ਚੰਡੀਗੜ ਚ ਇਸ ਕਾਰਨ ਕਟਿਆ ਗਿਆ ਪੁਲਸ ਵਲੋਂ ਚਲਾਣ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੁਣ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਕਈ ਥਾਵਾਂ ਤੇ ਜਿਲ੍ਹਾ ਅਧਿਕਾਰੀਆਂ ਵੱਲੋਂ ਕਈ ਤਰ੍ਹਾਂ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਵੱਖ ਵੱਖ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ। ਪਰ ਅਜੇ ਵੀ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਟੀਕਾਕਰਣ ਨੂੰ ਲਾਜਮੀ ਰੱਖਿਆ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਸਮੇਂ ਸਮੇਂ ਤੇ ਜਾਰੀ ਕੀਤੇ ਜਾ ਰਹੇ ਹਨ। ਹੁਣ ਚੰਡੀਗੜ੍ਹ ਵਿੱਚ ਇਸ ਕਾਰਨ ਪੁਲਿਸ ਵੱਲੋਂ ਚਲਾਣ ਕੱਟਿਆ ਗਿਆ ਹੈ ਜਿਥੇ ਇਕ ਪਾਸੇ ਚਰਚਾ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੰਡੀਗੜ੍ਹ ਵਿੱਚ ਸੁਖਨਾ ਝੀਲ ਤੋਂ ਸਾਹਮਣੇ ਆਇਆ ਹੈ। ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਦ ਸੁਖਨਾ ਝੀਲ ਨੂੰ ਸੈਲਾਨੀਆਂ ਵਾਸਤੇ ਮੁੜ ਖੋਲ੍ਹ ਦਿੱਤਾ ਗਿਆ ਸੀ।

ਉੱਥੇ ਹੀ ਹੁਣ ਸੁਖਨਾ ਝੀਲ ਉਪਰ ਉੱਠ ਦੀ ਸਵਾਰੀ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ। ਜਿੱਥੇ ਉਸ ਦੇ ਮਾਲਕਾਂ ਦਾ ਪੁਲਿਸ ਵੱਲੋਂ ਇਸ ਲਈ ਚਲਾਨ ਕੱਟਿਆ ਗਿਆ ਹੈ ਅਤੇ ਉਨ੍ਹਾਂ ਨੂੰ ਮੁੜ ਤੋਂ ਸੁਖਨਾ ਝੀਲ ਉਪਰ ਉਠ ਨਾ ਲਿਆਏ ਜਾਣ ਤੇ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਉੱਥੇ ਹੀ ਊਠ ਮਾਲਕਾਂ ਦਾ ਇਸ ਲਈ ਚਲਾਨ ਕੱਟਿਆ ਗਿਆ ਹੈ ਕਿਉਂਕਿ ਉਨ੍ਹਾਂ ਕੋਲ ਸੈਲਾਨੀਆਂ ਨੂੰ ਊਠ ਦੀ ਸਵਾਰੀ ਕਰਵਾਉਣ ਵਾਸਤੇ ਕੋਈ ਲਾਇਸੰਸ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੇ ਊਠਾ ਦੀ ਰਜਿਸਟ੍ਰੇਸ਼ਨ ਕਿਸੇ ਵਿਭਾਗ ਨਾਲ ਸਬੰਧਿਤ ਹੈ।

ਉੱਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਸਪੈਕਟਰ ਧਰਮਿੰਦਰ ਡੋਗਰਾ ਨੇ ਦੱਸਿਆ ਹੈ ਕਿ ਊਠ ਮਾਲਕਾਂ ਦੇ ਖਿਲਾਫ ਲਾਗੂ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਨ ਦੇ ਤਹਿਤ ਉਨ੍ਹਾਂ ਦਾ ਚਲਾਨ ਕੱਟਿਆ ਗਿਆ ਹੈ ਅਤੇ ਊਠ ਮਾਲਕਾਂ ਨੂੰ ਏਧਰ ਦੁਬਾਰਾ ਊਠ ਲਿਆਉਣ ਤੇ ਵੀ ਰੋਕ ਲਗਾ ਦਿੱਤੀ ਗਈ ਹੈ ਕਿਉਂਕਿ ਉਨ੍ਹਾਂ ਦੱਸਿਆ ਕੇ ਏਥੋਂ ਦਾ ਵਾਤਾਵਰਣ ਉਠਾ ਦੇ ਅਨੁਸਾਰ ਨਹੀਂ ਹੈ।

error: Content is protected !!