ਗੁਰਦਵਾਰਾ ਸਾਹਿਬ ਚ ਬੇਅਦਬੀ ਕਰਨ ਆਇਆ ਮੁੰਡਾ ਕੀਤਾ ਗਿਆ ਕਾਬੂ – ਕਹਿੰਦਾ 1 ਲੱਖ ਚ ਹੋਈ ਸੀ ਗਲ੍ਹ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਚੋਣਾ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਪੰਜਾਬ ਵਿਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੁਲਿਸ ਨਾਕੇ ਵੀ ਵਧਾ ਦਿੱਤੇ ਗਏ ਹਨ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਚੋਣਾਂ ਦੇ ਇਸ ਮਾਹੌਲ ਵਿਚ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਤੇ ਦਿਨੀ ਜਿੱਥੇ ਸਰਹੱਦੀ ਖੇਤਰਾਂ ਵਿਚ ਬਹੁਤ ਸਾਰੀਆਂ ਚੀਜ਼ਾਂ ਪ੍ਰਾਪਤ ਕੀਤੀਆਂ ਗਈਆਂ ਹਨ, ਇਸ ਲਈ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਪੰਜਾਬ ਵਿੱਚ ਬੇਅਦਬੀ ਦੇ ਵੀ ਬਹੁਤ ਸਾਰੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ ਜਿਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਆਉਂਦੇ ਪਿੰਡ ਭਿੰਡੀ ਔਲਖ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸ਼ਨੀਵਾਰ ਦੀ ਸ਼ਾਮ ਨੂੰ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਗੁਰਦੁਆਰਾ ਸਾਹਿਬ ਵਿੱਚ 4:45 ਮਿੰਟ ਤੇ ਚੋਰੀ ਕਰਨ ਆਏ ਇਕ ਨੌਜਵਾਨ ਨੂੰ ਪਿੰਡ ਵਾਸੀਆਂ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪਿੰਡ ਵਾਸੀਆਂ ਵੱਲੋਂ ਕੁੱਟਮਾਰ ਕਰਕੇ ਉਸ ਨੌਜਵਾਨ ਤੋਂ ਉਸ ਦੇ ਆਉਣ ਦਾ ਕਾਰਨ ਪੁੱਛਿਆ ਗਿਆ।

ਫੜਿਆ ਗਿਆ ਨੌਜਵਾਨ ਜਿੱਥੇ ਪਿੰਡ ਦਾ ਹੀ ਗੁਰਸਾਹਿਬ ਸਿੰਘ ਪੁੱਤਰ ਜੰਗ ਸਿੰਘ ਹੈ। ਉਸ ਨੇ ਦੱਸਿਆ ਕਿ ਉਹ ਚੋਰੀ ਕਰਨ ਦੇ ਮਕਸਦ ਨਾਲ ਆਏ ਸਨ। ਪਰ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਇਕ ਨੌਜਵਾਨ ਹੀ ਕੰਧ ਟੱਪ ਕੇ ਅੰਦਰ ਆਉਂਦਾ ਦਿਖਾਈ ਦੇ ਰਿਹਾ ਹੈ ਜਦ ਕਿ ਉਸਦੇ ਨਾਲ ਕੋਈ ਹੋਰ ਵਿਅਕਤੀ ਮੌਜੂਦ ਨਹੀਂ ਸੀ।

ਪਿੰਡ ਵਾਸੀਆਂ ਵੱਲੋਂ ਉਸ ਨੂੰ ਕਾਬੂ ਕੀਤਾ ਗਿਆ ਹੈ ਜਿਸ ਨੇ ਦੱਸਿਆ ਕਿ ਪਿੰਡ ਦੇ ਇਕ ਹੋਰ ਵਿਅਕਤੀ ਗੰਨਾ ਵੱਲੋਂ ਉਸਨੂੰ ਇਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਕਿ ਅਗਰ ਉਹ ਬੇਅਦਬੀ ਕਰੇਗਾ ਤਾਂ ਉਸ ਨੂੰ ਇੱਕ ਲੱਖ ਰੁਪਏ ਦਿੱਤੇ ਜਾਣਗੇ। ਉਸ ਨੇ ਦੱਸਿਆ ਕਿ ਚੋਰੀ ਨੂੰ ਅੰਜਾਮ ਇਕ ਹੋਰ ਨੌਜਵਾਨ ਵੱਲੋਂ ਦਿੱਤਾ ਗਿਆ ਹੈ। ਨਸ਼ੇ ਦੇ ਲਾਲਚ ਵਿਚ ਆ ਕੇ ਉਸ ਵੱਲੋਂ ਇਹ ਸਭ ਕੀਤਾ ਜਾ ਰਿਹਾ ਸੀ।

error: Content is protected !!