ਗੁੱਸੇ ਦੀ ਅਖੀਰ : ਨੌਜਵਾਨਾਂ ਨੇ ਇਸ ਨਿੱਕੀ ਜਿਹੀ ਗਲ੍ਹ ਦਾ ਕਰਕੇ ਕਰਤਾ ਅਜਿਹਾ ਵੱਡਾ ਕਾਂਡ , ਇਲਾਕੇ ਚ ਪਈ ਦਹਿਸ਼ਤ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਵਾਸਤੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਆਏ ਦਿਨ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਜਿਹੀਆਂ ਘਟਨਾਵਾਂ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਦੇਸ਼ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਸਥਾਪਤ ਕਰਨ ਵਾਸਤੇ ਜਿਥੇ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾਂਦੀ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਵੀ ਕਈ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਨ੍ਹਾਂ ਦਾ ਅਸਰ ਸੂਬੇ ਦੇ ਹਾਲਾਤਾਂ ਉਪਰ ਵੀ ਹੁੰਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਨੌਜਵਾਨਾਂ ਵੱਲੋਂ ਛੋਟੀ ਜਿਹੀ ਗੱਲ ਨੂੰ ਲੈ ਕੇ ਵੱਡਾ ਕਾਂਡ ਕੀਤਾ ਗਿਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਏ ਦਿਨ ਵਾਪਰਨ ਵਾਲੀਆ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਥੇ ਬੀਤੇ ਦਿਨੀਂ ਅੰਮ੍ਰਿਤਸਰ ਵਿੱਚ ਇਕ ਰਣਜੀਤ ਐਵੇਨਿਊ ਆਈਲਟਸ ਸੈਂਟਰ ਵਿੱਚ ਵੀ ਕੁਝ ਮਾਮੂਲੀ ਗੱਲ ਨੂੰ ਲੈ ਕੇ 2 ਧਿਰਾਂ ਵਿਚਕਾਰ ਝਗੜਾ ਹੋ ਗਿਆ ਜਿਥੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ ਹੈ।

ਉੱਥੇ ਹੀ ਪੁਲਿਸ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜਿਹੀ ਇਕ ਹੋਰ ਘਟਨਾ ਸ਼ਹਿਰ ਛੇਹਰਟਾ ਤੋਂ ਵੀ ਸਾਹਮਣੇ ਆਈ ਹੈ ਜਿੱਥੇ 2 ਬਾਈਕ ਸਵਾਰਾਂ ਵਿਚਕਾਰ ਹੋਈ ਟੱਕਰ ਤੋਂ ਬਾਅਦ ਗੱਲ ਇਸ ਹੱਦ ਤੱਕ ਵਧ ਗਈ ਕੇ ਕਤਲ ਕਰਨ ਤੱਕ ਦੀ ਕੋਸ਼ਿਸ਼ ਕੀਤੀ ਗਈ ਹੈ ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਇਨ੍ਹਾਂ ਲੋਕਾਂ ਤੇ ਬਣਦੀ ਕਾਰਵਾਈ ਕੀਤੀ ਗਈ ਹੈ ਉਥੇ ਹੀ ਮੌਕੇ ਤੇ ਮੌਜੂਦ ਬਾਈਕ ਸਵਾਰਾਂ ਦੀ ਬਾਈਕ ਨੂੰ ਬਰਾਮਦ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਕੋਲੋਂ ਇਸ ਘਟਨਾ ਵਿਚ ਵਰਤੀ ਗਈ ਪਿਸਤੌਲ, ਚਾਰ ਜਿੰਦਾ ਕਾਰਤੂਸ ਅਤੇ ਇਕ ਗੋਲੀ ਦਾ ਖੋਲ ਵੀ ਬਰਾਮਦ ਕੀਤਾ ਗਿਆ ਹੈ।

ਇਸ ਘਟਨਾ ਦੇ ਦੋਸ਼ੀਆਂ ਵਿਚ ਜਿੱਥੇ ਬੁੱਧਵਾਰ ਸ਼ਾਮ ਤੱਕ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

error: Content is protected !!