ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਰ ਖੋਲਤਾ ਦਿੱਲ ਦਾ ਦਰਦ ਦੱਸੀ ਸਿੱਧੂ ਬਾਰੇ ਇਹ ਅੰਦਰਲੀ ਗਲ੍ਹ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਹੈਰਾਨ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਜਿਸ ਸਦਕਾ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹਨਾਂ ਦੀ ਪਾਰਟੀ ਦੀ ਜਿੱਤ ਪ੍ਰਾਪਤ ਹੋ ਸਕੇ। ਜਿਥੇ ਸਭ ਪਾਰਟੀਆਂ ਵੱਲੋਂ ਚੋਣ ਰੈਲੀਆਂ ਦੇ ਦੌਰਾਨ ਆਪਣੇ ਉਮੀਦਵਾਰਾਂ ਦੇ ਨਾਮ ਉਨ੍ਹਾਂ ਦੇ ਚੋਣ ਹਲਕੇ ਤੋਂ ਐਲਾਨੇ ਜਾ ਰਹੇ ਹਨ। ਉਥੇ ਹੀ ਵਿਰੋਧੀ ਪਾਰਟੀਆਂ ਉਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਪਰ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਵੀ ਲਗਾਤਾਰ ਜਾਰੀ ਹੈ । ਜਿੱਥੇ ਇਸ ਦੇ ਕਾਰਨ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਥੇ ਹੀ ਹੋਰ ਵੀ ਉਹਨਾਂ ਦੇ ਸਮਰਥਕ ਕਾਂਗਰਸ ਪਾਰਟੀ ਨੂੰ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਹੁਣ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਦਿਲ ਦਾ ਦਰਦ ਆਖਰ ਖੋਲ ਦਿੱਤਾ ਗਿਆ ਹੈ ਅਤੇ ਨਵਜੋਤ ਸਿੱਧੂ ਬਾਰੇ ਇਹ ਅੰਦਰਲੀ ਗੱਲ ਦੱਸੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਲੈ ਕੇ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਨੇ ਕਾਂਗਰਸ ਪਾਰਟੀ ਵਿਚ ਉਹਨਾਂ ਦੀ ਆਪਸੀ ਚੱਲੀ ਆ ਰਹੀ ਨਰਾਜਗੀ ਬਾਰੇ ਆਪਣਾ ਦਰਦ ਜਾਹਿਰ ਕੀਤਾ ਹੈ। ਉਨ੍ਹਾਂ ਦੱਸਿਆ ਹੈ ਕੇ ਨਵਜੋਤ ਸਿੱਧੂ ਉਸ ਸਮੇਂ ਤੋਂ ਉਨ੍ਹਾਂ ਨਾਲ ਨਰਾਜ਼ ਹੀ ਚੱਲੇ ਆ ਰਹੇ ਹਨ। ਜਿਸ ਸਮੇਂ ਉਨ੍ਹਾਂ ਨੂੰ ਗ੍ਰਹਿ ਮੰਤਰੀ ਦਾ ਅਹੁਦਾ ਸੰਭਾਲਿਆ ਗਿਆ ਸੀ।

ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਖਿਆ ਗਿਆ ਹੈ ਕਿ ਪਾਰਟੀ ਦੇ ਹਿੱਤਾਂ ਨੂੰ ਹਮੇਸ਼ਾਂ ਅੱਗੇ ਰੱਖਣਾ ਚਾਹੀਦਾ ਹੈ ਅਗਰ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਆਪਣਾ ਮੰਤਰਾਲਾ ਛੱਡਣ ਦੇ ਆਦੇਸ਼ ਦਿੱਤੇ ਜਾਣਗੇ ਤਾਂ ਉਹ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਤਰਾਲਾ ਛੱਡ ਦੇਣਗੇ।

ਉਨ੍ਹਾਂ ਕਿਹਾ ਕਿ ਜਿਸ ਤਰਾਂ ਨਵਜੋਤ ਸਿੱਧੂ ਵੱਲੋਂ ਸਟੇਜ ਊਪਰ ਚੜ੍ਹ ਕੇ ਨਾਮ ਐਲਾਨੇ ਜਾਣ ਉਪਰ ਜੋਰ ਦਿਤਾ ਜਾ ਰਿਹਾ ਹੈ। ਇਸ ਤਰਾਂ ਕਾਂਗਰਸ ਵਿੱਚ ਉਮੀਦਵਾਰ ਨਹੀਂ ਐਲਾਨੇ ਜਾਂਦੇ। ਉਥੇ ਹੀ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਬਣਾਇਆ ਗਿਆ ਹੈ ਜੋ ਕਿ ਬੜੇ ਮਾਣ ਵਾਲੀ ਗੱਲ ਹੈ।

error: Content is protected !!