ਚੰਨੀ ਦੀ ਭੈਣ ਨੂੰ ਇਸ ਤਰਾਂ ਪਤਾ ਲੱਗਾ ਕੇ ਭਰਾ ਬਣ ਗਿਆ CM ਹੋ ਗਈ ਬਾਗੋ ਬਾਗ – ਮਿਲ ਰਹੀਆਂ ਵਧਾਈਆਂ

ਆਈ ਤਾਜ਼ਾ ਵੱਡੀ ਖਬਰ 

ਕੈਪਟਨ ਅਮਰਿੰਦਰ ਸਿੰਘ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਤ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚੀ ਹੋਈ ਹੈ । ਅੱਜ ਦਿਨ ਭਰ ਪੰਜਾਬ ਦੀ ਸਿਆਸਤ ਦੇ ਨਾਲ ਜੁੜੀਆਂ ਹੋਈਆ ਖ਼ਬਰਾਂ ਚੱਲ ਰਹੀਆਂ ਸੀ , ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ?ਕਈ ਵੱਡੇ ਵੱਡੇ ਕਈ ਸੀਨੀਅਰ ਵਿਧਾਇਕਾਂ ਦੇ ਨਾਮ ਸਾਹਮਣੇ ਆ ਰਹੇ ਸੀ ਕਿ ਪੰਜਾਬ ਦੇ ਅਗਲੇ ਮੁੱਖ ਮੰਤਰੀ ਇਹ ਚਿਹਰੇ ਹੋ ਸਕਦੇ ਨੇ । ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਸਭ ਤੋਂ ਉੱਪਰ ਆ ਰਿਹਾ ਸੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਚਿਹਰੇ ਵਜੋਂ ।

ਪਰ ਜਦੋਂ ਹਾਈਕਮਾਨ ਦੇ ਵੱਲੋਂ ਫ਼ੈਸਲਾ ਸੁਣਾਇਆ ਗਿਆ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਇਕ ਦਲਿਤ ਸਿੱਖ ਚਿਹਰਾ ਹੋਵੇਗਾ ਤਾਂ ਇਸ ਦੀ ਚਰਚਾ ਚਾਰੇ ਪਾਸੇ ਛਿੜ ਗਈ । ਹਾਈ ਕਮਾਨ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ ਹੈ । ਜਿਸ ਦੇ ਚੱਲਦੇ ਉਨ੍ਹਾਂ ਦੇ ਪਰਿਵਾਰ ਦੇ ਵਿਚ ਕਾਫੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ । ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਅਹੁਦੇ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਆਖਰਕਾਰ ਖ਼ਤਮ ਹੋ ਗਈ ।

ਤੇ ਮੁੱਖ ਮੰਤਰੀ ਦੀ ਕੁਰਸੀ ਤੇ ਹੁਣ ਚਰਨਜੀਤ ਸਿੰਘ ਚੰਨੀ ਦਾ ਰਾਜ ਹੋਵੇਗਾ । ਇਸ ਦੇ ਚਲ ਦੇ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਦੇ ਵਿੱਚ ਕਾਫ਼ੀ ਖ਼ੁਸ਼ੀਆਂ ਵੇਖਣ ਨੂੰ ਮਿਲ ਰਹੀਆਂ ਨੇ ਤੇ ਜਦੋ ਚਰਨਜੀਤ ਸਿੰਘ ਚੰਨੀ ਦੀ ਵੱਡੀ ਭੈਣ ਸੁਰਿੰਦਰ ਕੌਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਬਹੁਤ ਖੁਸ਼ੀ ਦਿੱਤੀ ਹੈ

ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਮਿਹਰ ਹੈ ਅਤੇ ਪ੍ਰਮਾਤਮਾ ਬਾਕੀ ਵੀ ਸਾਰਿਆਂ ਨੂੰ ਖ਼ੁਸ਼ ਰੱਖੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਖ਼ੁਦ ਟੀਵੀ ਤੋਂ ਪਤਾ ਚੱਲਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਅਤੇ ਲੋਕਾਂ ਦੇ ਸਹਿਯੋਗ ਦੇ ਨਾਲ ਹੀ ਮੇਰਾ ਵੀਰ ਅੱਜ ਤਰੱਕੀ ਦੀ ਇਸ ਰਾਹ ਤੇ ਪਹੁੰਚਿਆ ਹੈ ।। ਨਾਲ ਹੀ ਉਨ੍ਹਾਂ ਨੇ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ ।

error: Content is protected !!