ਚਾਵਾਂ ਨਾਲ ਕਨੇਡਾ ਗਏ ਪੰਜਾਬੀ ਮੁੰਡ ਨੂੰ ਮਿਲੀ ਇਸ ਤਰਾਂ ਨਾਲ ਮੌਤ , ਪ੍ਰੀਵਾਰ ਤੇ ਟੁੱਟਿਆ ਦੁਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਨੌਜਵਾਨ ਜਿੱਥੇ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਉਥੇ ਹੀ ਮਾਪਿਆਂ ਵੱਲੋਂ ਵੀ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਚੱਲਦੇ ਹੋਏ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਜਿੱਥੇ ਜਾ ਕੇ ਉਨ੍ਹਾਂ ਦੇ ਬੱਚੇ ਆਪਣੇ ਭਵਿੱਖ ਸਵਾਰ ਸਕਣ। ਜਿੱਥੇ ਵਿਦਿਆਰਥੀ ਅੱਜ ਕਨੇਡਾ ਜਾਣ ਨੂੰ ਪਹਿਲ ਦੇ ਰਹੇ ਹਨ, ਉੱਥੇ ਹੀ ਬੱਚਿਆਂ ਵੱਲੋਂ ਵਿਦਿਆਰਥੀਆਂ ਦੇ ਤੌਰ ਤੇ ਕਨੇਡਾ ਜਾ ਕੇ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕੀਤਾ ਜਾਂਦਾ ਹੈ ਤਾਂ ਜੋ ਆਪਣੀਆਂ ਫੀਸਾਂ ਅਦਾ ਕੀਤੀਆਂ ਜਾ ਸਕਣ ਅਤੇ ਆਪਣੇ ਪਰਿਵਾਰ ਦੀ ਵੀ ਸਹਾਇਤਾ ਕੀਤੀ ਜਾ ਸਕੇ। ਪੰਜਾਬ ਦੇ ਬਹੁਤ ਸਾਰੇ ਅਜਿਹੇ ਨੌਜਵਾਨਾਂ ਵੱਲੋਂ ਕੈਨੇਡਾ ਵਿੱਚ ਜਾ ਕੇ ਸਖਤ ਮਿਹਨਤ ਕਰ ਕੇ ਉਥੇ ਹੀ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ।

ਪਰ ਬਦਕਿਸਮਤੀ ਨਾਲ ਬਹੁਤ ਸਾਰੇ ਪੰਜਾਬੀ ਨੌਜਵਾਨ ਕਈ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ। ਹੁਣ ਕੈਨੇਡਾ ਦੇ ਵਿੱਚ ਪੰਜਾਬੀ ਮੁੰਡੇ ਦੀ ਹੋਈ ਮੌਤ ਨਾਲ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖ਼ਬਰ ਧਾਲੀਵਾਲ ਦੇ ਅਧੀਨ ਆਉਂਦੇ ਪਿੰਡ ਕੰਗ ਤੋਂ ਸਾਹਮਣੇ ਆਈ ਹੈ।

ਜਿੱਥੇ ਇਸ ਪਿੰਡ ਦਾ ਇਕ ਨੌਜਵਾਨ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਗਿਆ ਹੋਇਆ ਸੀ। ਜਿਸ ਦੀ ਇਕ ਸੜਕ ਹਾਦਸੇ ਵਿਚ ਮੌਤ ਹੋਣ ਦੀ ਖਬਰ ਪਿੰਡ ਪਹੁੰਚਦੇ ਹੀ ਸੋਗ ਦੀ ਲਹਿਰ ਫੈਲ ਗਈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸ਼ਰਨਪ੍ਰੀਤ ਸਿੰਘ 26 ਸਾਲਾ ਦੇ ਦਾਦੇ ਕੈਪਟਨ ਬਲਬੀਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੇ ਦੋ ਪੋਤਰੇ ਸ਼ਰਨਪ੍ਰੀਤ ਸਿੰਘ ਅਤੇ ਅਵਨੀਤ ਸਿੰਘ ਪੰਜ ਸਾਲ ਪਹਿਲਾਂ ਹੀ ਕੈਨੇਡਾ ਗਏ ਸਨ। ਜੋ ਇਸ ਸਮੇਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਹੇ ਸਨ।

ਉਥੇ ਹੀ ਉਨ੍ਹਾਂ ਦੇ ਪੋਤਰੇ ਸ਼ਰਨਜੀਤ ਸਿੰਘ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ 5 ਫਰਵਰੀ ਤੱਕ ਪਿੰਡ ਆਉਣ ਦੀ ਸੰਭਾਵਨਾ ਹੈ। ਇਸ ਹਾਦਸੇ ਦੀ ਖਬਰ ਸੁਣਦੇ ਹੀ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਦਾਦੇ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਦਾ ਵੀ ਕੁਝ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ ਜੋ ਕਿ ਏਅਰ ਫੋਰਸ ਵਿਚ ਸਨ।

error: Content is protected !!