ਗੁਰਸਿੱਖ ਨੌਜਵਾਨ ਨੂੰ ਗੁਰਦਵਾਰਾ ਸਾਹਿਬ ਵਿਖੇ ਇਸ ਤਰਾਂ ਮਿਲੀ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਵਲੋ ਕਈ ਤਰ੍ਹਾਂ ਦੀ ਭਲਾਈ ਦੇ ਕੰਮ ਕੀਤੇ ਜਾਂਦੇ ਹਨ। ਉਥੇ ਹੀ ਅਜਿਹੀਆਂ ਸ਼ਖਸੀਅਤਾਂ ਨਾਲ ਵਾਪਰਨ ਵਾਲੇ ਹਾਦਸੇ ਵੀ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਪੰਜਾਬ ਅੰਦਰ ਜਿਥੇ ਅੱਜਕਲ੍ਹ ਬਹੁਤ ਸਾਰੀਆਂ ਘਟਨਾਵਾਂ ਵਿੱਚ ਵਾਧਾ ਵੇਖਿਆ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦੀਆਂ ਸ਼ਿਕਾਰ ਹੋ ਰਹੇ ਹਨ। ਉਥੇ ਵੀ ਵੱਖ-ਵੱਖ ਖੇਤਰਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਲੋਕਾਂ ਦੇ ਜਾਣ ਨਾਲ ਉਨ੍ਹਾਂ ਖੇਤਰਾਂ ਵਿਚ ਉਹਨਾਂ ਦੇ ਜਾਣ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੀਆ ਧਾਰਮਿਕ ਸੰਸਥਾਵਾਂ ਦੇ ਵਿੱਚ ਵੀ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾਂਦਾ ਹੈ, ਜਿਨ੍ਹਾਂ ਦੇ ਸਹਿਯੋਗ ਸਦਕਾ ਇਕ ਵਧੀਆ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉੱਥੇ ਹੀ ਅਜਿਹੇ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਨੂੰ ਸੋਗਮਈ ਬਣਾ ਦਿੰਦੇ ਹਨ।

ਹੁਣ ਇੱਕ ਗੁਰਸਿੱਖ ਨੌਜਵਾਨ ਦੀ ਗੁਰਦੁਆਰਾ ਸਾਹਿਬ ਵਿੱਚ ਹੋਈ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੋਗਾਵਾਂ ਵਿਚ ਸਥਿਤ ਗੁਰਦੁਆਰਾ ਬਾਬਾ ਧਰਮ ਸਿੰਘ ਵਿਖੇ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਿੱਖ ਨੌਜਵਾਨ ਵੱਲੋਂ ਰੋਜਾਨਾਂ ਦੀ ਤਰਾਂ ਮੱਛੀਆਂ ਨੂੰ ਪ੍ਰਸ਼ਾਦਿ ਪਾਏ ਜਾ ਰਹੇ ਸਨ, ਉੱਥੇ ਹੀ ਉਸ ਨੌਜਵਾਨ ਦਾ ਪੈਰ ਫਿਸਲ ਗਿਆ ਅਤੇ ਉਹ ਸਰੋਵਰ ਵਿੱਚ ਡਿੱਗ ਗਿਆ, ਜਿਸ ਕਾਰਨ ਉਸ ਨੌਜਵਾਨ ਦੀ ਮੌਤ ਹੋ ਗਈ।

ਇਸ ਨੌਜਵਾਨ ਦੀ ਪਹਿਚਾਣ ਮਿਸਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਤਰਨਾ ਦਲ ਦੇ ਮੁਖੀ ਬਾਬਾ ਰਘਬੀਰ ਸਿੰਘ ਖਿਆਲਾ ਦੇ 18 ਸਾਲਾ ਪੋਤਰੇ ਗੁਰਸੇਵਕ ਸਿੰਘ ਦੇ ਰੂਪ ਵਿਚ ਹੋਈ ਹੈ। ਇਹ ਮ੍ਰਿਤਕ ਨੌਜਵਾਨ ਗੁਰਦੁਆਰਾ ਬਾਬਾ ਧਰਮ ਸਿੰਘ ਜੀ ਵਿਖੇ ਰੋਜ਼ਾਨਾ ਹੀ ਅੰਮ੍ਰਿਤ ਵੇਲੇ ਮੱਛੀਆਂ ਨੂੰ ਪ੍ਰਸ਼ਾਦੇ ਪਾਉਣ ਲਈ ਜਾਂਦਾ ਸੀ। ਜੋ ਕਿ ਇਸ ਸਮੇਂ ਬਾਬਾ ਨੌਧ ਸਿੰਘ ਬਾਬਾ ਦੀਪ ਸਿੰਘ ਗੁਰਮਤਿ ਵਿਦਿਆਲਿਆਂ ਚੱਬਾ ਵਿੱਚ ਗੁਰਬਾਣੀ ਦੀ ਸੰਥਿਆ ਕਰ ਰਿਹਾ ਸੀ।

ਉੱਥੇ ਹੀ ਮ੍ਰਿਤਕ ਨੌਜਵਾਨ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਨੂੰ ਉਸਦੇ ਪਿੰਡ ਖਿਆਲਾ ਵਿਖੇ ਲਿਆਂਦਾ ਗਿਆ ਜਿੱਥੇ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਨੌਜਵਾਨ ਦੇ ਅੰਤਿਮ ਸੰਸਕਾਰ ਵਿਚ ਬਹੁਤ ਸਾਰੀਆਂ ਸਮਾਜ ਸੇਵਾ ਵਾਲੇ ਸੰਤ ਮਹਾਪੁਰਸ਼ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਮਲ ਹੋ ਕੇ ਨੌਜਵਾਨ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਗਈ ਹੈ।

error: Content is protected !!