ਗੁਰਦਵਾਰਾ ਸਾਹਿਬ ਚ ਮਾੜੇ ਲੋਕਾਂ ਨੇ ਕੀਤਾ ਅਜਿਹਾ ਕੰਮ ਦੇਖ ਸਭ ਰਹਿ ਗਏ ਹੈਰਾਨ – ਪੁਲਸ ਕਰ ਰਹੀ ਭਾਲ

ਆਈ ਤਾਜ਼ਾ ਵੱਡੀ ਖਬਰ 

ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਪੁਲਿਸ ਨੂੰ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਪੰਜਾਬ ਦੇ ਖਰਾਬ ਹੋਣ ਵਾਲੇ ਮਾਹੌਲ ਨੂੰ ਬਚਾਇਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਗੈਰ ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਸਾਰੇ ਲੋਕ ਹੈਰਾਨ ਰਹਿ ਜਾਂਦੇ ਹਨ। ਪੰਜਾਬ ਵਿੱਚ ਜਿਥੇ ਪਿਛਲੇ ਕੁਝ ਸਮੇਂ ਤੋਂ ਨਸ਼ੇ, ਚੋਰੀ ਲੁੱਟ-ਖੋਹ ਅਤੇ ਠੱਗੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਉਥੇ ਹੀ ਇਨ੍ਹਾਂ ਚੋਰਾਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਪਰ ਹੁਣ ਅਜਿਹੀਆਂ ਘਟਨਾਵਾਂ ਨੂੰ ਚੋਰਾਂ ਵੱਲੋਂ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।

ਗੁਰਦੁਆਰਾ ਸਾਹਿਬ ਵਿੱਚ ਮਾੜੇ ਲੋਕਾਂ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਜਿਸ ਨੂੰ ਦੇਖ ਕੇ ਸਾਰੇ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕੰਦਪੁਰ ਇਲਾਕੇ ਅਧੀਨ ਆਉਂਦੇ ਬਹੁਤ ਸਾਰੇ ਪਿੰਡਾਂ ਦੇ ਧਾਰਮਿਕ ਅਸਥਾਨਾਂ ਵਿਚ ਚੋਰਾਂ ਵੱਲੋਂ ਇਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਸ਼ਿਕਾਰ ਬਣਾਇਆ ਜਾ ਰਿਹਾ ਹੈ। ਜਿਸ ਨਾਲ ਲੋਕਾਂ ਵਿੱਚ ਗੁੱਸਾ ਵੀ ਵੇਖਿਆ ਜਾ ਰਿਹਾ ਹੈ। ਮੁਕੰਦਪੁਰ ਦੇ ਕਲਗੀਧਰ ਗੁਰਦੁਆਰਾ ਸਾਹਿਬ ਵਿੱਚ ਬੀਤੀ ਰਾਤ 3 ਵਜੇ ਦੇ ਕਰੀਬ ਦੋ ਮੋਨੇ ਨੌਜਵਾਨਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਤਾਲੇ ਤੋੜ ਕੇ ਪੈਸਿਆਂ ਨਾਲ ਭਰੇ ਹੋਏ ਗਲੇ ਨੂੰ ਚੋਰੀ ਕੀਤਾ ਗਿਆ ਹੈ ਅਤੇ ਮੋਟਰ ਸਾਈਕਲ ਉਪਰ ਫਰਾਰ ਹੋ ਗਏ।

ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ ਜਿੱਥੇ ਉਨ੍ਹਾਂ ਵਲੋ ਲਾਈਟ ਨੂੰ ਬੰਦ ਕੀਤਾ ਗਿਆ ਸੀ, ਉਸ ਤੋਂ ਬਾਅਦ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਬੁੱਧਵਾਰ ਸਵੇਰੇ ਚਾਰ ਵਜੇ ਦੇ ਕਰੀਬ ਗ੍ਰੰਥੀ ਬਾਬਾ ਰਣਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਹੀ ਨਿਤਨੇਮ ਲਈ ਗੁਰਦੁਆਰਾ ਸਾਹਿਬ ਪਹੁੰਚੇ, ਉਹ ਵੇਖ ਕੇ ਹੈਰਾਨ ਰਹਿ ਗਏ ਕਿ ਗੁਰਦੁਆਰਾ ਸਾਹਿਬ ਵਿਚ ਦਰਬਾਰ ਸਾਹਿਬ ਦਾ ਤਾਲਾ ਤੋੜਿਆ ਗਿਆ ਸੀ ਅਤੇ ਗੱਲਾ ਵੀ ਗਾਇਬ ਸੀ।

ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਪ੍ਰਬੰਧਕ ਕਮੇਟੀ ਅਤੇ ਪੁਲੀਸ ਨੂੰ ਦਿੱਤੀ ਗਈ। ਜਿਨ੍ਹਾਂ ਵੱਲੋਂ ਮੌਕੇ ਤੇ ਆ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਗੱਲੇ ਵਿੱਚ ਕਰੀਬ 30 ਹਜ਼ਾਰ ਰੁਪਏ ਸਨ। ਇਸ ਤਰਾਂ ਹੀ ਸਾਧਪੁਰ ਘਟਨਾ ਨਾਲ ਸਬੰਧਤ ਇੱਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਜਾ ਚੁਕਾ ਹੈ। ਇਸ ਤੋਂ ਪਹਿਲਾ ਗੁਣਾਚੌਰ ਵਿਖੇ ਵੀ ਦਰਬਾਰ ਬਾਬਾ ਹਾਥੀ ਰਾਮ ਅਤੇ ਸਾਧਪੁਰ ਦੇ ਗੁਰੂ ਘਰ ਵਿੱਚ ਚੋ-ਰੀ ਦੀਆਂ ਵਾਰਦਾਤਾਂ ਸਾਹਮਣੇ ਆਈਆਂ ਸਨ।

error: Content is protected !!