ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਅਕਸ਼ੇ ਕੁਮਾਰ ਬਾਰੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿਚ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਾਲਾਬੰਦੀ ਕਰ ਦਿੱਤੀ ਗਈ ਤਾਂ ਜੋ ਇਸ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਰੁਜ਼ਗਾਰ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਰੁਜ਼ਗਾਰੀ ਦੇ ਕਾਰਨ ਹੀ ਲੋਕਾਂ ਦੀ ਆਰਥਿਕ ਸਥਿਤੀ ਕਾਫ਼ੀ ਕਮਜ਼ੋਰ ਹੋ ਚੁੱਕੀ ਹੈ। ਜਿਸ ਕਾਰਨ ਗਰੀਬ ਵਰਗ ਦੇ ਲੋਕਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ। ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਅਤੇ ਫ਼ਿਲਮੀ ਅਦਾਕਾਰਾ ਵੱਲੋਂ ਅੱਗੇ ਆ ਕੇ ਅਜਿਹੇ ਲੋਕਾਂ ਦੀ ਬਾਂਹ ਫੜੀ ਗਈ ਹੈ। ਜਿਸ ਕਾਰਨ ਬਹੁਤ ਸਾਰੇ ਫ਼ਿਲਮੀ ਅਦਾਕਾਰ ਚਰਚਾ ਦੇ ਵਿੱਚ ਬਣੇ ਹੋਏ ਹਨ।

ਚੋਟੀ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਬਾਰੇ ਵੀ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਸੋਨੂੰ ਸੂਦ ਵੱਲੋਂ ਅੱਗੇ ਆ ਕੇ ਲੋਕਾਂ ਲਈ ਮਸੀਹਾ ਬਣ ਕੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਹੈ। ਇਸ ਰਾਹੀਂ ਹੁਣ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਵੱਲੋਂ ਵੀ ਕਰੋਨਾ ਸੰਕਟ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਕਲਾਕਾਰਾਂ ਦੀ ਸਹਾਇਤਾ ਲਈ 50 ਲੱਖ ਰੁਪਏ ਦੀ ਮਦਦ ਕੀਤੀ ਗਈ।

ਕਿਉਂਕਿ ਪਿਛਲੇ ਦੋ ਸਾਲਾਂ ਤੋਂ ਬਹੁਤ ਸਾਰੇ ਕਲਾਕਾਰਾਂ ਕੋਲ ਕੋਈ ਕੰਮ ਨਾ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਗੱਲ ਕਰਦੇ ਹੋਏ ਅਕਸ਼ੈ ਕੁਮਾਰ ਨੇ ਕਿਹਾ ਕਿ ਕਲਾਕਾਰ ਹਮੇਸ਼ਾ ਦੇਸ਼ ਲਈ ਖੜਾ ਰਹਿੰਦਾ ਹੈ ਇਸ ਲਈ ਭਾਰਤ ਦਾ ਸਮਾਜ ਵੀ ਜਰੂਰਤ ਪੈਣ ਤੇ ਕਲਾਕਾਰਾਂ ਨਾਲ ਖੜਾ ਹੋਵੇਗਾ। ਅਕਸ਼ੇ ਕੁਮਾਰ ਨੇ ਕਲਾਕਾਰਾਂ ਦੀ ਸਹਾਇਤਾ ਲਈ ਸੰਸਕਾਰ ਭਾਰਤੀ ਵੱਲੋਂ ਚਲਾਏ ਜਾ ਰਹੇ ਪੀੜ ਪਰਾਈ ਜਾਨੇ ਰੇ, ਮੁਹਿੰਮ ਨੂੰ ਹਮਾਇਤ ਕਰਦੇ ਹੋਏ ਇੱਕ ਵੀਡੀਓ ਸੰਦੇਸ਼ ਰਾਹੀਂ ਕਿਹਾ ਹੈ ਕਿ ਕਰੋਨਾ ਮਹਾਮਾਰੀ ਨੇ ਕਲਾਕਾਰਾਂ ਦੇ ਸਾਹਮਣੇ ਆਰਥਿਕ ਸਮੱਸਿਆ ਪੈਦਾ ਕਰ ਦਿੱਤੀ ਹੈ।

ਅਕਸ਼ੈ ਕੁਮਾਰ ਵੱਲੋਂ ਜਿੱਥੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਕਲਾਕਾਰਾਂ ਦੀ ਸਹਾਇਤਾ ਲਈ 50 ਲੱਖ ਰੁਪਏ ਦਾ ਸਹਿਯੋਗ ਦਿੱਤਾ ਗਿਆ ਹੈ ਉਥੇ ਹੀ ਕਲਾ ਜਗਤ ਦੀਆਂ ਹੋਰ ਤਮਾਮ ਹਸਤੀਆਂ ਨੂੰ ਵੀ ਇਸ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।

error: Content is protected !!