ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਧਰਮਿੰਦਰ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ,ਮਿਲ ਰਹੀਆਂ ਵਧਾਈਆਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਨਾ ਬਣਾਇਆ ਹੈ ਅਤੇ ਅੱਜ ਅਜਿਹੀਆਂ ਸਖਸੀਅਤਾਂ ਕਿਸੇ ਵੀ ਜਾਣ-ਪਹਿਚਾਣ ਦੀ ਮਥਾਜ ਨਹੀ ਹਨ। ਇਹਨਾਂ ਪੰਜਾਬੀਆਂ ਵੱਲੋਂ ਜਿੱਥੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਗਈਆਂ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਲਈ ਅਜਿਹੀਆਂ ਪ੍ਰੇਰਣਾ ਸਰੋਤ ਬਣੀਆਂ ਹਨ ਜਿਨ੍ਹਾਂ ਦੀ ਚਰਚਾ ਦੁਨੀਆ ਦੇ ਕੋਨੇ-ਕੋਨੇ ਵਿੱਚ ਹੋਈ ਹੈ। ਫਿਲਮੀ ਜਗਤ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਬਹੁਤ ਸਾਰੇ ਕਲਾਕਾਰ ਅਜਿਹੇ ਹਨ ਜਿਨ੍ਹਾਂ ਨੇ ਮੁੰਬਈ ਦੀ ਧਰਤੀ ਤੇ ਜਾ ਕੇ ਹਿੰਦੀ ਸਿਨੇਮਾ ਜਗਤ ਵਿਚ ਵਿਲੱਖਣ ਕਿਰਦਾਰ ਨਿਭਾ ਕੇ ਆਪਣੀ ਪਹਿਚਾਣ ਬਣਾਈ ਹੈ।

ਜਿੱਥੇ ਅਜਿਹੀਆਂ ਫ਼ਿਲਮੀ ਹਸਤੀਆਂ ਆਪਣੀਆਂ ਵੱਖ-ਵੱਖ ਫ਼ਿਲਮਾਂ ਅਤੇ ਫ਼ਿਲਮੀ ਸਫ਼ਰ ਨੂੰ ਲੈ ਕੇ ਆਏ ਦਿਨ ਚਰਚਾ ਵਿੱਚ ਬਣੀਆਂ ਰਹੀਆਂ ਹਨ ਉਥੇ ਹੀ ਕੁਝ ਹਸਤੀਆਂ ਆਪਣੇ ਪਰਿਵਾਰਕ ਮਾਮਲਿਆਂ ਨੂੰ ਲੈ ਕੇ ਵੀ ਚਰਚਾ ਵਿੱਚ ਬਣ ਜਾਂਦੀਆਂ ਹਨ। ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਲਈ ਇਹ ਬੜੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਅਦਾਕਾਰ ਜਿਨ੍ਹਾਂ ਨੇ ਹਿੰਦੀ ਸਿਨੇਮਾ ਜਗਤ ਵਿਚ ਆਪਣੀ ਇਕ ਵਿਲੱਖਣ ਪਹਿਚਾਣ ਬਣਾਈ ਹੈ ਉਥੇ ਹੀ ਉਨ੍ਹਾਂ ਦੇ ਦੋ ਪੁੱਤਰ ਸੰਨੀ ਅਤੇ ਬੌਬੀ ਦਿਓਲ ਵੱਲੋਂ ਵੀ ਬਹੁਤ ਸਾਰੀਆਂ ਸੁਪਰ ਹਿੱਟ ਫਿਲਮਾਂ ਦਿੱਤੀਆਂ ਗਈਆਂ ਹਨ।

ਹੁਣ ਧਰਮਿੰਦਰ ਦੇ ਪੋਤਰੇ ਅਤੇ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਦੀ ਮੰਗਣੀ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ। ਇਹ ਕਰਨ ਦਿਓਲ ਦੀ ਮੰਗਣੀ ਦਿਸ਼ਾ ਨਾਲ ਕੀਤੀ ਗਈ ਹੈ। ਕਰਨ ਦਿਓਲ ਦੀ ਮੰਗੇਤਰ ਦਿਸ਼ਾ ਦਿਵੰਗਤ ਫ਼ਿਲਮ ਨਿਰਮਾਤਾ ਬਿਮਲ ਰਾਏ ਦੀ ਪੜਪੋਤੀ ਹੈ। ਕਰਨ ਅਤੇ ਦਿਸ਼ਾ ਜਿਥੇ ਪਿਛਲੇ ਲੰਬੇ ਅਰਸੇ ਤੋਂ ਇੱਕ ਦੂਸਰੇ ਨੂੰ ਡੇਟ ਕਰ ਰਹੇ ਹਨ ਉਥੇ ਹੀ ਉਨ੍ਹਾਂ ਨੂੰ ਕਈ ਵਾਰ ਪ੍ਰਾਈਵੇਟ ਇਵੈਂਟਸ ਬੈਂਕ ਵਿੱਚ ਵੀ ਇਕੱਠੇ ਦੇਖਿਆ ਗਿਆ ਹੈ ਉਨ੍ਹਾਂ ਵੱਲੋਂ ਆਪਣੇ ਰਿਸ਼ਤੇ ਬਾਰੇ ਕੋਈ ਵੀ ਜਾਣਕਾਰੀ ਖੁੱਲ੍ਹ ਕੇ ਸਾਂਝੀ ਨਹੀਂ ਕੀਤੀ ਗਈ ਸੀ।

ਜਿੱਥੇ ਅਦਾਕਾਰ ਧਰਮੇਂਦਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਬੀਤੇ ਦਿਨੀਂ ਹਸਪਤਾਲ ਵੀ ਦਾਖਲ ਕਰਾਇਆ ਗਿਆ ਸੀ ਉਨ੍ਹਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਕਰਨ ਦੇ ਵਿਆਹ ਦੀਆਂ5 ਤਿਆਰੀਆਂ ਵਿਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ।

error: Content is protected !!