ਘਰ ਦੇ ਅੰਦਰ ਮਿਲੀ ਪ੍ਰੀਵਾਰ ਦੇ 4 ਜੀਆਂ ਨੂੰ ਘਰ ਦੇ ਅੰਦਰ ਮਿਲੀ ਮੌਤ – ਇਲਾਕੇ ਚ ਫੈਲੀ ਸਨਸਨੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਪਰਿਵਾਰ ਆਰਥਿਕ ਮੰਦੀ ਦੇ ਦੌਰ ਵਿਚੋ ਗੁਜ਼ਰਨ ਲਈ ਮਜਬੂਰ ਹੋ ਗਏ ਸਨ। ਕਿਉਂਕਿ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਬੰਦ ਹੋਣ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਗਏ ਸਨ। ਜਿਨ੍ਹਾਂ ਵੱਲੋਂ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਉਸ ਮੁਸ਼ਕਲ ਦੇ ਦੌਰ ਵਿਚ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਅਜਿਹੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਰਥਿਕ ਮੰਦੀ ਅਤੇ ਪਰਵਾਰ ਦੇ ਆਪਸੀ ਝਗੜਿਆਂ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਸਾਹਮਣੇ ਆਉਣ ਵਾਲੇ ਅਜਿਹੇ ਦੁਖਦਾਈ ਸਮਾਚਾਰ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਹੁਣ ਏਥੇ ਘਰ ਵਿਚ ਹੀ ਚਾਰ ਪਰਿਵਾਰਿਕ ਮੈਂਬਰਾਂ ਦੀ ਹੋਈ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜੋਧਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਖੇਤਰ ਅਧੀਨ ਆਉਣ ਵਾਲੇ ਰਾਤਾਨਾਡਾ ਵਿੱਚ ਇਕ ਹੀ ਪਰਿਵਾਰ ਦੇ ਚਾਰ ਵਿਅਕਤੀਆਂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੱਪੜੇ ਦਾ ਵਪਾਰੀ ਜਿੱਥੇ ਇਕ ਅਪਾਰਟਮੈਂਟ ਵਿਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ ਉਥੇ ਹੀ ਬੀਤੀ ਰਾਤ ਉਸ ਵੱਲੋਂ ਆਪਣੀ ਪਤਨੀ ਅਤੇ ਦੋ ਬੇਟੀਆਂ ਦੀ ਹੱਤਿਆ ਕਰਨ ਤੋਂ ਬਾਅਦ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਸਵੇਰ ਦੇ ਸਮੇਂ ਇਸ ਪਰਿਵਾਰ ਵਿਚੋਂ ਕੋਈ ਪਰਿਵਾਰਕ ਮੈਂਬਰ ਬਾਹਰ ਨਾ ਆਇਆ ਤਾ ਆਂਢ ਗੁਆਂਢ ਦੇ ਲੋਕਾਂ ਨੂੰ ਸ਼ੱਕ ਹੋਣ ਤੇ ਪਰਿਵਾਰ ਨੂੰ ਕਈ ਅਵਾਜ਼ਾਂ ਲਗਾਈਆਂ ਗਈਆਂ ਪਰ ਕੋਈ ਵੀ ਜਵਾਬ ਨਾ ਆਉਂਣ ਤੇ ਇਸ ਘਟਨਾ ਦੀ ਸੂਚਨਾ ਰਿਸ਼ਤੇਦਾਰਾਂ ਨੂੰ ਦਿੱਤੀ ਗਈ। ਉਥੇ ਹੀ ਰਿਸ਼ਤੇਦਾਰਾਂ ਵੱਲੋਂ ਮੌਕੇ ਤੇ ਪਹੁੰਚ ਕੇ ਆਸ ਪਾਸ ਦੇ ਲੋਕਾਂ ਦੀ ਸਹਾਇਤਾ ਨਾਲ ਦਰਵਾਜ਼ਾ ਤੋੜਿਆ ਗਿਆ। ਜਿੱਥੇ ਘਰ ਅੰਦਰ ਤਿੰਨ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਹੇਠਾਂ ਪਈਆਂ ਸਨ।

ਉਥੇ ਹੀ 45 ਸਾਲਾ ਦੀਨ ਦਿਆਲ ਅਰੋੜਾ ਦੀ ਲਾਸ਼ ਫੰਦਾ ਲਗਾ ਕੇ ਲਟਕਦੀ ਹੋਈ ਬਰਾਮਦ ਕੀਤੀ ਗਈ ਹੈ। ਉਥੇ ਹੀ ਉਸ ਦੀ ਪਤਨੀ ਅਤੇ ਦੋ ਬੇਟੀਆਂ ਦੀਆਂ ਲਾਸ਼ਾਂ ਨੂੰ ਘਰ ਵਿੱਚ ਹੀ ਪਈਆਂ ਹੋਈਆਂ ਸਨ। ਉਥੇ ਹੀ ਲੱਗ ਰਿਹਾ ਹੈ ਕਿ ਉਨ੍ਹਾਂ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ ਅਤੇ ਉਸ ਪਿਛੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲੀਸ ਵੱਲੋਂ ਜਿਥੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!