ਚੋਣਾਂ ਦੇ ਨਾਮਜ਼ਦਗੀ ਪੇਪਰ ਰੱਦ ਹੋਣ ਤੇ ਉਮੀਦਵਾਰ ਨੇ ਮੋਬਾਈਲ ਟਾਵਰ ਤੇ ਚੜ ਕੇ ਕੀਤਾ ਅਜਿਹਾ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਦੇਸ਼ ਦੇ ਪੰਜ ਸੂਬਿਆਂ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਭਖਿਆ ਹੋਇਆ ਹੈ । ਚੋਣਾਂ ਵਿੱਚ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ । ਚੋਣਾਂ ਨੂੰ ਲੈ ਕੇ ਪੰਜਾਂ ਸੂਬਿਆਂ ਵਿੱਚ ਸਿਆਸੀ ਸਰਗਰਮੀਆਂ ਵੀ ਕਾਫ਼ੀ ਤੇਜ਼ ਹੋ ਚੁੱਕੀਆਂ ਹਨ । ਚੋਣਾਂ ਦੇ ਨਾਲ ਜੁੜੀਆਂ ਹੋਈਆਂ ਹਰ ਰੋਜ਼ ਵੱਡੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ । ਇਨ੍ਹਾਂ ਚੋਣਾਂ ਤੋਂ ਪਹਿਲਾਂ ਦੇਸ਼ ਦੇ ਪੰਜ ਸੂਬਿਆਂ ਦੀ ਸਿਆਸਤ ਵਿੱਚ ਵੱਡੇ ਧਮਾਕੇ ਹੋ ਰਹੇ ਹਨ । ਗੱਲ ਕੀਤੀ ਜਾਵੇ ਜੇਕਰ ਉੱਤਰ ਪ੍ਰਦੇਸ਼ ਦੀ ਤਾ ਉੱਤਰ ਪ੍ਰਦੇਸ਼ ਵਿੱਚ ਵੀ ਚੋਣਾਂ ਨੂੰ ਲੈ ਕੇ ਸਿਆਸਤ ਵਿੱਚ ਮਾਹੌਲ ਕਾਫ਼ੀ ਗਰਮਾਇਆ ਹੋਇਆ ਦਿਖਾਈ ਦੇ ਰਿਹਾ ਹੈ । ਇਸੇ ਯੂ ਪੀ ‘ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਚੋਣਾਂ ਤੋਂ ਪਹਿਲਾਂ ਕਿ ਜਿਸ ਬਾਰੇ ਜੋ ਵੀ ਸੁਣ ਰਿਹਾ ਹੈ ਉਹ ਹੈਰਾਨ ਹੋ ਰਿਹਾ ਹੈ ।

ਦਰਅਸਲ ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਵਿੱਚ ਇਕ ਵਿਅਕਤੀ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ । ਪਰ ਪੜਤਾਲ ਦੌਰਾਨ ਉਸ ਦਾ ਨਾਮਜ਼ਦਗੀ ਪੱਤਰ ਰੱਦ ਕਰ ਦਿੱਤਾ ਗਿਆ। ਜਿਸ ਕਾਰਨ ਉਮੀਦਵਾਰ ਵੱਲੋਂ ਹਾਈ ਵੋਲਟੇਜ ਡਰਾਮਾ ਕੀਤਾ ਗਿਆ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਜਦੋਂ ਇਸ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਰੱਦ ਹੋ ਗਿਆ ਤਾਂ ਉਹ ਮੋਬਾਇਲ ਫੋਨ ਦੇ ਟਾਵਰ ਤੇ ਚੜ੍ਹ ਗਿਆ ਤੇ ਉਸ ਦੇ ਵੱਲੋਂ ਹਾਈ ਵੋਲਟੇਜ ਡਰਾਮਾ ਸ਼ੁਰੂ ਕਰ ਦਿੱਤਾ ਗਿਆ । ਇਸ ਬਾਬਤ ਜਾਣਕਾਰੀ ਜਦੋਂ ਪੁਲਿਸ ਨੂੰ ਮਿਲੀ ਤਾਂ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਨਿਰਾਸ਼ ਹੋਏ ਉਮੀਦਵਾਰ ਨੂੰ ਕਿਸੇ ਤਰ੍ਹਾਂ ਮਨਾ ਕੇ ਟਾਵਰ ਤੋਂ ਹੇਠਾਂ ਉਤਾਰਿਆ ।

ਇਸ ਆਜ਼ਾਦ ਉਮੀਦਵਾਰ ਦੀ ਪਹਿਚਾਣ ਪਵਨ ਯਾਦਵ ਵਜੋਂ ਹੋਈ ਹੈ । ਜੋ ਪੇਸ਼ੇ ਤੋਂ ਇਕ ਇੰਜੀਨੀਅਰ ਸੀ ਤੇ ਪਵਨ ਨੇ ਝਾਂਸੀ ਸਦਨ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ ।

ਦੱਸਿਆ ਜਾ ਰਿਹਾ ਹੈ ਕਿ ਪਵਨ ਯਾਦਵ ਦਾ ਲੰਬੇ ਸਮੇਂ ਤੋਂ ਵਿਵਾਦਾਂ ਨਾਲ ਕਾਫ਼ੀ ਗੂਡ਼੍ਹਾ ਸਬੰਧ ਰਿਹਾ ਹੈ ਤੇ ਪਵਨ ਆਪਣੀ ਕਾਰ ਵਿੱਚ ਹੂਟਰ ਵਜਾ ਕੇ ਗੱਡੀ ਚਲਾਉਣ ਅਤੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਖਿਲਾਫ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਕਾਰਨ ਕਾਫ਼ੀ ਸੁਰਖੀਆਂ ਵਿੱਚ ਰਿਹਾ ਹੈ । ਹੁਣ ਜਦੋਂ ਉਸ ਦੀ ਟਿਕਟ ਰੱਦ ਕਰ ਦਿੱਤੀ ਗਈ ਤਾਂ ਉਸਦੇ ਵੱਲੋਂ ਹਾਈ ਵੋਲਟੇਜ ਡਰਾਮਾ ਕਰਕੇ ਪ੍ਰਦਰਸ਼ਨ ਕੀਤਾ ਗਿਆ ।

error: Content is protected !!