ਚਲ ਰਹੀ ਜੰਗ ਵਿਚਕਾਰ ਯੂਕਰੇਨ ਦੇ ਰਾਸ਼ਟਰਪਤੀ ਨੇ NATO ਬਾਰੇ ਕਹੀ ਅਜਿਹੀ ਗਲ੍ਹ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਰੂਸ ਵਲੋ ਜਿਥੇ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਪ੍ਰਮਾਣੂ ਪਾਵਰ ਪਲਾਂਟ ਉੱਪਰ ਵੀ ਕਬਜ਼ਾ ਕਰ ਲਿਆ ਗਿਆ ਹੈ। ਉੱਥੇ ਹੀ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੇ ਇਸ ਯੁਧ ਨੂੰ 10 ਦਿਨ ਦਾ ਸਮਾਂ ਹੋ ਚੁੱਕਾ ਹੈ। ਇਨ੍ਹਾਂ ਦਸ ਦਿਨਾਂ ਦੇ ਵਿਚ ਯੂਕਰੇਨ ਦਾ ਬਹੁਤ ਹੀ ਜ਼ਿਆਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਯੂਕਰੇਨ ਦਾ ਸਮਰਥਨ ਕੀਤਾ ਜਾ ਰਿਹਾ ਹੈ ਉਥੇ ਹੀ ਰੂਸ ਉੱਪਰ ਬਹੁਤ ਸਾਰੀਆਂ ਪਾਬੰਦੀਆ ਲਾਗੂ ਕਰ ਦਿੱਤੀਆ ਗਈਆਂ ਹਨ। ਭਾਰਤ ਵੱਲੋਂ ਰੂਸ ਨੂੰ ਸ਼ਾਂਤਮਈ ਢੰਗ ਨਾਲ ਗੱਲਬਾਤ ਰਾਹੀਂ ਇਸ ਮਸਲੇ ਨੂੰ ਸੁਲਝਾਉਣ ਵਾਸਤੇ ਅਪੀਲ ਕੀਤੀ ਗਈ ਹੈ। ਉਥੇ ਹੀ ਰੂਸ ਵੱਲੋਂ ਭਾਰਤੀ ਵਿਦਿਆਰਥੀਆਂ ਦੇ ਯੂਕਰੇਨੀ ਸਰਹੱਦ ਤੋਂ ਬਾਹਰ ਜਾਣ ਵਾਸਤੇ 6 ਘੰਟੇ ਲਈ ਇਸ ਯੁੱਧ ਨੂੰ ਰੋਕ ਦਿੱਤਾ ਗਿਆ ਸੀ।

ਚੱਲ ਰਹੀ ਜੰਗ ਦੇ ਵਿਚਕਾਰ ਯੂਕਰੇਨ ਦੇ ਰਾਸ਼ਟਰਪਤੀ ਨੇ ਨਾਟੋ ਬਾਰੇ ਅਜਿਹੀ ਗੱਲ ਆਖੀ ਹੈ ਜਿਸ ਦੀ ਚਰਚਾ ਸਭ ਪਾਸੇ ਹੋ ਰਹੀ ਹੈ। ਰੂਸ ਨੇ ਯੂਕਰੇਨ ਦੇ ਕਈ ਸ਼ਹਿਰਾਂ ਉਪਰ ਕਬਜ਼ਾ ਕਰ ਲਿਆ ਗਿਆ ਹੈ ਉਥੇ ਹੀ ਲਗਾਤਾਰ ਹਵਾਈ ਹਮਲੇ ਜਾਰੀ ਹਨ ਅਤੇ ਰੂਸ ਵੱਲੋਂ ਯੂਕਰੇਨ ਵਿੱਚ ਸਕੂਲ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਜਿਸ ਤੋਂ ਬਾਅਦ ਹੁਣ ਰਿਹਾਇਸ਼ੀ ਇਲਾਕਿਆਂ ਉਪਰ ਵੀ ਹਮਲੇ ਕੀਤੇ ਜਾ ਰਹੇ ਹਨ। ਜਿੱਥੇ ਰੂਸ ਵੱਲੋਂ ਪ੍ਰਮਾਣੂ ਸ਼ਕਤੀ ਨਾਲ ਲੈਸ ਪਰਮਾਣੂ ਪਾਵਰ ਪਲਾਂਟ ਉੱਪਰ ਕਬਜ਼ਾ ਕਰ ਲਿਆ ਗਿਆ ਹੈ।

ਇਸ ਤੋਂ ਬਾਅਦ ਯੂਕਰੇਨ ਵੱਲੋਂ ਬਾਕੀ ਦੇਸ਼ਾਂ ਤੋਂ ਸਹਾਇਤਾ ਵੀ ਮੰਗੀ ਗਈ ਸੀ। ਕਿਉ ਕੇ ਪਰਮਾਣੂ ਪਲਾਂਟ ਉਪਰ ਰੂਸ ਦੇ ਕਬਜ਼ੇ ਤੋਂ ਬਾਅਦ ਸਾਰੀ ਦੁਨੀਆਂ ਵਿੱਚ ਤਰਥੱਲੀ ਮਚੀ ਹੋਈ ਹੈ। ਜਿਸ ਤੋਂ ਬਾਅਦ ਯੂਕਰੇਨ ਵੱਲੋਂ ਨਾਟੋ ਨੂੰ ਯੂਕਰੇਨ ਨੂੰ ਨੋ ਫਲਾਈ ਜ਼ੋਨ ਐਲਾਨਣ ਦਾ ਆਖਿਆ ਗਿਆ ਸੀ, ਪਰ ਨਾਟੋ ਵੱਲੋਂ ਇਸ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਜਿਸ ਵੱਲੋਂ ਯੂਕਰੇਨ ਨੂੰ ਨੋ ਫਲਾਈ ਜ਼ੋਂਨ ਨਹੀਂ ਐਲਾਨਿਆ ਗਿਆ ਹੈ।

ਜਿਸ ਬਾਰੇ ਨਾਟੋ ਦਾ ਕਹਿਣਾ ਹੈ ਕਿ ਅਗਰ ਉਸ ਵੱਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਰੂਸ ਹੋਰ ਤਬਾਹੀ ਮਚਾ ਸਕਦਾ ਹੈ। ਯੂਕਰੇਨ ਦੇ ਰਾਸ਼ਟਰਪਤੀ ਨਾਟੋ ਦੇ ਇਸ ਫੈਸਲੇ ਉਪਰ ਭੜਕ ਗਏ ਹਨ । ਜਿਸ ਤੋਂ ਬਾਅਦ ਹੁਣ ਰਾਸ਼ਟਰਪਤੀ ਵੱਲੋਂ ਆਖਿਆ ਗਿਆ ਹੈ ਕਿ ਯੂਕਰੇਨ ਵਿੱਚ ਰੂਸ ਵੱਲੋਂ ਹੋਰ ਭਾਰੀ ਤਬਾਹੀ ਕੀਤੀ ਜਾਵੇਗੀ, ਕਿਉਂਕਿ ਨਾਟੋ ਵੱਲੋਂ ਇਸ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।

error: Content is protected !!