ਚਿੱਟੇ ਦਿਨ ਸੁਨਿਆਰੇ ਦੀ ਦੁਕਾਨ ਤੇ ਏਦਾਂ ਪਿਆ ਡਾਕਾ CCTV ਦੇਖ ਸਭ ਰਹਿ ਗਏ ਹੱਕੇ ਬੱਕੇ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਲਗਾਤਾਰ ਵੱਧ ਰਹੀ ਲੁਟ ਖੋਹ ਦੇ ਮਾਮਲਿਆ ਨੇ ਜਿੱਥੇ ਲੋਕਾਂ ਵਿਚ ਡਰ ਕਾਇਮ ਕਰ ਦਿੱਤਾ ਹੈ ਉਥੇ ਹੀ ਦੇਸ਼ ਅੰਦਰ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਦਾ ਅਸਰ ਦੇਸ਼ ਦੇ ਹਾਲਾਤਾਂ ਉਪਰ ਵੀ ਪੈਂਦਾ ਹੈ। ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਨਾਲ ਜਿਥੇ ਪਹਿਲਾਂ ਹੀ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ ਉੱਥੇ ਹੀ ਕਈ ਪਰਿਵਾਰਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਵੀ ਕਰਨਾ ਪਿਆ ਹੈ। ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਜ਼ਿੰਦਗੀ ਨੂੰ ਮੁੜ ਪੈਰਾਂ-ਸਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੇਸ਼ ਅੰਦਰ ਵਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਪੈਦਾ ਕਰ ਦਿੱਤਾ ਹੈ।

ਹੁਣ ਸੁਨਿਆਰੇ ਦੀ ਦੁਕਾਨ ਤੇ ਹੋਈ ਲੁੱਟ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਨਾਲ ਲਗਦੇ ਗੁਆਂਢੀ ਸੂਬੇ ਹਰਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਹਰਿਆਣੇ ਦੇ ਯਮਨਾਨਗਰ ਦੇ ਪੌਸ਼ ਏਰੀਆ ਵਿੱਚ ਲਕਸ਼ਮੀ ਸਿਨੇਮਾ ਦੇ ਕੋਲ਼ ਨਿਊ ਹਮੀਦਾ ਕਾਲੋਨੀ ਵਿਚ ਇਕ ਸੁਨਿਆਰੇ ਦੀ ਦੁਕਾਨ ਨੂੰ ਕੁਝ ਨਕਾਬਪੋਸ਼ ਲੁਟੇਰਿਆਂ ਵੱਲੋਂ ਗਨ ਪੁਆਇੰਟ ਤੇ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ। ਲੁਟੇਰਿਆਂ ਵੱਲੋਂ ਜਿੱਥੇ ਦੁਕਾਨ ਵਿਚ ਭਾਰੀ ਲੁੱਟ ਕੀਤੀ ਗਈ ਹੈ ਉਥੇ ਹੀ ਦੁਕਾਨ ਦੇ ਮਾਲਕ ਨੂੰ ਵੀ ਗੋਲੀ ਮਾਰ ਦਿੱਤੀ ਗਈ ਹੈ।

ਦੁਕਾਨਦਾਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਲੁਟੇਰਿਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।ਇਸ ਘਟਨਾ ਦੇ ਮੌਕੇ ਤੇ ਗਵਾਹ ਗਗਨਦੀਪ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਉਹ ਇੱਕ ਗਾਹਕ ਦੇ ਤੌਰ ਤੇ ਦੁਕਾਨ ਵਿਚ ਇਕ ਛੱਲਾ ਲੈਣ ਲਈ ਗਿਆ , ਤਾਂ ਦੁਕਾਨ ਵਿਚ ਪਹਿਲਾਂ ਤੋਂ ਹੀ ਲੁਟੇਰੇ ਮੌਜ਼ੂਦ ਸਨ ਅਤੇ ਜਿਨ੍ਹਾਂ ਵਿੱਚ 3 ਲੁਟੇਰਿਆਂ ਵੱਲੋਂ ਦੁਕਾਨ ਦੇ ਅੰਦਰ ਸੇਫ ਨੂੰ ਲੁੱਟਿਆ ਜਾ ਰਿਹਾ ਸੀ।

ਲੁਟੇਰਿਆਂ ਵੱਲੋਂ ਉਸ ਨੂੰ ਦੁਕਾਨ ਦੇ ਦਰਵਾਜੇ ਅੰਦਰ ਨਹੀਂ ਜਾਣ ਦਿੱਤਾ ਗਿਆ ਅਤੇ ਬੰਦੂਕ ਦਿਖਾ ਕੇ ਬਾਹਰ ਭੇਜ ਦਿੱਤਾ ਗਿਆ। ਇਹ ਸਾਰੀ ਘਟਨਾ ਦੁਕਾਨ ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ ਅਤੇ ਪੁਲਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!