ਗੰਨੇ ਦੇ ਖੇਤਾਂ ਚ ਵਾਪਰਿਆ ਇਹ ਖੌਫਨਾਕ ਕਾਂਡ – ਦੇਖ ਇਲਾਕੇ ਚ ਫੈਲੀ ਦਹਿਸ਼ਤ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ 2017 ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਹੁੰ ਚੁੱਕਦੇ ਸਮੇਂ ਨਸ਼ਿਆਂ ਨੂੰ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁਕੇ ਹਨ ਪਰ ਪੰਜਾਬ ਵਿੱਚ ਨਸ਼ਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਦਿਨੋ-ਦਿਨ ਇਸ ਵਿਚ ਵਾਧਾ ਹੋ ਰਿਹਾ ਹੈ ਜਿਸ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝ ਰਹੇ ਹਨ। ਅੱਜ ਪੰਜਾਬ ਦੀ ਜਵਾਨੀ ਜਿੱਥੇ ਨਸ਼ਿਆਂ ਦੇ ਰਾਹ ਪੈ ਗਈ ਹੈ ਉਥੇ ਹੀ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਇਸ ਪੰਜਾਬ ਦੀ ਜਵਾਨੀ ਵੱਲੋਂ ਕਈ ਤਰ੍ਹਾਂ ਦੀਆਂ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਸ ਸਦਕਾ ਉਨ੍ਹਾਂ ਦੀ ਨਸ਼ੇ ਦੀ ਪੂਰਤੀ ਹੋ ਸਕੇ।

ਉਥੇ ਹੀ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਲੋਕਾਂ ਵੱਲੋਂ ਨਸ਼ਿਆਂ ਦੀ ਦਲਦਲ ਨੂੰ ਠੱਲ੍ਹ ਪਾਉਣ ਲਈ ਵੀ ਜ਼ੋਰਦਾਰ ਮੰਗ ਕੀਤੀਆਂ ਗਈਆਂ ਹਨ। ਹੁਣ ਇੱਥੇ ਗੰਨੇ ਦੇ ਖੇਤਾਂ ਵਿੱਚ ਅਜਿਹਾ ਖੌਫਨਾਕ ਇਕ ਕਾਂਡ ਵਾਪਰਿਆ ਹੈ ਕਿ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਵਾਂਸ਼ਹਿਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਪਿੰਡ ਸਲੋਹ ਤੋਂ ਬੈਰਸੀਆ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਗੰਨੇ ਦੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ।

ਇਸ ਨੌਜਵਾਨ ਦੀ ਲਾਸ਼ ਦੇਖਦੇ ਹੀ ਜਿੱਥੇ ਇਸ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਹੋ ਸਕਦੀ ਹੈ। ਕਿਉਂਕਿ ਇਸ ਮ੍ਰਿਤਕ ਨੌਜਵਾਨ ਦੇ ਕੋਲੋਂ ਇਕ ਸਰਿੰਜ ਅਤੇ ਟੀਕਾ ਵੀ ਬਰਾਮਦ ਕੀਤਾ ਗਿਆ ਹੈ।

ਜਿੱਥੇ ਇਸ ਨੌਜਵਾਨ ਦੀ ਪਹਿਚਾਣ ਅਜੇ ਤੱਕ ਨਹੀਂ ਹੋਈ ਹੈ ਉਥੇ ਹੀ ਪੁਲੀਸ ਵੱਲੋਂ ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉੱਥੇ ਹੀ ਇਸ ਨੌਜਵਾਨ ਦੀ ਪਹਿਚਾਣ ਲਈ ਪੁਲਿਸ ਵੱਲੋਂ ਆਸ-ਪਾਸ ਦੇ ਪਿੰਡਾਂ ਵਿੱਚ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਅਜਿਹਾ ਇੱਕ ਮਾਮਲਾ ਸਾਹਮਣੇ ਆ ਚੁੱਕਾ ਹੈ ਉਸ ਸਮੇਂ ਵੀ ਖੇਤਾਂ ਵਿੱਚ ਹੀ ਇੱਕ ਨੌਜਵਾਨ ਦੀ ਇਸ ਤਰ੍ਹਾਂ ਮੌਤ ਹੋਈ ਸੀ।

error: Content is protected !!