵਾਦਤ ਬਿਆਨ ਦਿੱਤਾ ਗਿਆ ਹੈ।

ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਹਰਿਆਣਾ ਦੇ ਉੱਤਰ-ਪੱਛਮੀ ਹਰਿਆਣਾ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਬਕ ਸਿਖਾਉਣ ਲਈ ਹੁਣ ਜੈਸੇ ਕੋ ਤੈਸਾ ਜਵਾਬ ਦੇਣ ਵਾਸਤੇ ਹਰ ਜ਼ਿਲੇ ਵਿੱਚ 500 ਤੋ 700 ਲੋਕਾਂ ਨੂੰ ਖੜਾ ਕੀਤਾ ਜਾਣਾ ਚਾਹੀਦਾ ਹੈ ਜੋ ਡਾਂਗ ਨਾਲ ਕਿਸਾਨਾਂ ਨੂੰ ਜਵਾਬ ਦੇ ਸਕਣ,ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਵਾਬ ਦੇਣ ਵਾਲੇ ਲੋਕਾਂ ਨੂੰ ਡਰਨਾ ਨਹੀਂ ਚਾਹੀਦਾ ਅਤੇ ਜ਼ਮਾਨਤ ਦੀ ਪ੍ਰਵਾਹ ਨਾ ਕਰਨ। ਕਿਉਂਕਿ ਕੁਝ ਦਿਨ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਇਹ ਲੋਕ ਇਨ੍ਹਾਂ ਕੁੱਝ ਸਿੱਖ ਲੈਣਗੇ ਕੇ ਲੀਡਰ ਬਣ ਕੇ ਨਿਕਲ ਸਕਦੇ ਹਨ।

ਉਨ੍ਹਾਂ ਕਿਹਾ ਕਿ ਹੁਣ ਸਾਹਮਣੇ ਆਉਣ ਵਾਲੀਆਂ ਸਵੈ-ਸੇਵੀ ਸੰਸਥਾਵਾਂ, ਅਤੇ ਨਵੀਆਂ ਕਿਸਾਨ ਜਥੇਬੰਦੀਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਅੱਗੇ ਲਿਆਉਣਾ ਚਾਹੀਦਾ ਹੈ। ਇਹ ਸਭ ਕੁਝ ਮੀਟਿੰਗ ਵਿਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਉਨ੍ਹਾਂ ਵੱਲੋਂ ਇਹ ਸਭ ਕੁਝ ਆਖਿਆ ਗਿਆ ਹੈ।

error: Content is protected !!