ਗੁਰਦਵਾਰਾ ਸਾਹਿਬ ਦੇ ਸਰੋਵਰ ਚ ਵਾਪਰਿਆ ਇਹ ਭਾਣਾ ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੁਝ ਘਟਨਾਵਾਂ ਤੇ ਹਾਦਸੇ ਅਜਿਹੇ ਹੁੰਦੇ ਹਨ ਜੋ ਦਿਲ ਨੂੰ ਝਿੰਜੋੜ ਕੇ ਰੱਖ ਦਿੰਦੇ ਹਨ । ਹਰ ਰੋਜ਼ ਹੀ ਵੱਖ ਵੱਖ ਤਰ੍ਹਾਂ ਦੇ ਹਾਦਸੇ ਤੇ ਅਣਹੋਣੀਆਂ ਵਾਪਰਦੀਆਂ ਹਨ , ਜੋ ਸਭ ਨੂੰ ਹੀ ਹੈ-ਰਾ-ਨ ਕਰ ਦਿੰਦੀਆਂ ਹਨ । ਕਈ ਵਾਰ ਤਾਂ ਅਜਿਹੇ ਹਾਦਸਿਆਂ ਤੇ ਯਕੀਨ ਕਰਨਾ ਬੇਹੱਦ ਮੁਸ਼ਕਲ ਹੋ ਜਾਂਦਾ ਹੈ ਕਿਉਂਕਿ ਅਜਿਹੇ ਹਾਦਸੇ ਦਿਲ ਦਹਿਲਾਉਣ ਵਾਲੇ ਹਾਦਸੇ ਹੁੰਦੇ ਹਨ ਤੇ ਅਜਿਹਾ ਹੀ ਦਿਲ ਦਹਿਲਾਉਣ ਵਾਲਾ ਹਾਦਸਾ ਵਾਪਰਿਆ ਗੁਰੂ ਘਰ ਦੇ ਵਿਚ। ਜਿੱਥੇ ਗੁਰੂਘਰ ਦੇ ਸਰੋਵਰ ਦੇ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ । ਜਿਸ ਦੇ ਚੱਲਦੇ ਲੋਕਾਂ ਦੇ ਵਿੱਚ ਡਰ ਅਤੇ ਸ-ਹਿ-ਮ ਦਾ ਮਾਹੌਲ ਫੈਲ ਚੁੱਕਿਆ ਹੈ । ਜਦ ਇਹ ਖ਼ਬਰ ਇਲਾਕੇ ਵਿੱਚ ਫੈਲੀ ਕਿ ਗੁਰੂ ਘਰ ਦੇ ਵਿੱਚ ਬਣੇ ਸਰੋਵਰ ਦੇ ਵਿੱਚ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ ਤੇ ਲੋਕਾਂ ਦੇ ਵਿੱਚ ਸਨਸਨੀ ਦਾ ਮਾਹੌਲ ਫੈਲ ਗਿਆ ਹੈ ।

ਇਹ ਮਾਮਲਾ ਪੰਜਾਬ ਤੇ ਜ਼ਿਲਾ ਤਰਨਤਾਰਨ ਤੋਂ ਸਾਹਮਣੇ ਆਇਆ। ਜਿੱਥੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਵਿੱਚ ਬਣੇ ਸਰੋਵਰ ਵਿਚ ਡੁੱਬਣ ਦੇ ਨਾਲ ਅੱਜ ਯਾਨੀ ਮੰਗਲਵਾਰ ਨੂੰ ਇਕ ਨੌਜਵਾਨ ਦੀ ਮੌਤ ਹੋ ਗਈ । ਜਦ ਲੋਕਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਨੂੰ ਬੁਲਾਇਆ ਗਿਆ ਜਿਨ੍ਹਾਂ ਦੀ ਮਦਦ ਦੇ ਨਾਲ ਉਸ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਰੋਵਰ ਤੋਂ ਬਾਹਰ ਕੱਢਿਆ ਗਿਆ ਮੌਕੇ ਤੇ ਹੀ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਦੇ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਮ੍ਰਿਤਕ ਦੀ ਲਾਸ਼ ਪੁਲੀਸ ਦੇ ਹਵਾਲੇ ਕਰ ਦਿੱਤੀ ਗਈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਤਰਨਤਾਰਨ ਦੇ ਜ਼ਿਲਾ ਭਿੱਖੀਵਿੰਡ ਦਾ ਰਹਿਣ ਵਾਲਾ ਸੀ ਜਿਸ ਦਾ ਨਾਮ ਵਰਿੰਦਰ ਸਿੰਘ ਸੀ ।

ਉੱਥੇ ਹੀ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਇਸ ਨੌਜਵਾਨ ਨੇ ਅੱਜ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਸਰੋਵਰ ਦੇ ਵਿਚ ਛਾਲ ਮਾਰ ਦਿੱਤੀ ਜਿਸ ਦੇ ਚੱਲਦੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ । ਫਿਲਹਾਲ ਪਰਿਵਾਰ ਤੇ ਵੱਲੋਂ ਇਸ ਸਬੰਧੀ ਕੋਈ ਵੀ ਪੁਲੀਸ ਕਾਰਵਾਈ ਨਹੀਂ ਕਰਵਾਈ ਗਈ ।ਉਥੇ ਹੀ ਇਸ ਪੂਰੇ ਮਾਮਲੇ ਸਬੰਧੀ ਗੱਲਬਾਤ ਕਰਦੇ ਹੋਏ ਤਰਨਤਾਰਨ ਦੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਇਹ ਨੌਜਵਾਨ ਲੰਗਰ ਹਾਲ ਦੇ ਦਰਵਾਜ਼ੇ ਰਾਹੀਂ ਸ੍ਰੀ ਦਰਬਾਰ ਸਾਹਿਬ ਤੇ ਵਿੱਚ ਦਾਖ਼ਲ ਹੋਇਆ ਸੀ ਤੇ ਕੁਝ ਹੀ ਸਮੇਂ ਬਾਅਦ ਉਸ ਨੇ ਸਰੋਵਰ ਵਿੱਚ ਛਲਾਂਗ ਲਗਾ ਦਿੱਤੀ।

ਉਨ੍ਹਾਂ ਦੱਸਿਆ ਕਿ ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ । ਕੁਝ ਸਮੇਂ ਬਾਅਦ ਇਸ ਨੌਜਵਾਨ ਦੀ ਮੌਤ ਹੋ ਗਈ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਲਿਖ ਕੇ ਦੇ ਦਿੱਤਾ ਕਿ ਉਹ ਇਸ ਪੂਰੀ ਘਟਨਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਂਚ ਪਡ਼ਤਾਲ ਜਾਂ ਫਿਰ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ ।

error: Content is protected !!