ਗਗਨਦੀਪ ਦੇ ਬਾਰੇ ਹੋਇਆ ਨਵਾਂ ਵੱਡਾ ਖੁਲਾਸਾ ਧਮਾਕੇ ਤੋਂ 2 ਦਿਨ ਪਹਿਲਾਂ ਕੀਤਾ ਸੀ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਇਸ ਸਮੇਂ ਸਿਆਸਤ ਦਾ ਮਾਹੌਲ ਕਾਫੀ ਗਰਮਾਇਆ ਹੋਇਆ ਹੈ ਉੱਥੇ ਹੀ ਬੀਤੇ ਕੁਝ ਦਿਨਾਂ ਤੋਂ ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ਕਾਰਨ ਵੀ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿੱਥੇ ਫ਼ਿਰ ਤੋਂ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਉਥੇ ਹੀ ਬੀਤੇ ਦਿਨੀਂ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਦੂਜੀ ਮੰਜਿਲ ਤੇ ਧਮਾਕੇ ਕਾਰਨ ਜਿਥੇ ਕੁਝ ਲੋਕਾਂ ਦੀ ਜਾਨ ਗਈ ਅਤੇ ਬਹੁਤ ਸਾਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਨ। ਉਥੇ ਹੀ ਇਸ ਘਟਨਾ ਨੂੰ ਲੈ ਕੇ ਪੁਲੀਸ ਅਤੇ ਖੁਫ਼ੀਆ ਏਜੰਸੀਆਂ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਸਥਾਨ ਤੋਂ ਪ੍ਰਾਪਤ ਹੋਣ ਵਾਲੀ ਲਾਸ਼ ਖੰਨਾ ਦੇ ਸਾਬਕਾ ਹੌਲਦਾਰ ਗਗਨਦੀਪ ਸਿੰਘ ਦੀ ਦੱਸੀ ਗਈ ਸੀ। ਹੁਣ ਗਗਨਦੀਪ ਬਾਰੇ ਇਕ ਵੱਡਾ ਖੁਲਾਸਾ ਹੋਇਆ ਹੈ ਜਿਥੇ ਧਮਾਕੇ ਤੋਂ ਦੋ ਦਿਨ ਪਹਿਲਾਂ ਦੇ ਕੰਮ ਕੀਤਾ ਗਿਆ ਸੀ। ਸਭ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਬੀਤੇ ਦਿਨੀਂ ਹੋਏ ਬੰਬ ਧਮਾਕੇ ਬਾਰੇ ਜਿਥੇ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਗਗਨਦੀਪ ਸਿੰਘ ਨਾਲ ਜੁੜੀਆਂ ਹੋਈਆਂ ਕਈ ਅਹਿਮ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਸ ਵੱਲੋਂ ਇਕ ਹੋਟਲ ਵਿਚ ਆਪਣੀ ਮਹਿਲਾ ਦੋਸਤ ਨਾਲ ਰੁੱਕੇ ਹੋਣ ਦੀਆਂ ਸੀ ਸੀ ਟੀ ਵੀ ਫੁਟੇਜ਼ ਸਾਹਮਣੇ ਆਈਆਂ ਹਨ।

ਜਿੱਥੇ ਉਹ ਇਸ ਘਟਨਾ ਤੋਂ ਪਹਿਲਾਂ ਤਿੰਨ ਤੋਂ ਚਾਰ ਘੰਟੇ ਲਈ ਠਹਿਰੇ ਸਨ। ਉਥੇ ਹੀ ਜਾਂਚ ਟੀਮਾਂ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ। ਇਹ ਵੀ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਹੋ ਸਕਦਾ ਹੈ ਕਿ ਉਨ੍ਹਾਂ ਵੱਲੋਂ ਵਿਸਫੋਟਕ ਸਮੱਗਰੀ ਨੂੰ ਹੋਟਲ ਦੇ ਕਮਰੇ ਵਿੱਚ ਲਿਆਂਦਾ ਹੋ ਸਕਦਾ ਹੈ।

ਇਹ ਵੀ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਕਿਤੇ ਬੰਬ ਨੂੰ ਅਸੈਂਬਲ ਹੋਟਲ ਦੇ ਉਸ ਕਮਰੇ ਵਿਚ ਨਾ ਕੀਤਾ ਗਿਆ ਹੈ। ਉੱਥੇ ਹੀ ਸੂਤਰਾਂ ਅਨੁਸਾਰ ਇਸ ਮਾਮਲੇ ਨਾਲ ਹੋਰ ਵੀ ਕਈ ਵੱਡੇ ਖੁਲਾਸੇ ਸਾਹਮਣੇ ਆ ਸਕਦੇ ਹਨ। ਬੀਤੇ ਦਿਨੀਂ ਇਸ ਮਾਮਲੇ ਨਾਲ ਜੁੜੇ ਹੋਏ ਦੋਸ਼ੀ ਦੇ ਰਿਸ਼ਤੇਦਾਰਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਸੀ। ਜਾਂਚ ਟੀਮਾਂ ਵੱਲੋਂ ਇਸ ਮਾਮਲੇ ਵਿਚ ਅਜੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

error: Content is protected !!